ਹੜ੍ਹਾਂ ਵਿਚਾਲੇ ਪੰਜਾਬ ਨਾਲ ਡਟ ਕੇ ਖੜ੍ਹਨ ਵਾਲੇ ਸੋਨੂੰ ਸੂਦ ਨੂੰ ED ਨੇ ਭੇਜਿਆ ਸੰਮਨ
Tuesday, Sep 16, 2025 - 12:45 PM (IST)

ਨਵੀਂ ਦਿੱਲੀ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਦਾਕਾਰ ਸੋਨੂੰ ਸੂਦ ਨੂੰ ਇੱਕ ਕਥਿਤ ਗੈਰ-ਕਾਨੂੰਨੀ ਔਨਲਾਈਨ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ 24 ਸਤੰਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਪਰਮੀਸ਼ ਵਰਮਾ ਨਾਲ ਵਾਪਰਿਆ ਹਾਦਸਾ ! ਮੂੰਹ 'ਤੇ ਲੱਗੀਆਂ ਸੱਟਾਂ
ਅਦਾਕਾਰ ਨੂੰ '1XBet' ਨਾਮਕ ਪਲੇਟਫਾਰਮ ਨਾਲ ਸਬੰਧਤ ਇੱਕ ਮਾਮਲੇ ਵਿੱਚ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਆਪਣਾ ਬਿਆਨ ਦਰਜ ਕਰਾਉਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਸੋਨੂ ਸੂਦ ਇਸ ਸਮੇਂ ਪੰਜਾਬ ਵਿਚ ਹਨ ਅਤੇ ਉਹ ਆਪਣੀ ਭੈਣ ਮਾਲਵਿਕਾ ਨਾਲ ਮਿਲ ਕੇ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕਰ ਰਹੇ ਹਨ।
ਇਹ ਵੀ ਪੜ੍ਹੋ: 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਦਾ 'ਅਰਮਾਨ' ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8