ED ਨੇ ਰਾਜ ਕੁੰਦਰਾ ਨੂੰ ਅੱਜ ਪੁੱਛਗਿੱਛ ਲਈ ਸੱਦਿਆ
Monday, Dec 02, 2024 - 05:15 PM (IST)
ਮੁੰਬਈ - ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅਸ਼ਲੀਲ ਫਿਲਮਾਂ ਦੀ ਕਥਿਤ ਵੰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਐਤਵਾਰ ਇਹ ਜਾਣਕਾਰੀ ਦਿੱਤੀ। ਕੁੰਦਰਾ ਨੂੰ ਸੋਮਵਾਰ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜੇ ਉਹ ਸੋਮਵਾਰ ਨਾ ਆ ਸਕੇ ਤਾਂ ਹਫ਼ਤੇ ਦੇ ਕਿਸੇ ਵੀ ਹੋਰ ਦਿਨ ਪੇਸ਼ ਹੋ ਸਕਦੇ ਹਨ।
ਇਹ ਵੀ ਪੜ੍ਹੋ- ਉਡੀਕਾਂ ਖ਼ਤਮ! ਰਿਲੀਜ਼ ਹੋਇਆ ਪੰਜਾਬੀ ਫ਼ਿਲਮ 'ਵੱਡਾ ਘਰ' ਦਾ ਟਰੇਲਰ
ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ’ਚ ਸ਼ਾਮਲ ਕੁਝ ਹੋਰ ਲੋਕਾਂ ਨੂੰ ਵੀ ਇਸੇ ਹਫਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਨ੍ਹਾਂ ’ਚ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਦਾ ਇਕ ਕਾਰੋਬਾਰੀ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ- ਮਹਿੰਗੀਆਂ ਕਾਰਾਂ ਤੋਂ ਲੈ ਕੇ ਬੰਗਲਿਆਂ ਤਕ, ਬੇਹੱਦ ਖੂਬਸੂਰਤ ਹੈ ਦਿਲਜੀਤ ਦਾ Life style
ਕੇਂਦਰੀ ਏਜੰਸੀ ਨੇ 29 ਨਵੰਬਰ ਨੂੰ ਮੁੰਬਈ ਤੇ ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ ’ਚ ਸਥਿਤ ਕੁੰਦਰਾ ਤੇ ਹੋਰ ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਸਨ। ਮਈ 2022 ਦਾ ਮਨੀ ਲਾਂਡਰਿੰਗ ਦਾ ਮਾਮਲਾ ਮੁੰਬਈ ਪੁਲਸ ਦੀਆਂ ਘੱਟੋ-ਘੱਟ 2 ਐੱਫ. ਆਈ. ਆਰਜ਼ ਅਤੇ ਕੁੰਦਰਾ ਤੇ ਹੋਰ ਮੁਲਜ਼ਮਾਂ ਵਿਰੁੱਧ ਦਾਇਰ ਚਾਰਜਸ਼ੀਟ ਨਾਲ ਸਬੰਧਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।