ED ਨੇ ਰਕੁਲ ਪ੍ਰੀਤ ਸਿੰਘ ਨੂੰ ਭੇਜਿਆ ਸੰਮਨ, ਡਰੱਗਜ਼ ਤੇ ਮਨੀ ਲਾਂਡਰਿੰਗ ਕੇਸ ’ਚ ਹੋਵੇਗੀ ਪੁੱਛਗਿੱਛ
Saturday, Dec 17, 2022 - 04:50 AM (IST)
ਨੈਸ਼ਨਲ ਡੈਸਕ : ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਨੂੰ ਡਰੱਗ ਤੇ ਮਨੀ ਲਾਂਡਰਿੰਗ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੰਮਨ ਭੇਜਿਆ ਹੈ। ਈ. ਡੀ. ਨੇ ਰਕੁਲ ਨੂੰ 19 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਰਕੁਲ ਪ੍ਰੀਤ ਤੋਂ ਬੀਤੀ 3 ਸਤੰਬਰ 2021 ਨੂੰ ਪੁੱਛਗਿੱਛ ਕੀਤੀ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਨੂੰ ਦੋ ਵੱਖ-ਵੱਖ ਮਾਮਲਿਆਂ ’ਚ ਸੰਮਨ ਭੇਜੇ ਗਏ ਹਨ। ਇਸ ਮਾਮਲੇ ’ਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਕੁਲ ਪ੍ਰੀਤ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਡਰੱਗਜ਼ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਸੰਮਨ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਪੁਲਸ ਹੱਥ ਲੱਗੀ ਸਫ਼ਲਤਾ, ਟਿੰਮੀ ਚਾਵਲਾ-ਗੰਨਮੈਨ ਕਤਲਕਾਂਡ ਮਾਮਲੇ ’ਚ ਤਿੰਨ ਹੋਰ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
\ਇਸ ਦੇ ਨਾਲ ਹੀ ਅਧਿਕਾਰੀਆਂ ਨੇ ਇਹ ਵੀ ਦੱਸਿਆ ਹੈ ਕਿ ਏਜੰਸੀ ਨੇ ਇਸ ਮਾਮਲੇ 'ਚ ਤੇਲਗੂ ਫਿਲਮ ਇੰਡਸਟਰੀ ਦੇ ਹੋਰ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਸੀ। ਇਸ ਤੋਂ ਬਾਅਦ ਅਦਾਕਾਰਾ ਨੂੰ ਤਲਬ ਕੀਤਾ ਗਿਆ ਹੈ। ਨਾਲ ਹੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੇ ਵਿਧਾਇਕ ਪਾਇਲਟ ਰੋਹਿਤ ਰੈੱਡੀ, ਜੋ ਹਾਲ ਹੀ ’ਚ ਘੋੜਸਵਾਰੀ ਦੇ ਮਾਮਲੇ ਵਿਧਾਇਕਾਂ ਦੀ ਖ਼ਰੀਦੋ ਫਰੋਖਤ ਮਾਮਲੇ ’ਚ ਸ਼ਿਕਾਇਤਕਰਤਾ ਸਨ, ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਇਹ ਕੇਸ 4 ਸਾਲ ਪੁਰਾਣੇ ਡਰੱਗਜ਼ ਮਾਮਲੇ ਦਾ ਹੈ। ਇਸ ਮਾਮਲੇ ’ਚ ਕਈ ਦੂਜੇ ਅਦਾਕਾਰਾਂ ਨੂੰ ਵੀ ਸੰਮਨ ਜਾਰੀ ਕੀਤੇ ਗਏ ਸਨ। ਤੇਲੰਗਾਨਾ ਆਬਕਾਰੀ ਵਿਭਾਗ ਨੇ ਸਾਲ 2017 ’ਚ 30 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ ਅਤੇ ਇਸ ਮਾਮਲੇ ’ਚ 12 ਮਾਮਲੇ ਦਰਜ ਕੀਤੇ ਸਨ। ਇਸ ਮਾਮਲੇ ’ਚ ਅਧਿਕਾਰੀਆਂ ਨੇ 11 ਮਾਮਲਿਆਂ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਲਤੀਫਪੁਰਾ ਪਹੁੰਚੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਜਾਣੋ ਕੀ ਕਿਹਾ
ਇਸ ਚਾਰਜਸ਼ੀਟ ’ਚ ਨਸ਼ੇ ਦੀ ਤਸਕਰੀ ਕਰਨ ਵਾਲੇ 8 ਲੋਕਾਂ ਦੇ ਨਾਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਹੇਠਲੇ ਪੱਧਰ ਦੇ ਨਸ਼ਾ ਤਸਕਰ ਹਨ। ਐਕਸਾਈਜ਼ ਤੋਂ ਬਾਅਦ ਜਦੋਂ ਈ.ਡੀ. ਨੇ ਮਾਮਲੇ ਦੀ ਜਾਂਚ ਕੀਤੀ ਤਾਂ ਉਸ ਨੂੰ ਮਨੀ ਲਾਂਡਰਿੰਗ ਦਾ ਸ਼ੱਕ ਹੋਇਆ। ਉਨ੍ਹਾਂ ਇਸ ਪਹਿਲੂ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਵੀ ਤੇਜਾ, ਚਾਰਮੀ ਕੌਰ, ਨਵਦੀਪ ਮੁਮੈਤ ਖਾਨ, ਤਨੀਸ਼, ਨੰਦੂ, ਤਰੁਣ ਅਤੇ ਬਾਹੂਬਲੀ ਫੇਮ ਰਾਣਾ ਡੱਗੂਬਾਤੀ ਵਰਗੀਆਂ ਟਾਲੀਵੁੱਡ ਮਸ਼ਹੂਰ ਹਸਤੀਆਂ ਨੂੰ ਵੀ ਇਸ ਮਾਮਲੇ ’ਚ ਈ.ਡੀ. ਨੇ ਸੰਮਨ ਜਾਰੀ ਕੀਤਾ ਹੈ।