ਗਿੱਪੀ ਗਰੇਵਾਲ ਦੇ ਪੁੱਤਰ ਏਕਮ ਨੇ ਪਾਈਆਂ ਸ਼ਿੰਦੇ ਗਰੇਵਾਲ ਨੂੰ ਭਾਜੜਾਂ (ਵੀਡੀਓ)

Monday, Nov 01, 2021 - 02:10 PM (IST)

ਗਿੱਪੀ ਗਰੇਵਾਲ ਦੇ ਪੁੱਤਰ ਏਕਮ ਨੇ ਪਾਈਆਂ ਸ਼ਿੰਦੇ ਗਰੇਵਾਲ ਨੂੰ ਭਾਜੜਾਂ (ਵੀਡੀਓ)

ਚੰਡੀਗੜ੍ਹ (ਬਿਊਰੋ) - ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੇ ਹਨ। ਗਿੱਪੀ ਗਰੇਵਾਲ ਦੇ ਨਾਲ-ਨਾਲ ਉਨ੍ਹਾਂ ਦੇ ਬੱਚਿਆਂ ਨੂੰ ਵੀ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾਂਦਾ ਹੈ। ਇੰਨੀਂ ਦਿਨੀਂ ਦੁਨੀਆ ਭਰ 'ਚ ਲੋਕ 'ਹੈਲੋਵੀਨ' ਨੂੰ ਬਹੁਤ ਹੀ ਉਤਸ਼ਾਹ ਨਾਲ ਸੈਲੀਬ੍ਰੇਟ ਕਰ ਰਹੇ ਹਨ। ਸ਼ਿੰਦਾ ਗਰੇਵਾਲ, ਏਕਮ ਗਰੇਵਾਲ ਅਤੇ ਗੁਰਬਾਜ਼ ਗਰੇਵਾਲ ਵੀ 'ਹੈਲੋਵੀਨ' ਨੂੰ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆਏ।

ਸ਼ਿੰਦਾ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਬਹੁਤ ਹੀ ਮਜ਼ੇਦਾਰ ਵੀਡੀਓ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਸ਼ਿੰਦਾ ਗਰੇਵਾਲ ਡਰਾਵਨੇ ਜੋਕਰ ਵਾਲੀ ਲੁੱਕ 'ਚ ਨਜ਼ਰ ਆ ਰਿਹਾ ਹੈ। ਵੀਡੀਓ 'ਚ ਉਹ ਆਪਣੇ ਛੋਟੇ ਭਰਾ ਗੁਰਬਾਜ਼ ਨੂੰ ਡਰਾਉਂਦਾ ਹੋਇਆ ਨਜ਼ਰ ਆ ਰਿਹਾ ਹੈ ਪਰ ਫਿਰ ਏਕਮ ਗਰੇਵਾਲ ਵੀਡੀਓ 'ਚ ਐਂਟਰੀ ਮਾਰਦਾ ਹੈ ਅਤੇ ਸ਼ਿੰਦੇ ਨੂੰ ਡਰਾ ਕੇ ਭੱਜਣ ਲਈ ਮਜ਼ਬੂਰ ਕਰ ਦਿੰਦਾ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਸ਼ਿੰਦਾ ਆਪਣੇ ਵੱਡੇ ਭਰਾ ਤੋਂ ਡਰ ਕੇ ਭੱਜਦਾ ਹੋਇਆ ਨਜ਼ਰ ਆ ਰਿਹਾ ਹੈ। ਇਹ ਮਸਤੀ ਵਾਲਾ ਵੀਡੀਓ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

ਜੇ ਗੱਲ ਕਰੀਏ ਸ਼ਿੰਦਾ ਗਰੇਵਾਲ ਦੀ ਤਾਂ ਉਹ ਇੰਨੀਂ ਦਿਨੀਂ ਆਪਣੀ ਫ਼ਿਲਮ 'ਹੌਸਲਾ ਰੱਖ' ਕਰਕੇ ਖੂਬ ਸੁਰਖੀਆਂ ਬਟੋਰ ਰਿਹਾ ਹੈ। ਜੀ ਹਾਂ ਇਸ ਫ਼ਿਲਮ 'ਚ ਉਹ ਬਤੌਰ ਬਾਲ ਕਲਾਕਾਰ ਨਜ਼ਰ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸ਼ਿੰਦਾ ਆਪਣੀ ਅਦਾਕਾਰੀ ਦਾ ਲੋਹਾ 'ਅਰਦਾਸ ਕਰਾਂ' ਫ਼ਿਲਮ 'ਚ ਮੰਨਵਾ ਚੁੱਕਿਆ ਹੈ। ਹਾਲ ਹੀ 'ਚ ਸ਼ਿੰਦਾ ਗਰੇਵਾਲ ਆਪਣੀ ਫਰਸਟ ਗੀਤ ਵੀ ਲੈ ਕੇ ਆਇਆ ਸੀ। ਉਹ ਆਪਣੀ ਮਸਤੀ ਵਾਲੀ ਵੀਡੀਓਜ਼ ਕਰਕੇ ਸੋਸ਼ਲ ਮੀਡੀਆ 'ਤੇ ਛਾਇਆ ਰਹਿੰਦਾ ਹੈ। 

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।


author

sunita

Content Editor

Related News