ਏਕਤਾ ਕਪੂਰ ਨੂੰ ਹੋਇਆ ਕੋਰੋਨਾ, ਖ਼ੁਦ ਨੂੰ ਕੀਤਾ ਇਕਾਂਤਵਾਸ

Monday, Jan 03, 2022 - 03:51 PM (IST)

ਏਕਤਾ ਕਪੂਰ ਨੂੰ ਹੋਇਆ ਕੋਰੋਨਾ, ਖ਼ੁਦ ਨੂੰ ਕੀਤਾ ਇਕਾਂਤਵਾਸ

ਮੁੰਬਈ (ਬਿਊਰੋ)– ਬਾਲੀਵੁੱਡ ’ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਦੂਜੇ ਦਿਨ ਕਿਸੇ ਨਾ ਕਿਸੇ ਸਿਤਾਰੇ ਦੇ ਕੋਵਿਡ-19 ਪਾਜ਼ੇਟਿਵ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਲਿਸਟ ’ਚ ਹੁਣ ਡਾਇਰੈਕਟਰ-ਪ੍ਰੋਡਿਊਸਰ ਏਕਤਾ ਕਪੂਰ ਦਾ ਨਾਂ ਵੀ ਜੁੜ ਗਿਆ ਹੈ। ਏਕਤਾ ਕਪੂਰ ਕੋਰੋਨਾ ਪਾਜ਼ੇਟਿਵ ਹੋ ਗਈ ਹੈ। ਰਿਪੋਰਟ ਆਉਣ ਤੋਂ ਬਾਅਦ ਉਹ ਇਕਾਂਤਵਾਸ ਹੋ ਗਈ ਹੈ। ਏਕਤਾ ਨੇ ਆਪਣੇ ਸੰਪਰਕ ’ਚ ਆਏ ਸਾਰੇ ਲੋਕਾਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸਾਊਥ ਦੇ ਇਹ 5 ਸਿਤਾਰੇ ਲਿਆਉਣਗੇ ਬਾਕਸ ਆਫਿਸ ’ਤੇ ਤੂਫ਼ਾਨ, ਬਾਲੀਵੁੱਡ ਫ਼ਿਲਮਾਂ ਨੂੰ ਖ਼ਤਰਾ

ਏਕਤਾ ਨੇ ਪੋਸਟ ਸਾਂਝੀ ਕਰਕੇ ਲਿਖਿਆ, ‘ਸਾਰੀਆਂ ਸਾਵਧਾਨੀਆਂ ਵਰਤਣ ਦੇ ਬਾਵਜੂਦ ਮੈਂ ਕੋਰੋਨਾ ਪਾਜ਼ੇਟਿਵ ਹੋ ਗਈ ਹਾਂ। ਮੈਂ ਬਿਲਕੁਲ ਠੀਕ ਹਾਂ ਤੇ ਸਾਰਿਆਂ ਨੂੰ ਬੇਨਤੀ ਕਰਦੀ ਹਾਂ ਕਿ ਜੋ ਵੀ ਮੇਰੇ ਸੰਪਰਕ ’ਚ ਆਇਆ ਹੈ, ਉਹ ਆਪਣਾ ਕੋਰੋਨਾ ਟੈਸਟ ਕਰਵਾ ਲਵੇ।’

 
 
 
 
 
 
 
 
 
 
 
 
 
 
 

A post shared by Erk❤️rek (@ektarkapoor)

ਏਕਤਾ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਜੌਨ ਅਬ੍ਰਾਹਮ ਤੇ ਉਨ੍ਹਾਂ ਦੀ ਪਤਨੀ ਪ੍ਰਿਆ ਰੁੰਚਾਲ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਆਈ ਸੀ। ਅਦਾਕਾਰ ਨੇ ਆਪਣੀ ਇੰਸਟਾਗ੍ਰਾਮ ਸਟੋਰੀ ’ਚ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਲਿਖਿਆ ਸੀ, ‘ਮੈਂ 3 ਦਿਨ ਪਹਿਲਾਂ ਇਕ ਸ਼ਖ਼ਸ ਨੂੰ ਮਿਲਿਆ ਸੀ, ਬਾਅਦ ’ਚ ਮੈਨੂੰ ਪਤਾ ਲੱਗਾ ਕਿ ਉਸ ਨੂੰ ਕੋਰੋਨਾ ਹੈ। ਪ੍ਰਿਆ ਤੇ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਅਸੀਂ ਘਰ ’ਚ ਇਕਾਂਤਵਾਸ ਹਾਂ ਤੇ ਅਸੀਂ ਕਿਸੇ ਦੇ ਸੰਪਰਕ ’ਚ ਨਹੀਂ ਆਏ ਹਾਂ। ਸਾਨੂੰ ਦੋਵਾਂ ਨੂੰ ਵੈਕਸੀਨ ਲੱਗ ਚੁੱਕੀ ਹੈ। ਸਾਡੇ ’ਚ ਹਲਕੇ ਲੱਛਣ ਦੇਖੇ ਗਏ ਹਨ।’

ਏਕਤਾ ਤੇ ਜੌਨ ਅਬ੍ਰਾਹਮ ਤੋਂ ਪਹਿਲਾਂ ਦਸੰਬਰ ’ਚ ਕਈ ਹੋਰ ਸਿਤਾਰੇ ਵੀ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਕਰੀਨਾ ਕਪੂਰ, ਅੰਮ੍ਰਿਤਾ ਅਰੋੜਾ, ਅਰਜੁਨ ਕਪੂਰ, ਅੰਸ਼ੁਲਾ ਕਪੂਰ, ਰਿਆ ਕਪੂਰ, ਕਰਨ ਬੁਲਾਨੀ, ਮ੍ਰਿਣਾਲ ਠਾਕੁਰ ਕੋਰੋਨਾ ਦੀ ਚਪੇਟ ’ਚ ਹਨ। ਕਰੀਨਾ ਤੇ ਅੰਮ੍ਰਿਤਾ ਕ੍ਰਿਸਮਸ ਤੋਂ ਪਹਿਲਾਂ ਕੋਰੋਨਾ ਨੈਗੇਟਿਵ ਹੋਏ ਸਨ, ਉਥੇ ਅਰਜੁਨ ਕਪੂਰ ਦੂਜੀ ਵਾਰ ਕੋਰੋਨਾ ਪਾਜ਼ੇਟਿਵ ਹੋਏ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News