ਵੋਟਰਾਂ ਨੂੰ ਭਰਮਾਉਣ ਲਈ ਵਜਾਏ ਜਾ ਰਹੇ ਹਨ ਚੋਣਾਂ ਵਾਲੇ ਗੀਤ

Friday, May 24, 2024 - 10:35 AM (IST)

ਐਂਟਰਟੇਨਮੈਂਟ ਡੈਸਕ - ਇਨ੍ਹਾਂ ਲੋਕ ਸਭਾ ਚੋਣਾਂ ’ਚ ਵੀ ਹਰ ਚੋਣਾਂ ਵਾਂਗ ਵੋਟਰਾਂ ਨਾਲ ਜੁੜਨ ਅਤੇ ਉਮੀਦਵਾਰਾਂ ਅਤੇ ਪਾਰਟੀਆਂ ਦਾ ਗੁਣਗਾਨ ਕਰਨ ਲਈ ਲੋਕ ਗੀਤਾਂ ਅਤੇ ਮੁਹਾਵਰਿਆਂ ਵਾਲੇ ਲੋਕ ਗੀਤਾਂ ਦੀ ਭਰਪੂਰ ਵਰਤੋਂ ਕੀਤੀ ਜਾ ਰਹੀ ਹੈ। ਦਿੱਲੀ ’ਚ ਵੀ ਲੋਕ ਸਭਾ ਚੋਣਾਂ ਵਿਚ ਵੋਟਰਾਂ ਨੂੰ ਭਰਮਾਉਣ ਲਈ ਅਜਿਹੇ ਗੀਤ ਸੁਣੇ ਜਾ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਨੀਰੂ ਬਾਜਵਾ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ, ਧੀਆਂ ਦੀ ਕਿਊਟਨੈੱਸ ਨੇ ਜਿੱਤਿਆ ਲੋਕਾਂ ਦਾ ਦਿਲ

 ਇਨ੍ਹਾਂ ਗੀਤਾਂ ’ਚ ਹਿੰਦੀ ਅਤੇ ਭੋਜਪੁਰੀ ਤੋਂ ਲੈ ਕੇ ਹਰਿਆਣਵੀ ਅਤੇ ਪੰਜਾਬੀ ਤੱਕ ਰਾਸ਼ਟਰੀ ਰਾਜਧਾਨੀ ਦੀ ਭਾਸ਼ਾਈ ਅਤੇ ਸੱਭਿਆਚਾਰਕ ਵੰਨ-ਸੁਵੰਨਤਾ ਦਰਸਾਈ ਗਈ ਹੈ, ਜਿੱਥੇ ਦੇਸ਼ ਦੇ ਸਾਰੇ ਹਿੱਸਿਆਂ ਦੇ ਲੋਕ ਰਹਿੰਦੇ ਹਨ। ਇਸੇ ਤਰ੍ਹਾਂ ਦੇ ਇਕ ਹਰਿਆਣਵੀ ਗੀਤ ਦੇ ਬੋਲ ਹਨ, ‘'ਫਿਰ ਸੇ ਮੋਦੀ ਜੀ ਕੀ ਸਰਕਾਰ ਦੇਖਣਾ ਚਾਹੂਸੂ’। ਇਹ ਗੀਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰਾਂ ਦੀਆਂ ਰੈਲੀਆਂ ’ਚ ਵੱਡੇ ਪੱਧਰ ’ਤੇ ਵਜਾਇਆ ਜਾ ਰਿਹਾ ਹੈ।

ਨਵੀਂ ਦਿੱਲੀ ਸੰਸਦੀ ਸੀਟ ਤੋਂ ਭਾਜਪਾ ਉਮੀਦਵਾਰ ਬਾਂਸੁਰੀ ਸਵਰਾਜ ਦੇ ਪ੍ਰਚਾਰ ਦੌਰਾਨ ਵੀ ਇਕ ਗੀਤ ਵਜਾਇਆ ਜਾ ਰਿਹਾ ਹੈ, ਜਿਸ ’ਚ ਉਨ੍ਹਾਂ ਦੀ ਮਾਂ ਅਤੇ ਪਾਰਟੀ ਦੀ ਮਰਹੂਮ ਨੇਤਾ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ ਅਤੇ ਵੋਟਰਾਂ ਨਾਲ ਭਾਵਨਾਤਮਕ ਰੂਪ ਨਾਲ ਜੁੜਨ ਦਾ ਯਤਨ ਕੀਤਾ ਗਿਆ ਹੈ। ਇਸ ਗੀਤ ਦੇ ਬੋਲ ਹਨ, ‘ਮੋਦੀ ਜੀ ਕੋ ਜਿਤਾਨਾ ਹੈ, ਬਾਂਸੁਰੀਜੀ ਕੋ ਲਾਨਾ ਹੈ।’ 

ਇਹ ਖ਼ਬਰ ਵੀ ਪੜ੍ਹੋ - ਲੂ ਦੀ ਮਾਰ ਨਹੀਂ ਝੱਲ ਸਕੇ ਅਦਾਕਾਰ ਸ਼ਾਹਰੁਖ ਖ਼ਾਨ, ਹਸਪਤਾਲ ਦਾਖ਼ਲ, ਲੱਗਾ ਗਲੂਕੋਜ਼, ਜਾਣੋ ਸਿਹਤ ਦਾ ਹਾਲਤ

ਕਾਂਗਰਸ ਨੇ ਉੱਤਰ ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਕਨ੍ਹੱਈਆ ਕੁਮਾਰ ਨੂੰ ਮੈਦਾਨ ’ਚ ਉਤਾਰਿਆ ਹੈ, ਜਿੱਥੇ ਉਹ ਭਾਜਪਾ ਉਮੀਦਵਾਰ ਮਨੋਜ ਤਿਵਾੜੀ ਦੇ ਖਿਲਾਫ ਚੋਣ ਲੜ ਰਹੇ ਹਨ। ਲਗਦਾ ਹੈ ਕਿ ਭੋਜਪੁਰੀ ਅਦਾਕਾਰ ਅਤੇ ਗਾਇਕ ਤਿਵਾੜੀ ਅਤੇ ਕੁਮਾਰ ਵਿਚਕਾਰ ਇਹ ਚੋਣ ਮੁਕਾਬਲਾ ਸੰਗੀਤ ਰਾਹੀਂ ਵੀ ਲੜਿਆ ਜਾ ਰਿਹਾ ਹੈ। ਲੋਕਾਂ ਦਾ ਸਮਰਥਨ ਹਾਸਲ ਕਰਨ ਦੀ ਕੋਸ਼ਿਸ਼ ਕਰਦਿਆਂ ਮਨੋਜ ਤਿਵਾੜੀ ਨੇ ਭੋਜਪੁਰੀ ਅਤੇ ਹੋਰ ਭਾਸ਼ਾਵਾਂ ਵਿਚ ਗੀਤ ਰਿਲੀਜ਼ ਕੀਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News