ਐਲੀ ਮਾਂਗਟ ਨੇ ਮੂਸਾ ਪਿੰਡ ਵਿਖੇ ਸਿੱਧੂ ਦੇ ਪਿਤਾ ਨਾਲ ਕੀਤੀ ਮੁਲਾਕਾਤ
03/11/2023 11:01:18 AM

ਮਾਨਸਾ (ਬਿਊਰੋ)– ਪੰਜਾਬੀ ਗਾਇਕ ਐਲੀ ਮਾਂਗਟ ਨੇ ਹਾਲ ਹੀ ’ਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ। ਐਲੀ ਮਾਂਗਟ ਮੂਸਾ ਪਿੰਡ ਵਿਖੇ ਪਹੁੰਚੇ, ਜਿਥੋਂ ਉਨ੍ਹਾਂ ਨੇ ਇਕ ਤਸਵੀਰ ਤੇ ਇਕ ਵੀਡੀਓ ਇੰਸਟਾਗ੍ਰਾਮ ਸਟੋਰੀ ’ਚ ਸਾਂਝੀ ਕੀਤੀ ਹੈ।
ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਐਲੀ ਮਾਂਗਟ ਆਪਣੇ ਸਾਥੀਆਂ ਨਾਲ ਬਲਕੌਰ ਸਿੰਘ ਨਾਲ ਬੈਠੇ ਹੋਏ ਹਨ। ਉਨ੍ਹਾਂ ਦੀ ਇਹ ਮੁਲਾਕਾਤ ਸਿੱਧੂ ਦੀ ਹਵੇਲੀ ਵਿਖੇ ਹੋਈ।
ਉਥੇ ਤਸਵੀਰ ’ਚ ਐਲੀ ਮਾਂਗਟ ਨੂੰ ਬਲਕੌਰ ਸਿੰਘ ਨਾਲ ਦੇਖਿਆ ਜਾ ਸਕਦਾ ਹੈ, ਜਿਸ ਪਿੱਛੇ ਸਿੱਧੂ ਦੀ ਹਵੇਲੀ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ 19 ਮਾਰਚ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਬਰਸੀ ਦਾ ਇਹ ਸਮਾਗਮ ਮਾਨਸਾ ਦੀ ਅਨਾਜ ਮੰਡੀ ਵਿਖੇ ਰੱਖਿਆ ਗਿਆ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।