ਵਿਵਾਦਾਂ ਵਿਚਾਲੇ ਰਿਲੀਜ਼ ਹੋਇਆ 'ਐਮਰਜੈਂਸੀ' ਦਾ ਗੀਤ 'ਏ ਮੇਰੀ ਜਾਨ', ਕੰਗਨਾ ਦੀਆਂ ਅੱਖਾਂ 'ਚ ਦਿਸੀ ਦੇਸ਼ ਭਗਤੀ

Sunday, Sep 01, 2024 - 10:05 AM (IST)

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਸਭ ਤੋਂ ਵੱਧ ਉਡੀਕੀ ਜਾ ਰਹੀ ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਲੈ ਕੇ ਲਗਾਤਾਰ ਵਿਵਾਦ ਵਧਦਾ ਜਾ ਰਿਹਾ ਹੈ। ਕੰਗਨਾ ਦੀ ਇਹ ਫ਼ਿਲਮ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਕਈ ਸੰਗਠਨ ਇਸ 'ਤੇ ਪਾਬੰਦੀ ਲਗਾਉਣ ਦੀ ਲਗਾਤਾਰ ਮੰਗ ਕਰ ਰਹੇ ਹਨ, ਜਿਸ ਤੋਂ ਬਾਅਦ ਇਸ ਫ਼ਿਲਮ 'ਤੇ ਸੈਂਸਰ ਬੋਰਡ ਨੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਹੁਣ ਫ਼ਿਲਮ ਦੇ ਨਿਰਮਾਤਾਵਾਂ ਨੇ ਨਵਾਂ ਗੀਤ 'ਏ ਮੇਰੀ ਜਾਨ' ਰਿਲੀਜ਼ ਕਰ ਦਿੱਤਾ ਹੈ, ਜਿਸ 'ਚ ਕੰਗਨਾ ਅਤੇ ਵਿਰੋਧੀ ਧਿਰ ਦੀਆਂ ਅੱਖਾਂ 'ਚ ਦੇਸ਼ ਭਗਤੀ ਸਾਫ਼ ਵੇਖੀ ਜਾ ਸਕਦੀ ਹੈ।

ਫ਼ਿਲਮ 'ਐਮਰਜੈਂਸੀ' ਦਾ ਦੂਜਾ ਗੀਤ ਰਿਲੀਜ਼
ਫ਼ਿਲਮ 'ਐਮਰਜੈਂਸੀ' ਦਾ ਪਹਿਲਾ ਗੀਤ 'ਸਿੰਘਾਸਨ ਖਲੀ ਕਰੋ' ਰਿਲੀਜ਼ ਕੀਤਾ ਗਿਆ ਸੀ, ਜਿਸ 'ਚ ਵਿਰੋਧੀ ਧਿਰ 'ਐਮਰਜੈਂਸੀ' ਵਿਰੁੱਧ ਆਵਾਜ਼ ਉਠਾਉਂਦੇ ਨਜ਼ਰ ਆਏ ਸੀ। ਹੁਣ ਨਿਰਮਾਤਾਵਾਂ ਨੇ ਫ਼ਿਲਮ ਦਾ ਦੂਜਾ ਗੀਤ ਰਿਲੀਜ਼ ਕਰ ਦਿੱਤਾ ਹੈ, ਜਿਸ ਦਾ ਟਾਈਟਲ 'ਏ ਮੇਰੀ ਜਾਨ' ਹੈ।

ਇਹ ਖ਼ਬਰ ਵੀ ਪੜ੍ਹੋ - 2 ਘੰਟਿਆਂ 'ਚ ਹੀ ਸਿੱਧੂ ਮੂਸੇਵਾਲਾ ਦੇ ਗੀਤ 'Attach'ਨੇ ਤੋੜੇ ਰਿਕਾਰਡ

ਗੀਤ 'ਏ ਮੇਰੀ ਜਾਨ' 'ਚ ਦੇਸ਼ ਭਗਤੀ
ਫ਼ਿਲਮ 'ਚ 'ਐਮਰਜੈਂਸੀ' ਲਾਗੂ ਹੋਣ ਤੋਂ ਬਾਅਦ ਦੇਸ਼ 'ਚ ਵਿਗੜਦੇ ਹਾਲਾਤ ਦੀ ਝਲਕ ਦਿਖਾਈ ਗਈ ਹੈ। ਪਾਰਟੀਆਂ ਅਤੇ ਵਿਰੋਧੀ ਧਿਰਾਂ ਦੇਸ਼ ਭਗਤੀ ਦੇ ਜਜ਼ਬੇ ਨਾਲ ਰੰਗੀਆਂ ਦਿਖਾਈ ਦਿੰਦੀਆਂ ਹਨ। ਗੀਤ ਨੂੰ ਸੋਸ਼ਲ ਮੀਡੀਆ 'ਤੇ ਰਿਲੀਜ਼ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਗਿਆ ਹੈ- 'ਏ ਮੇਰੀ ਜਾਨ' ਤੂੰ ਮੈਨੂੰ ਜਾਨ ਤੋਂ ਵੀ ਪਿਆਰੀ ਹੈ, ਦੇਸ਼ ਲਈ ਪਿਆਰ, ਪਿਆਰ ਦਾ ਐਲਾਨ ਐ ਮੇਰੀ ਜਾਨ ਹੁਣ ਰਿਲੀਜ਼ ਹੋਇਆ।' 6 ਸਤੰਬਰ ਨੂੰ ਸਿਨੇਮਾਘਰਾਂ 'ਚ 'ਐਮਰਜੈਂਸੀ'। ਇਸ ਦੇ ਨਾਲ ਹੀ ਪ੍ਰਸ਼ੰਸਕ ਵੀ ਇਸ ਗੀਤ ਨੂੰ ਕਾਫ਼ੀ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਸੈਕਸ਼ਨ 'ਚ ਇਸ ਦੀ ਤਾਰੀਫ਼ ਕਰ ਰਹੇ ਹਨ।

ਫ਼ਿਲਮ 'ਤੇ ਪਾਬੰਦੀ ਲਗਾਉਣ ਦੀ ਮੰਗ ਉੱਠੀ
ਸ਼੍ਰੋਮਣੀ ਅਕਾਲ ਦਲ ਅਤੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ਿਲਮ 'ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਫ਼ਿਲਮ 'ਐਮਰਜੈਂਸੀ' ਸਾਲ 1975 'ਚ ਦੇਸ਼ 'ਚ ਲਗਾਈ ਗਈ 'ਐਮਰਜੈਂਸੀ' ਅਤੇ ਇੱਕ ਸਿੱਖ ਦੁਆਰਾ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੀ ਹੱਤਿਆ ਨੂੰ ਦਰਸਾਉਂਦੀ ਹੈ। ਇਹ ਵਿਵਾਦ ਉਦੋਂ ਖੜ੍ਹਾ ਹੋਇਆ ਜਦੋਂ ਫ਼ਿਲਮ 'ਐਮਰਜੈਂਸੀ' ਦਾ ਟਰੇਲਰ ਰਿਲੀਜ਼ ਹੋਇਆ। ਅਜਿਹੇ 'ਚ ਸਿੱਖ ਭਾਈਚਾਰੇ ਨੇ ਕੰਗਨਾ ਰਣੌਤ ਅਤੇ ਸੈਂਸਰ ਬੋਰਡ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ, ਜਿਸ ਤੋਂ ਬਾਅਦ ਹੁਣ ਸੈਂਸਰ ਬੋਰਡ ਨੇ ਫ਼ਿਲਮ 'ਐਮਰਜੈਂਸੀ' 'ਤੇ ਰੋਕ ਲਗਾ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਅਦਾਕਾਰਾ ਦਾ ਅਸ਼ਲੀਲ ਵੀਡੀਓ ਵਾਇਰਲ, ਸੋਸ਼ਲ ਮੀਡੀਆ 'ਤੇ ਮਚੀ ਤਰਥੱਲੀ

ਫ਼ਿਲਮ 'ਐਮਰਜੈਂਸੀ' ਦੀ ਸਟਾਰਕਾਸਟ
ਕੰਗਨਾ ਤੋਂ ਇਲਾਵਾ ਫ਼ਿਲਮ 'ਐਮਰਜੈਂਸੀ' 'ਚ ਅਨੁਪਮ ਖੇਰ, ਸ਼੍ਰੇਅਸ ਤਲਪੜੇ, ਮਿਲਿੰਦ ਸੋਮਨ, ਸਤੀਸ਼ ਕੌਸ਼ਿਕ, ਮਹਿਮਾ ਚੌਧਰੀ ਵਰਗੇ ਕਲਾਕਾਰ ਖ਼ਾਸ ਭੂਮਿਕਾਵਾਂ 'ਚ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News