ਫ਼ਿਲਮ 'ਐਮਰਜੈਂਸੀ' ਦਾ ਟਰੇਲਰ ਰਿਲੀਜ਼, ਕੰਗਨਾ ਕਹਿੰਦੀ- ਸਿਆਸਤ 'ਚ ਕੋਈ ਸਕਾ ਨਹੀਂ...
Monday, Jan 06, 2025 - 11:26 AM (IST)
![ਫ਼ਿਲਮ 'ਐਮਰਜੈਂਸੀ' ਦਾ ਟਰੇਲਰ ਰਿਲੀਜ਼, ਕੰਗਨਾ ਕਹਿੰਦੀ- ਸਿਆਸਤ 'ਚ ਕੋਈ ਸਕਾ ਨਹੀਂ...](https://static.jagbani.com/multimedia/2025_1image_11_26_03577598218.jpg)
ਐਂਟਰਟੇਨਮੈਂਟ ਡੈਸਕ : ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਕੰਗਨਾ ਨੇ ਫ਼ਿਲਮ ਦਾ ਨਵਾਂ ਟ੍ਰੇਲਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਰਿਲੀਜ਼ ਕੀਤਾ ਹੈ, ਜਿਸ 'ਚੋਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਖਾਲਿਸਤਾਨ ਨਾਲ ਸਬੰਧਿਤ ਦ੍ਰਿਸ਼ ਹਟਾ ਦਿੱਤੇ ਗਏ ਹਨ।
ਇਹ ਵੀ ਪੜ੍ਹੋ-‘ਦੇਵਾ’ ਦੇ ਨਵੇਂ ਪੋਸਟਰ ’ਚ ਸ਼ਾਹਿਦ ਕਪੂਰ ਦਾ ਦਮਦਾਰ ਡਾਂਸ ਅਵਤਾਰ ਆਇਆ ਨਜ਼ਰ
ਇਸ ਤੋਂ ਪਹਿਲਾਂ ਕੰਗਨਾ ਦੁਆਰਾ ਨਿਰਦੇਸ਼ਿਤ ਫ਼ਿਲਮ 'ਐਮਰਜੈਂਸੀ' 6 ਸਤੰਬਰ 2024 ਨੂੰ ਰਿਲੀਜ਼ ਹੋਣੀ ਸੀ ਪਰ ਇਸ ਨੂੰ ਸੈਂਟਰਲ ਬੋਰਡ ਆਫ ਫ਼ਿਲਮ ਸਰਟੀਫਿਕੇਸ਼ਨ (ਸੀ. ਬੀ. ਐੱਫ. ਸੀ.) ਤੋਂ ਮਨਜ਼ੂਰੀ ਨਹੀਂ ਮਿਲੀ ਸੀ। ਕਰੀਬ 5 ਮਹੀਨੇ ਪਹਿਲਾਂ ਸਿੱਖ ਜਥੇਬੰਦੀਆਂ ਨੇ ਟ੍ਰੇਲਰ 'ਚ ਦਿਖਾਏ ਗਏ ਦ੍ਰਿਸ਼ਾਂ 'ਤੇ ਇਤਰਾਜ਼ ਜਤਾਇਆ ਸੀ।
ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫ਼ਿਲਮ 'ਐਮਰਜੈਂਸੀ' ਟਰੇਲਰ ਨਾਲ ਕੈਪਸ਼ਨ 'ਚ ਲਿਖਿਆ, ''1975, ਐਮਰਜੈਂਸੀ, ਭਾਰਤੀ ਇਤਿਹਾਸ ਦਾ ਇੱਕ ਨਿਰਣਾਇਕ ਅਧਿਆਏ।'' ਕੰਗਨਾ ਨੇ ਦੇਸ਼ ਦੀ ਪਹਿਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਬਾਰੇ ਅੱਗੇ ਲਿਖਿਆ, ''ਇੰਦਰਾ-ਭਾਰਤ ਦੀ ਸਭ ਤੋਂ ਸ਼ਕਤੀਸ਼ਾਲੀ ਔਰਤ। ਉਸ ਦੀ ਲਾਲਸਾ ਨੇ ਦੇਸ਼ ਨੂੰ ਬਦਲ ਦਿੱਤਾ ਪਰ ਉਸ ਦੀ 'ਐਮਰਜੈਂਸੀ' ਨੇ ਇਸ ਨੂੰ ਅਰਾਜਕਤਾ 'ਚ ਸੁੱਟ ਦਿੱਤਾ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।