ਸਿੱਧੂ ਦੀ ਪਹਿਲੀ ਬਰਸੀ ਤੋਂ ਪਹਿਲਾਂ ਮਾਂ ਚਰਨ ਕੌਰ ਨੇ ਲਿਖਿਆ ਭਾਵੁਕ ਸੁਨੇਹਾ

Monday, Mar 13, 2023 - 10:26 AM (IST)

ਸਿੱਧੂ ਦੀ ਪਹਿਲੀ ਬਰਸੀ ਤੋਂ ਪਹਿਲਾਂ ਮਾਂ ਚਰਨ ਕੌਰ ਨੇ ਲਿਖਿਆ ਭਾਵੁਕ ਸੁਨੇਹਾ

ਚੰਡੀਗੜ੍ਹ (ਬਿਊਰੋ)– ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਕ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ’ਚ ਉਨ੍ਹਾਂ ਵਲੋਂ ਸਿੱਧੂ ਨੂੰ ਚਾਹੁਣ ਵਾਲਿਆਂ ਨੂੰ 19 ਮਾਰਚ ਨੂੰ ਸਿੱਧੂ ਦੀ ਪਹਿਲੀ ਬਰਸੀ ’ਚ ਪਹੁੰਚਣ ਦੀ ਬੇਨਤੀ ਕੀਤੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ : OSCARS 2023: ਫ਼ਿਲਮ 'RRR' ਦੇ ਗੀਤ 'ਨਾਟੂ ਨਾਟੂ' ਨੇ ਆਸਕਰ ਜਿੱਤ ਕੇ ਰਚਿਆ ਇਤਿਹਾਸ

ਸਿੱਧੂ ਦੀ ਪਹਿਲੀ ਬਰਸੀ ਦਾ ਸਮਾਗਮ ਮਾਨਸਾ ਦੀ ਅਨਾਜ ਮੰਡੀ ਵਿਖੇ ਰੱਖਿਆ ਗਿਆ ਹੈ। ਉਥੇ ਹੁਣ ਸਿੱਧੂ ਦੀ ਮਾਂ ਚਰਨ ਕੌਰ ਨੇ ਇਕ ਭਾਵੁਕ ਸੁਨੇਹਾ ਸਾਂਝਾ ਕੀਤਾ ਹੈ।

ਚਰਨ ਕੌਰ ਨੇ ਲਿਖਿਆ, ‘‘ਸ਼ੁੱਭ ਪੁੱਤ ਕਿਥੇ ਮੈਂ ਤੇਰੇ ਵਿਆਹ ਦਾ ਸਹਿਜਪਾਠ ਸਾਹਿਬ ਬੜੇ ਚਾਅ ਨਾਲ ਕਰਾਉਣਾ ਸੀ ਬੱਚੇ ਪਰ ਅਫਸੋਸ ਸਾਨੂੰ ਤੇਰੀ ਵਿਦਾਇਗੀ ਦਾ ਕਰਾਉਣਾ ਪੈ ਰਿਹਾ। ਬੱਚੇ ਮੈਨੂੰ ਤੇਰੇ ’ਤੇ ਮਾਣ ਹੈ।’’

PunjabKesari

ਉਨ੍ਹਾਂ ਅੱਗੇ ਲਿਖਿਆ, ‘‘ਤੁਸੀਂ ਇੰਨੀ ਦੁਨੀਆ ਦਾ ਪਿਆਰ ਸਾਡੀ ਝੋਲੀ ਪਾ ਕੇ ਗਏ ਹੋ ਕਮੀ ਤਾਂ ਤੁਸੀਂ ਕੋਈ ਨਹੀਂ ਛੱਡੀ ਪਰ ਤੇਰੀ ਘਾਟ ਸਾਡੇ ਹਰ ਪਲ ਹਰ ਸਾਹ ਨਾਲ ਰੜਕਦੀ ਹੈ। ਸਾਨੂੰ ਤੇਰੇ ਬਿਨਾਂ ਜਿਊਣਾ ਪੈ ਰਿਹਾ।’’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News