ਪੰਕਜ ਤ੍ਰਿਪਾਠੀ ਨੇ ਅਗਨੀਪਥ ਯੋਜਨਾ ਨੂੰ ਦੇਖਦੇ ਕਿਹਾ- ਸਭ ਨੂੰ ਬੋਲਣ ਦਾ ਅਧਿਕਾਰ ਹੈ, ਪਰ ਸ਼ਾਂਤਮਈ ਤਰੀਕੇ ਨਾਲ

Wednesday, Jun 22, 2022 - 06:02 PM (IST)

ਪੰਕਜ ਤ੍ਰਿਪਾਠੀ ਨੇ ਅਗਨੀਪਥ ਯੋਜਨਾ ਨੂੰ ਦੇਖਦੇ ਕਿਹਾ- ਸਭ ਨੂੰ ਬੋਲਣ ਦਾ ਅਧਿਕਾਰ ਹੈ, ਪਰ ਸ਼ਾਂਤਮਈ ਤਰੀਕੇ ਨਾਲ

ਬਾਲੀਵੁੱਡ ਡੈਸਕ: ਇਸ ਸਮੇਂ ਦੇਸ਼ ’ਚ ਅਗਨੀਪਥ ਯੋਜਨਾ ਦਾ ਤਿੱਖਾ ਵਿਰੋਧ ਹੋ ਰਿਹਾ ਹੈ। ਪੁਲਸ ਲਗਾਤਾਰ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਖਿਲਾਫ਼ ਐੱਫ਼.ਆਈ.ਆਰ ਦਰਜ ਕਰ ਰਹੀ ਹੈ। ਹਾਲਾਂਕਿ ਇਸ ਦੇ ਬਾਵਜੂਦ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।

PunjabKesari

ਇਹ  ਵੀ ਪੜ੍ਹੋ : ਆਮਿਰ ਖ਼ਾਨ ਨੇ ਪੁੱਤਰ ਆਜ਼ਾਦ ਨਾਲ ਖੇਡਿਆ ਮੀਂਹ ’ਚ ਫੁੱਟਬਾਲ, ਪਿਓ-ਪੁੱਤਰ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਸਿਆਸਤਦਾਨਾਂ ਤੋਂ ਲੈ ਕੇ ਅਦਾਕਾਰਾ ਤੱਕ ਸਭ ਇਸ ਗਰਮ ਵਿਸ਼ੇ ’ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਦੌਰਾਨ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਪੰਕਜ ਤ੍ਰਿਪਾਠੀ ਨੇ ਇਸ ਮਾਮਲੇ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

PunjabKesari

ਹਾਲ ਹੀ ’ਚ ਇਕ ਪ੍ਰੈੱਸ ਕਾਨਫ਼ਰੰਸ ’ਚ ਪੰਕਜ ਤ੍ਰਿਪਾਠੀ ਨੇ ਅਗਨੀਪਥ ਯੋਜਨਾ ਬਾਰੇ ਕਿਹਾ ਕਿ ਹਰ ਕਿਸੇ ਨੂੰ ਅੰਦੋਲਨ ਅਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਪਰ ਮੇਰਾ ਮੰਨਣਾ ਹੈ ਕਿ ਇਹ ਵਿਰੋਧ ਸ਼ਾਂਤਪਈ ਢੰਗ ਨਾਲ ਹੋਣਾ ਚਾਹੀਦਾ ਹੈ।ਜੇਕਰ ਕਿਸੇ ਵਿਰੋਧ ’ਚ ਸਰਕਾਰੀ ਜਾਇਦਾਦ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਸਿੱਧਾ ਮਤਲਬ ਹੈ ਕਿ ਇਹ ਸਾਡੇ ਦੇਸ਼ ਦੀ ਸੰਮਪਤੀ ਦਾ ਨੁਕਸਾਨ ਹੈ। ਇਸ ਦੇਸ਼ ’ਚ ਹਰ ਕਿਸੇ ਨੂੰ ਸ਼ਾਂਤਮਈ ਢੰਗ ਨਾਲ ਆਪਣੇ ਵਿਚਾਰ ਪ੍ਰਗਟ ਕਰਨ ਦਾ ਹੱਕ ਹੈ।

ਇਹ  ਵੀ ਪੜ੍ਹੋ :  ਸਾਊਥ ਇੰਡੀਅਨ ਲੁੱਕ ’ਚ ਉਰਵਸ਼ੀ ਰੌਤੇਲਾ ਨੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਚੁਰਾਇਆ, ਦੇਖੋ ਤਸਵੀਰਾਂ

ਇਸ ਦੇ ਨਾਲ ਹੀ ਪੰਕਜ ਤ੍ਰਿਪਾਠੀ ਦੇ ਫ਼ਿਲਮੀ ਕਰੀਅਰ ਬਾਰੇ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫ਼ਿਲਮ ‘ਸ਼ੇਰਦਿਲ ਦਿ ਪੀਲੀਭੀਤ ਸਾਗਾ’ 'ਚ ਨਜ਼ਰ ਆਉਣਗੇ। ਇਸ ਫ਼ਿਲਮ ਦਾ ਨਿਰਦੇਸ਼ਨ ਸ੍ਰਜੀਤ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ਸ਼ੇਰਦਿਲ 24 ਜੂਨ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।


author

Anuradha

Content Editor

Related News