ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ ''ਤੇ ਲੱਖ ਗਿਆ 3 ਲੱਖ
Thursday, Aug 13, 2026 - 04:00 PM (IST)
ਐਂਟਰਟੇਨਮੈਂਟ ਡੈਸਕ - ਥਾਲਾਪਤੀ ਵਿਜੇ, ਜੀਵਾ ਅਤੇ ਮੋਹਨਲਾਲ ਵਰਗੇ ਵੱਡੇ ਸਿਤਾਰਿਆਂ ਨਾਲ ਫਿਲਮਾਂ ਵਿੱਚ ਕੰਮ ਕਰ ਚੁੱਕੀ ਅਦਾਕਾਰਾ ਸ਼ਕੀਲਾ ਨੇ ਹਾਲ ਹੀ ਵਿੱਚ ਆਪਣੀ ਹੈਲਥ ਅਪਡੇਟ ਸਾਂਝੀ ਕੀਤੀ ਹੈ। ਅਦਾਕਾਰਾ ਨੇ ਖੁਲਾਸਾ ਕੀਤਾ ਕਿ ਫ਼ੋਨ ਦੀ ਜ਼ਿਆਦਾ ਵਰਤੋਂ ਕਾਰਨ ਉਸਦੀ ਗਰਦਨ ਦੀ ਵੱਡੀ ਸਰਜਰੀ ਹੋਈ, ਜਿਸ 'ਤੇ ਕਰੀਬ 3 ਲੱਖ ਰੁਪਏ ਦਾ ਖਰਚਾ ਆਇਆ ਹੈ।
ਇਹ ਵੀ ਪੜ੍ਹੋ: ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ ਛੱਡੀ ਦੁਨੀਆ

ਹਸਪਤਾਲ ਤੋਂ ਘਰ ਵਾਪਸ ਆਉਣ ਤੋਂ ਬਾਅਦ, ਉਸਨੇ ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ ਨੂੰ ਲੈ ਕੇ ਇਕ ਵੀਡੀਓ ਜਾਰੀ ਕਰਕੇ ਚਿਤਾਵਨੀ ਦਿੱਤੀ ਹੈ। ਵੀਡੀਓ ਵਿੱਚ ਉਸ ਨੇ ਦੱਸਿਆ ਕਿ ਇਹ ਸਮੱਸਿਆ ਉਸ ਨੂੰ ਘੰਟਿਆਂ ਤੱਕ ਗਲਤ ਪੋਜੀਸ਼ਨ ਵਿੱਚ ਲੇਟ ਕੇ ਫੋਨ 'ਤੇ ਗੇਮ ਖੇਡਣ ਅਤੇ ਰੀਲਜ਼ ਦੇਖਣ ਕਾਰਨ ਸ਼ੁਰੂ ਹੋਈ। ਉਸ ਨੇ ਦੱਸਿਆ ਕਿ ਉਹ ਅਕਸਰ ਕਰਵਟ ਲੈ ਕੇ ਘੰਟਿਆਂ ਤੱਕ ਫੋਨ ਦੀ ਵਰਤੋਂ ਕਰਦੀ ਸੀ, ਜਿਸ ਕਾਰਨ ਉਸਦੀ ਗਰਦਨ ਦੀਆਂ ਨਾੜੀਆਂ ਨੂੰ ਨੁਕਸਾਨ ਪਹੁੰਚਿਆ ਅਤੇ ਅੰਤ ਉਸ ਨੂੰ ਸਰਜਰੀ ਕਰਵਾਉਣੀ ਪਈ।
ਇਹ ਵੀ ਪੜ੍ਹੋ: ਯੂਟਿਊਬਰ ਪਤੀ ਨੂੰ ਛੱਡ ਬੱਸ ਕੰਡਕਟਰ ਨਾਲ ਫਰਾਰ ਹੋਈ ਪਤਨੀ, ਮਸ਼ਹੂਰ ਵਲੌਗਰ ਦੀ ਜ਼ਿੰਦਗੀ 'ਚ ਆਇਆ ਭੂਚਾਲ

ਉਸਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਗੈਜੇਟ ਦੇਣ ਤੋਂ ਪਹਿਲਾਂ ਧਿਆਨ ਨਾਲ ਸੋਚ-ਵਿਚਾਰ ਕਰਨ ਦੀ ਵੀ ਅਪੀਲ ਕੀਤੀ। ਉਸ ਨੇ ਕਿਹਾ ਕਿ ਫ਼ੋਨ ਬਹੁਤ ਕੰਮ ਦੀ ਚੀਜ਼ ਹੈ, ਪਰ ਇਸਦੀ ਜ਼ਿਆਦਾ ਵਰਤੋਂ ਨਾ ਕਰੋ। ਉਸਨੇ ਸਾਰਿਆਂ ਨੂੰ ਸਿਰਫ਼ ਲੋੜ ਪੈਣ 'ਤੇ ਹੀ ਮੋਬਾਈਲ ਫ਼ੋਨ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਬੇਲੋੜੇ ਵੀਡੀਓ ਦੇਖਣ ਤੋਂ ਬਚੋ। ਨਹੀਂ ਤਾਂ, ਤੁਹਾਡੇ 3 ਲੱਖ ਰੁਪਏ ਖਰਚ ਹੋ ਜਾਣਗੇ ਅਤੇ ਤੁਹਾਨੂੰ ਅਸਹਿ ਦਰਦ ਸਹਿਣਾ ਪਵੇਗਾ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
