ਰਾਜੂ ਸ਼੍ਰੀਵਾਸਤਵ ਦੀ ਸਿਹਤ ਨੂੰ ਲੈ ਕੇ ਝੂਠੀਆਂ ਖ਼ਬਰਾਂ ਤੋਂ ਤੰਗ ਆ ਕੇ ਪਰਿਵਾਰ ਨੇ ਸਾਈਬਰ ਸੈੱਲ ਨੂੰ ਕੀਤੀ ਸ਼ਿਕਾਇਤ

Saturday, Aug 27, 2022 - 06:26 PM (IST)

ਬਾਲੀਵੁੱਡ ਡੈਸਕ- ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਪਿਛਲੇ 17 ਦਿਨਾਂ ਤੋਂ ਉਹ ਵੈਂਟੀਲੇਟਰ ’ਤੇ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਿਹਾ ਹੈ। ਵਿਸ਼ੇਸ਼ ਡਾਕਟਰਾਂ ਦੀ ਟੀਮ ਕਾਮੇਡੀਅਨ ਨੂੰ ਉਸ ਦੇ ਹੋਸ਼ ’ਚ ਲਿਆਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਕਈ ਤਰ੍ਹਾਂ ਦੀਆਂ ਖ਼ਬਰਾਂ ਫ਼ੈਲ ਰਹੀਆਂ ਹਨ। ਕਦੇ ਰਾਜੂ ਦੀ ਸਿਹਤ ਨਾਜ਼ੁਕ ਹੋਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਕਦੇ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਹੋਸ਼ ਆ ਗਿਆ ਹੈ। ਅਜਿਹੇ ’ਚ ਅਫ਼ਵਾਹਾਂ ਨਾ ਫ਼ੈਲਾਉਣ ਦੀ ਲਗਾਤਾਰ ਅਪੀਲ ਕਰ ਰਹੇ ਕਾਮੇਡੀਅਨ ਦੇ ਪਰਿਵਾਰ ਨੇ ਤੰਗ ਆ ਕੇ ਮੁੰਬਈ ਪੁਲਸ ਦੇ ਸਾਈਬਰ ਸੈੱਲ ’ਚ ਝੂਠੀਆਂ ਖ਼ਬਰਾਂ ਫ਼ੈਲਾਉਣ ਦੀ ਸ਼ਿਕਾਇਤ ਕੀਤੀ ਹੈ।

ਇਹ ਵੀ ਪੜ੍ਹੋ : ਬਲੂ ਡਰੈੱਸ ’ਚ ਕ੍ਰਿਤੀ ਸੈਨਨ ਦੀ ਖੂਬਸੂਰਤ ਲੁੱਕ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ- ‘ਬਲੂ ਬਟਰਫ਼ਲਾਈ’

ਰਾਜੂ ਦੇ ਭਰਾ ਦੀਪੂ ਸ਼੍ਰੀਵਾਸਤਵ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਫ਼ਰਜ਼ੀ ਖ਼ਬਰਾਂ ਫ਼ੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੀਪੂ ਨੇ ਕਿਹਾ ਕਿ ‘ਸੋਸ਼ਲ ਮੀਡੀਆ ’ਤੇ ਮੇਰੇ ਭਰਾ ਰਾਜੂ ਦੀ ਸਿਹਤ ਨੂੰ ਲੈ ਕੇ ਆਈਆਂ ਝੂਠੀਆਂ ਖ਼ਬਰਾਂ ਤੋਂ ਪਰਿਵਾਰਕ ਮੈਂਬਰ ਪ੍ਰੇਸ਼ਾਨ ਹਨ। ਇਸ ਲਈ ਇਸ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਅਸੀਂ ਮੁੰਬਈ ਪੁਲਸ ਦੇ ਸਾਈਬਰ ਸੈੱਲ ਨੂੰ ਸ਼ਿਕਾਇਤ ਕੀਤੀ ਹੈ। ਨਤੀਜੇ ਵਜੋਂ, ਸਾਈਬਰ ਸੈੱਲ ਨੇ ਰਾਜੂ ਸ੍ਰੀਵਾਸਤਵ ਨਾਲ ਸਬੰਧਤ ਝੂਠੀਆਂ ਖ਼ਬਰਾਂ ਫ਼ੈਲਾਉਣ ਵਾਲੇ ਸੋਸ਼ਲ ਮੀਡੀਆ ’ਤੇ 42 ਪੰਨਿਆਂ ਨੂੰ ਬਲਾਕ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਈਆਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ।

PunjabKesari

ਮੀਡੀਆ ਰਿਪੋਰਟਾਂ ਮੁਤਾਬਕ ਰਾਜੂ ਦਾ ਵੈਂਟੀਲੇਟਰ ਦੋ ਵਾਰ ਹਟਾਇਆ ਜਾ ਚੁੱਕਾ ਹੈ ਪਰ ਡਾਕਟਰਾਂ ਨੇ ਕੁਝ ਸਮੇਂ ਬਾਅਦ ਲਾਈਫ਼ ਸਪੋਰਟ ਸਿਸਟਮ ਨੂੰ ਵਾਪਸ ਕਰ ਦਿੱਤਾ। ਹੁਣ ਡਾਕਟਰ ਇਕ ਵਾਰ ਫ਼ਿਰ ਵੈਂਟੀਲੇਟਰ ਹਟਾਉਣ ਦੀ ਯੋਜਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ : ਅਰਜੁਨ-ਮਲਾਇਕਾ ਦੀ ਕੈਮਿਸਟਰੀ ਨੇ ਜਿੱਤਿਆ ਸਾਰਿਆਂ ਦਾ ਦਿਲ, ਪਾਰਟੀ ’ਚ ਡਾਂਸ ਕਰਦੇ ਆਏ ਨਜ਼ਰ

ਤੁਹਾਨੂੰ ਦੱਸ ਦੇਈਏ ਕਿ ਪਿਛਲੇ 17 ਦਿਨਾਂ ਤੋਂ ਹਸਪਤਾਲ ’ਚ ਦਾਖਲ ਰਾਜੂ ਸ਼੍ਰੀਵਾਸਤਵ ਦੀ ਨਾਜ਼ੁਕ ਸਿਹਤ ਨੂੰ ਲੈ ਕੇ ਪ੍ਰਸ਼ੰਸਕ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਦੇ ਠੀਕ ਹੋਣ ਲਈ ਲਗਾਤਾਰ ਦੁਆਵਾਂ ਕਰ ਰਹੇ ਹਨ।


Shivani Bassan

Content Editor

Related News