ਡਰੱਗਜ਼ ਤਸਕਰੀ ਦੇ ਮਾਮਲੇ 'ਚ ਮਸ਼ਹੂਰ ਅਦਾਕਾਰ ਦਾ ਪੁੱਤਰ ਗ੍ਰਿਫਤਾਰ
Thursday, Dec 05, 2024 - 10:29 AM (IST)
ਮੁੰਬਈ- ਫਿਲਮ ਇੰਡਸਟਰੀ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਤਿਰੂਮੰਗਲਮ ਪੁਲਸ ਨੇ ਪੂਰੀ ਜਾਂਚ ਤੋਂ ਬਾਅਦ ਤਮਿਲ ਅਦਾਕਾਰ ਮਨਸੂਰ ਅਲੀ ਖਾਨ ਦੇ ਪੁੱਤਰ ਅਲੀ ਖਾਨ ਤੁਗਲਕ ਨੂੰ ਨਸ਼ੀਲੇ ਪਦਾਰਥ ਰੱਖਣ ਅਤੇ ਵੇਚਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਸ ਨੇ 9 ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਅਦਾਕਾਰ ਦਾ ਪੁੱਤਰ ਪੁਲਸ ਹਿਰਾਸਤ 'ਚ
ਪੁਲਸ ਨੇ ਖੁਫ਼ੀਆ ਸੂਚਨਾ ਮਿਲਣ 'ਤੇ ਤਫ਼ਤੀਸ਼ ਸ਼ੁਰੂ ਕੀਤੀ ਸੀ ਕਿ ਤੁਗਲਕ ਨਸ਼ੇ ਦੇ ਕਾਰੋਬਾਰ 'ਚ ਸ਼ਾਮਲ ਵਿਅਕਤੀਆਂ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਵਿੱਚੋਂ ਕਈਆਂ ਨੂੰ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀਆਂ ਨੇ ਇਸ ਤੋਂ ਪਹਿਲਾਂ ਨਸ਼ਾ ਤਸਕਰੀ ਨੈੱਟਵਰਕ ਦੇ ਸਬੰਧ ਵਿੱਚ ਕਾਲਜ ਦੇ ਵਿਦਿਆਰਥੀਆਂ ਸਮੇਤ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।ਤੁਗਲਕ ਨੂੰ ਸਈਦ ਸਾਕੀ, ਮੁਹੰਮਦ ਰਿਆਸ ਅਲੀ ਅਤੇ ਫੈਜ਼ਲ ਅਹਿਮਦ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਚਾਰਾਂ ਨੂੰ ਹੋਰ ਪੁੱਛਗਿੱਛ ਲਈ ਪੁਲਸ ਹਿਰਾਸਤ ਵਿੱਚ ਰੱਖਿਆ ਗਿਆ ਸੀ।ਤਾਮਿਲਨਾਡੂ ਵਿੱਚ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਸ਼੍ਰੀਲੰਕਾ, ਮਲੇਸ਼ੀਆ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਵਿੱਚ ਤਸਕਰੀ ਕੀਤੀ ਜਾਂਦੀ ਹੈ। ਇਨ੍ਹਾਂ ਦੇਸ਼ਾਂ ਵਿਚ ਇਸ ਦੀ ਬਹੁਤ ਮੰਗ ਹੈ।
ਤਾਮਿਲਨਾਡੂ 'ਚ ਨਸ਼ਿਆਂ ਦਾ ਕਾਰੋਬਾਰ ਜ਼ੋਰਾਂ 'ਤੇ
ਤਮਿਲਨਾਡੂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਟਰਾਂਜ਼ਿਟ ਪੁਆਇੰਟ ਵਜੋਂ ਵਰਤਣ ਬਾਰੇ ਚੇਤਾਵਨੀ ਤੋਂ ਬਾਅਦ ਸਥਾਨਕ ਪੁਲਸ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਆਪਣੀ ਚੌਕਸੀ ਵਧਾ ਦਿੱਤੀ ਹੈ। ਚੇਨਈ ਪੁਲਸ ਨੇ ਹਾਲ ਹੀ ਵਿੱਚ ਇੱਕ ਵਿਦੇਸ਼ੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਤਾਮਿਲਨਾਡੂ 'ਚ ਨਸ਼ੀਲੇ ਪਦਾਰਥਾਂ ਦੀ ਮੇਥਾਮਫੇਟਾਮਾਈਨ ਦੀ ਤਸਕਰੀ ਵਿੱਚ ਸ਼ਾਮਲ ਇੱਕ ਗਿਰੋਹ ਦਾ ਮਾਸਟਰਮਾਈਂਡ ਮੰਨਿਆ ਜਾਂਦਾ ਹੈ।ਅਰੁੰਬਕਮ ਪੁਲਸ ਨੇ ਇਸ ਮਾਮਲੇ ਵਿੱਚ ਫਿਲਿਪ ਸਮੇਤ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।ਜ਼ਿਕਰਯੋਗ ਹੈ ਕਿ ਮਨਸੂਰ ਅਲੀ ਖਾਨ ਦੱਖਣੀ ਫਿਲਮਾਂ 'ਚ ਖਲਨਾਇਕ ਦੀ ਭੂਮਿਕਾ ਨਿਭਾਉਣ ਲਈ ਮਸ਼ਹੂਰ ਹਨ। ਉਹ ਸੁਪਰਹਿੱਟ ਫਿਲਮ 'ਲਿਓ' 'ਚ ਅਦਾਕਾਰ ਥਲਪਥੀ ਵਿਜੇ ਅਤੇ ਤ੍ਰਿਸ਼ਾ ਕ੍ਰਿਸ਼ਨਨ ਨਾਲ ਵੀ ਕੰਮ ਕਰ ਚੁੱਕੇ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।