ਪ੍ਰਸਿੱਧ ਅਦਾਕਾਰ ਦੀ ਮੌਤ, ਕਾਰ 'ਚ ਸ਼ੱਕੀ ਹਾਲਤ 'ਚ ਮਿਲੀ ਲਾਸ਼

Monday, Nov 20, 2023 - 03:41 PM (IST)

ਪ੍ਰਸਿੱਧ ਅਦਾਕਾਰ ਦੀ ਮੌਤ, ਕਾਰ 'ਚ ਸ਼ੱਕੀ ਹਾਲਤ 'ਚ ਮਿਲੀ ਲਾਸ਼

ਨਵੀਂ ਦਿੱਲੀ (ਬਿਊਰੋ) - ਮਲਿਆਲੀ ਫ਼ਿਲਮਾਂ ਦੇ ਮਸ਼ਹੂਰ ਐਕਟਰ ਵਿਨੋਦ ਥਾਮਸ (45) ਦੀ ਸ਼ੱਕੀ ਹਾਲਤ ਵਿਚ ਲਾਸ਼ ਮਿਲੀ ਹੈ। ਕੋਟਾਇਮ ’ਚ ਪੰਪੜੀ ਕੋਲ ਅਭਿਨੇਤਾ ਦੀ ਲਾਸ਼ ਮਿਲੀ ਹੈ। ਹੋਟਲ ਮੈਨੇਜਮੈਂਟ ਨੇ ਆਪਣੇ ਹੋਟਲ ਦੀ ਪਾਰਕਿੰਗ ਵਿਚ ਕਾਰ ਦੇ ਅੰਦਰ ਇਕ ਵਿਅਕਤੀ ਨੂੰ ਬਹੁਤ ਦੇਰ ਤੱਕ ਬੈਠਾ ਦੇਖਿਆ ਸੀ। ਉਨ੍ਹਾਂ ਨੇ ਹੀ ਇਕ ਬਾਰੇ ਪੁਲਸ ਨੂੰ ਜਾਣਕਾਰੀ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ 'ਚ ਮਾਨਸਾ ਅਦਾਲਤ 'ਚ 25 ਮੁਲਜ਼ਮ ਹੋਏ ਪੇਸ਼, 30 ਨਵੰਬਰ ਨੂੰ ਹੋਵੇਗੀ ਬਹਿਸ

ਪੁਲਸ ਦੀ ਟੀਮ ਸੂਚਨਾ ਮਿਲਦਿਆਂ ਹੀ ਤੁਰੰਤ ਐਕਸ਼ਨ ਵਿਚ ਆ ਗਈ। ਪੁਲਸ ਨੇ ਹੋਟਲ ਦੀ ਪਾਰਕਿੰਗ ਵਿਚ ਪਹੁੰਚ ਕੇ ਐਕਟਰ ਨੂੰ ਕਾਰ ’ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਵਿਨੋਦ ਨੂੰ ਪੁਲਸ ਨੇੜਲੇ ਹਸਪਤਾਲ ਵਿਚ ਲੈ ਗਈ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਅਜੇ ਤੱਕ ਐਕਟਰ ਦੀ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗਾ ਹੈ। ਵਿਨੋਦ ਥਾਮਸ ਦੀ ਮੌਤ ਦੀ ਖ਼ਬਰ ਦੇ ਸਾਹਮਣੇ ਆਉਣ ਨਾਲ ਸਿਨੇਮਾ ਜਗਤ ਵਿਚ ਹਲਚਲ ਮਚ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News