ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ ''ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ ''ਚ ਸੋਗ ਦੀ ਲਹਿਰ
Tuesday, Aug 04, 2026 - 09:48 AM (IST)
ਐਂਟਰਟੇਨਮੈਂਟ ਡੈਸਕ - ਮਨੋਰੰਜਨ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬੀਐਲ ਰਿਐਲਿਟੀ ਸ਼ੋਅ "ਬੁਆਏਜ਼ ਵਾਈਬ" ਰਾਹੀਂ ਘਰ-ਘਰ ਵਿੱਚ ਆਪਣੀ ਪਛਾਣ ਬਣਾਉਣ ਵਾਲੇ ਉਭਰਦੇ ਥਾਈਲੈਂਡ ਦੇ ਅਦਾਕਾਰ ਜੋਰਜੈ ਫੁਮਹਿਰੂਨ ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਉਹ ਸਿਰਫ਼ 20 ਸਾਲ ਦੇ ਸਨ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖ਼ਬਰ ਸੁਣ ਕੇ ਇੰਡਸਟਰੀ ਵਿੱਚ ਹਰ ਕੋਈ ਸਦਮੇ ਵਿੱਚ ਹੈ। ਲੋਕ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਇਹ ਵੀ ਪੜ੍ਹੋ: 4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ ਫਿਲਮ ਦਾ ਜਾਦੂ

ਉਨ੍ਹਾਂ ਨੇ ਆਪਣੀ ਮਿਹਨਤ ਨਾਲ ਬਹੁਤ ਛੋਟੀ ਉਮਰ ਵਿੱਚ ਪ੍ਰਸਿੱਧੀ ਹਾਸਲ ਕੀਤੀ ਸੀ। "ਬੁਆਏਜ਼ ਵਾਈਬ" ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਪ੍ਰਭਾਵਸ਼ਾਲੀ ਸਕ੍ਰੀਨ ਮੌਜੂਦਗੀ ਨੇ ਉਨ੍ਹਾਂ ਨੂੰ ਦਰਸ਼ਕਾਂ ਵਿੱਚ ਕਾਫੀ ਮਸ਼ਹੂਰ ਕਰ ਦਿੱਤਾ ਸੀ। ਉਨ੍ਹਾਂ ਦੀ ਮਾਸੂਮ ਮੁਸਕਰਾਹਟ, ਸ਼ਾਨਦਾਰ ਅਦਾਕਾਰੀ ਅਤੇ ਦੋਸਤਾਨਾ ਸੁਭਾਅ ਨੇ ਉਨ੍ਹਾਂ ਨੂੰ ਬਹੁਤ ਘੱਟ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਪ੍ਰਸ਼ੰਸਕਾਂ ਨਾਲ ਜੋੜਿਆ। ਇਸੇ ਕਰਕੇ ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖ਼ਬਰ ਨੇ ਪ੍ਰਸ਼ੰਸਕਾਂ ਨੂੰ ਡੂੰਘਾ ਸਦਮਾ ਦਿੱਤਾ ਹੈ, ਅਤੇ ਬਹੁਤ ਸਾਰੇ ਲੋਕਾਂ ਲਈ ਇਸ ਖਬਰ 'ਤੇ ਵਿਸ਼ਵਾਸ ਕਰਨਾ ਮੁਸ਼ਕਲ ਹੋ ਰਿਹਾ ਹੈ। ਅਜੇ ਤੱਕ ਅਦਾਕਾਰ ਦੀ ਮੌਤ ਦੇ ਅਸਲ ਕਾਰਨਾਂ ਦਾ ਪਤੀ ਨਹੀਂ ਲੱਗ ਸਕਿਆ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਵੀ ਅਜੇ ਤੱਕ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
