ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ, ਘਰ 'ਚੋਂ ਮਿਲੀ ਲਾਸ਼ ; ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

Thursday, Mar 12, 2026 - 04:30 PM (IST)

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ, ਘਰ 'ਚੋਂ ਮਿਲੀ ਲਾਸ਼ ; ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

ਮਨੋਰੰਜਨ ਡੈਸਕ : ਮਨੋਰੰਜਨ ਜਗਤ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਮਲਿਆਲਮ ਅਦਾਕਾਰ ਅਤੇ ਵੀ.ਐੱਫ.ਐਕਸ ਆਰਟਿਸਟ ਹਰੀ ਮੁਰਲੀ ਦਾ ਸਿਰਫ 27 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਉਹ ਕੇਰਲ ਦੇ ਕੰਨੂਰ ਜ਼ਿਲ੍ਹੇ ਦੇ ਪਯਾਨੂਰ ਸਥਿਤ ਆਪਣੇ ਘਰ ਵਿੱਚ ਮ੍ਰਿਤਕ ਪਾਏ ਗਏ। ਹਰੀ ਮੁਰਲੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਹਿਜ਼ 4 ਸਾਲ ਦੀ ਉਮਰ ਵਿੱਚ ਇੱਕ ਬਾਲ ਕਲਾਕਾਰ ਵਜੋਂ ਕੀਤੀ ਸੀ। ਉਨ੍ਹਾਂ ਨੇ ਸਿਨੇਮਾ ਵਿੱਚ ਆਉਣ ਤੋਂ ਪਹਿਲਾਂ ਲਗਭਗ 40 ਟੈਲੀਵਿਜ਼ਨ ਸੀਰੀਅਲਾਂ ਵਿੱਚ ਕੰਮ ਕੀਤਾ ਅਤੇ ਇੰਡਸਟਰੀ ਦੇ ਵੱਡੇ ਸਿਤਾਰਿਆਂ ਨਾਲ ਸਕ੍ਰੀਨ ਸਾਂਝੀ ਕੀਤੀ।

ਉਨ੍ਹਾਂ ਦੀ ਸ਼ਾਨਦਾਰ ਅਦਾਕਾਰੀ ਨੇ ਕਰੀਅਰ ਦੇ ਸ਼ੁਰੂਆਤੀ ਦੌਰ ਵਿੱਚ ਹੀ ਉਨ੍ਹਾਂ ਨੂੰ ਬਹੁਤ ਪ੍ਰਸਿੱਧੀ ਦਿਵਾਈ ਸੀ। ਹਰੀ ਮੁਰਲੀ ਨੇ ਮਲਿਆਲਮ ਸਿਨੇਮਾ ਦੇ ਦਿੱਗਜ ਅਦਾਕਾਰਾਂ ਮਮੂਟੀ ਅਤੇ ਮੋਹਨਲਾਲ ਨਾਲ ਕਈ ਫਿਲਮਾਂ ਵਿੱਚ ਕੰਮ ਕੀਤਾ। ਉਨ੍ਹਾਂ ਦੀਆਂ ਪ੍ਰਮੁੱਖ ਫਿਲਮਾਂ ਵਿੱਚ 'ਰਸਿਕਨ', 'ਅੰਨਨ ਥੰਬੀ', 'ਮਦੰਪੀ', 'ਡਾਨ' ਅਤੇ 'ਪੱਟਾਨਾਥਿਲ ਭੂਤਮ' ਸ਼ਾਮਲ ਹਨ। ਉਹ ਹਰੀ ਥੀਏਟਰ ਅਤੇ ਫਿਲਮ ਅਦਾਕਾਰ ਕੇ.ਯੂ. ਮੁਰਲੀ ਅਤੇ ਪ੍ਰਸੰਨਾ ਦੇ ਬੇਟੇ ਸਨ।

PunjabKesari

 ਕਈ ਸਫਲ ਫਿਲਮਾਂ ਵਿੱਚ ਕੰਮ ਕਰਨ ਤੋਂ ਬਾਅਦ ਹਰੀ ਨੇ ਆਪਣੀ ਪੜ੍ਹਾਈ ਵੱਲ ਧਿਆਨ ਦੇਣ ਲਈ ਅਦਾਕਾਰੀ ਤੋਂ ਦੂਰੀ ਬਣਾ ਲਈ ਸੀ। ਉਨ੍ਹਾਂ ਨੇ ਵਿਜ਼ੂਅਲ ਇਫੈਕਟਸ ਅਤੇ ਐਨੀਮੇਸ਼ਨ ਵਿੱਚ ਬੀ.ਐੱਸ.ਸੀ (BSc) ਦੀ ਡਿਗਰੀ ਹਾਸਲ ਕੀਤੀ ਅਤੇ ਇੱਕ ਟੈਕਨੀਸ਼ੀਅਨ ਤੇ VFX ਆਰਟਿਸਟ ਵਜੋਂ ਪਰਦੇ ਦੇ ਪਿੱਛੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪੂਰੀ ਫਿਲਮ ਇੰਡਸਟਰੀ ਸਦਮੇ ਵਿੱਚ ਹੈ।  ਹਰੀ ਮੁਰਲੀ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ ਹੈ। ਘਰ ਵਿੱਚ ਲਾਸ਼ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News