ਮਸ਼ਹੂਰ ਅਦਾਕਾਰਾ ਦੀ ਮੌਤ ਮਗਰੋਂ ਆਖ਼ਰੀ ਪੋਸਟ ਹੋਈ ਵਾਇਰਲ, ਪਤੀ ਬਾਰੇ ਲਿਖਿਆ...
Wednesday, Mar 18, 2026 - 10:15 AM (IST)
ਐਂਟਰਟੇਨਮੈਂਟ ਡੈਸਕ : ਪੰਜਾਬੀ ਸਿਨੇਮਾ ਅਤੇ ਟੈਲੀਵਿਜ਼ਨ ਜਗਤ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਿੱਗਜ ਅਦਾਕਾਰਾ ਨਵਨਿੰਦਰਾ ਬਹਿਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਦੱਸਿਆ ਜਾ ਰਿਹਾ ਹੈ ਕਿ 16 ਮਾਰਚ, 2026 ਨੂੰ 76 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਿਆ। ਇਸ ਖ਼ਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸਮੁੱਚੀ ਫ਼ਿਲਮ ਇੰਡਸਟਰੀ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ।

ਪਤੀ ਲਈ ਪਾਈ ਭਾਵੁਕ ਪੋਸਟ ਹੋਈ ਵਾਇਰਲ
ਨਵਨਿੰਦਰਾ ਬਹਿਲ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਸੋਸ਼ਲ ਮੀਡੀਆ (Instagram) ਦੀ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਉਨ੍ਹਾਂ ਦੀ ਸੈਕਿੰਡ ਲਾਸਟ ਪੋਸਟ ਸੀ, ਜੋ ਉਨ੍ਹਾਂ ਨੇ ਆਪਣੇ ਮਰਹੂਮ ਪਤੀ ਲਲਿਤ ਬਹਿਲ ਨਾਲ ਆਪਣੇ ਵਿਆਹ ਦੀ ਵਰ੍ਹੇਗੰਢ 'ਤੇ ਸਾਂਝੀ ਕੀਤੀ ਸੀ। ਇਸ ਤਸਵੀਰ ਵਿੱਚ ਦੋਵੇਂ ਬਹੁਤ ਖੁਸ਼ ਨਜ਼ਰ ਆ ਰਹੇ ਸਨ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਸੀ, "ਹੈਪੀ ਐਨੀਵਰਸਰੀ ਲਲਿਤ। ਮਿਸ ਯੂ।"
ਇਹ ਵੀ ਪੜ੍ਹੋ: ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ

'ਇਸ਼ਕਬਾਜ਼' ਦੀ 'ਦਾਦੀ' ਵਜੋਂ ਬਣਾਈ ਸੀ ਖਾਸ ਪਛਾਣ
ਨਵਨਿੰਦਰਾ ਬਹਿਲ ਨੇ ਨਾ ਸਿਰਫ਼ ਪੰਜਾਬੀ ਸਿਨੇਮਾ ਬਲਕਿ ਬਾਲੀਵੁੱਡ ਵਿੱਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ। ਉਨ੍ਹਾਂ ਨੇ ਕੰਗਨਾ ਰਣੌਤ ਦੀ ਕਵੀਨ ਫਿਲਮ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਉਥੇ ਹੀ ਸਟਾਰ ਪਲੱਸ ਦੇ ਮਸ਼ਹੂਰ ਸੀਰੀਅਲ 'ਇਸ਼ਕਬਾਜ਼' ਵਿੱਚ ਉਨ੍ਹਾਂ ਦੇ ਕਿਰਦਾਰ (ਦਾਦੀ) ਨੂੰ ਦਰਸ਼ਕਾਂ ਨੇ ਭਰਪੂਰ ਪਿਆਰ ਦਿੱਤਾ। ਨਕੁਲ ਮਹਿਤਾ ਸਮੇਤ ਕਈ ਕਲਾਕਾਰਾਂ ਨੇ ਉਨ੍ਹਾਂ ਦੇ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ ਇੰਨਾ ਮਹਿੰਗਾ Gift
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
