ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ
Saturday, Jul 18, 2026 - 10:09 AM (IST)
ਐਂਟਰਟੇਨਮੈਂਟ ਡੈਸਕ - ਅਦਾਕਾਰਾ ਜੈਨੀਫਰ ਵਿੰਗੇਟ ਇਕ ਵਾਰ ਮੁੜ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਕੇ ਚਰਚਾ ਵਿੱਚ ਬਣੀ ਹੋਈ ਹੈ। ਕੁੱਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਦਾਕਾਰਾ ਨੇ 16 ਜੁਲਾਈ ਨੂੰ ਯੂਕੇ ਵਿੱਚ ਇੱਕ ਨਿੱਜੀ ਸਮਾਰੋਹ ਵਿੱਚ ਸਿੰਗਾਪੁਰ-ਅਧਾਰਤ ਕਾਰੋਬਾਰੀ ਵਿਲੀਅਮ ਇਸਮਾਈਲ ਨਾਲ ਵਿਆਹ ਕਰਵਾ ਲਿਆ ਹੈ। ਹਾਲਾਂਕਿ ਅਦਾਕਾਰਾ ਨੇ ਇਨ੍ਹਾਂ ਦਾਅਵਿਆਂ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ, ਯਾਨੀ ਅਜੇ ਤੱਕ ਆਪਣੇ ਵਿਆਹ ਨੂੰ ਲੈ ਕੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਪਰ ਵਿਆਹ ਦੀਆਂ ਅਫਵਾਹਾਂ ਦੇ ਵਿਚਕਾਰ ਅਦਾਕਾਰਾ ਦੀ ਵੈਡਿੰਗ ਲੁਕ ਦੀ ਝਲਕ ਸੋਸ਼ਲ ਮੀਡੀਆ 'ਤੇ ਲੀਕ ਹੋ ਗਈ ਹੈ।
ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਸੋਸ਼ਲ ਮੀਡੀਆ 'ਤੇ ਕੁਝ ਵੀਡੀਓ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਜੈਨੀਫਰ ਵਿਆਹ ਤੋਂ ਪਹਿਲਾਂ ਆਪਣੇ ਵੈਡਿੰਗ ਗਾਊਨ ਨੂੰ ਟ੍ਰਾਈ ਕਰਦੀ ਦਿਖਾਈ ਦੇ ਰਹੀ ਹੈ। ਵੀਡੀਓ ਵਿੱਚ ਗਾਊਨ ਦੇ ਫੈਬਰਿਕ ਸਿਲੈਕਸ਼ਨ ਤੋਂ ਲੈ ਕੇ ਟ੍ਰਾਇਲ ਫਿਟਿੰਗ ਤੱਕ ਦੇ ਸਫ਼ਰ ਨੂੰ ਦਿਖਾਇਆ ਗਿਆ ਹੈ। ਇੱਕ ਹੋਰ ਵੀਡੀਓ ਵਿੱਚ, ਅਦਾਕਾਰਾ ਆਪਣਾ ਵੈਡਿੰਗ ਗਾਊਨ ਪਹਿਨ ਕੇ ਫਿਟਿੰਗ ਚੈੱਕ ਕਰ ਰਹੀ ਹੈ।
ਇਹ ਵੀ ਪੜ੍ਹੋ: ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ ਕੀਤੀ ਬੰਦ

ਰਿਪੋਰਟਾਂ ਮੁਤਾਬਕ ਅਦਾਕਾਰਾ ਨੇ ਇੰਟੀਮੇਟ ਵੈਡਿੰਗ ਕੀਤੀ ਹੈ। ਵਿਆਹ ਸਮਾਰੋਹ ਵਿੱਚ ਸਿਰਫ਼ ਪਰਿਵਾਰਕ ਮੈਂਬਰ ਅਤੇ ਦੋਸਤ ਹੀ ਮੌਜੂਦ ਸਨ। ਵਿਲੀਅਮ ਅਤੇ ਜੈਨੀਫਰ ਨੇ ਕਦੇ ਵੀ ਜਨਤਕ ਤੌਰ 'ਤੇ ਆਪਣੇ ਰਿਸ਼ਤੇ ਬਾਰੇ ਚਰਚਾ ਨਹੀਂ ਕੀਤੀ। ਵਿਲੀਅਮ ਸਿੰਗਾਪੁਰ-ਅਧਾਰਤ ਕਾਰੋਬਾਰੀ ਹੈ। ਦੱਸ ਦੇਈਏ ਕਿ ਜੈਨੀਫਰ ਦਾ ਪਹਿਲਾ ਵਿਆਹ 2012 ਵਿੱਚ ਅਦਾਕਾਰ ਕਰਨ ਸਿੰਘ ਗਰੋਵਰ ਨਾਲ ਹੋਇਆ ਸੀ ਪਰ ਦੋਹਾਂ ਦਾ 2014 ਵਿੱਚ ਤਲਾਕ ਹੋ ਗਿਆ ਸੀ।
ਇਹ ਵੀ ਪੜ੍ਹੋ: ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
