ਪ੍ਰਸਿੱਧ ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨਾਲ ਮਨਾਇਆ ਸੀ ਕ੍ਰਿਸਮਸ ਦਾ ਜਸ਼ਨ

12/29/2023 3:13:06 PM

ਐਂਟਰਟੇਨਮੈਂਟ ਡੈਸਕ : ਸਾਲ 2023 ਆਪਣੇ ਅੰਤਿਮ ਪੜਾਅ 'ਤੇ ਹੈ। ਕੁਝ ਦਿਨਾਂ ਮਗਰੋਂ ਹੀ ਇਸ ਦਾ ਅੰਤ ਹੋ ਜਾਵੇਗਾ ਤੇ ਨਵੇਂ ਸਾਲ 2024 ਦੀ ਸ਼ੁਰੂਆਤ ਹੋਵੇਗੀ। ਜਾਂਦੇ-ਜਾਂਦੇ ਇਲ ਸਾਲ 'ਚ ਇਕ ਹੋਰ ਮੰਦਭੰਗੀ ਘਟਨਾ ਸਾਹਮਣੇ ਆਈ ਹੈ। ਦਰਅਸਲ, ਕੋਰੀਅਨ ਫ਼ਿਲਮ ਇੰਡਸਟਰੀ ਦੀ ਅਦਾਕਾਰਾ ਬੋਨੀ ਲਾਈ ਸੂਕ ਯਿਨ ਨੇ ਖ਼ੁਦਖੁਸ਼ੀ ਕਰਕੇ ਇਸ ਫਾਨੀ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ : ਰਣਬੀਰ ਕਪੂਰ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ, ਕ੍ਰਿਸਮਸ ਮੌਕੇ ਕੀਤੀ ਸੀ ਇਹ ਹਰਕਤ

ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਨੇ 26 ਦਸੰਬਰ ਨੂੰ ਖ਼ੁਦਕੁਸ਼ੀ ਕੀਤੀ ਸੀ। ਇਸ ਖ਼ਬਰ ਦੀ ਪੁਸ਼ਟੀ ਉਸ ਦੇ ਸਾਬਕਾ ਪਤੀ ਨੇ ਕੀਤੀ ਹੈ। ਅਦਾਕਾਰਾ ਦੇ ਇਸ ਖੌਫਨਾਕ ਕਦਮ ਨਾਲ ਉਸ ਦਾ ਪੂਰਾ ਪਰਿਵਾਰ ਸਦਮੇ 'ਚ ਹੈ ਕਿਉਂਕਿ ਖੁਦਕੁਸ਼ੀ ਤੋਂ ਇਕ ਦਿਨ ਪਹਿਲਾਂ ਹੀ ਉਸ ਨੇ ਆਪਣੇ ਪਰਿਵਾਰ ਨਾਲ ਕ੍ਰਿਸਮਸ ਦਾ ਜਸ਼ਨ ਮਨਾਇਆ ਸੀ। 

ਇਹ ਖ਼ਬਰ ਵੀ ਪੜ੍ਹੋ : ਸਾਬਕਾ ਮਿਸ ਬੋਲੀਵੀਆ ਹਥਿਆਰਾਂ ਦੀ ਸਮੱਗਲਿੰਗ ਦੇ ਦੋਸ਼ ’ਚ ਗ੍ਰਿਫ਼ਤਾਰ

ਖ਼ਬਰਾਂ ਮੁਤਾਬਕ, ਅਦਾਕਾਰਾ ਬੋਨੀ ਲਾਈ ਸੂਕ ਯਿਨ ਨੇ ਖ਼ੁਦਕੁਸ਼ੀ ਕਰਨ ਲਈ ਆਪਣੇ ਕਮਰੇ 'ਚ ਕੋਲੇ ਨੂੰ ਅੱਗ ਲਾ ਦਿੱਤੀ ਸੀ। ਕੈਮਰੇ 'ਚ ਅੱਗ ਲੱਗਣ ਨਾਲ ਉਸ ਦਾ ਦਮ ਘੁੱਟਣ ਲੱਗਾ ਤੇ ਉਹ ਬੇਹੋਸ਼ ਹੋ ਗਈ ਸੀ। ਇਸ ਮਗਰੋਂ ਅਦਾਕਾਰਾ ਦੇ ਪੁੱਤਰ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਸ਼ੁਰੂਆਤੀ ਜਾਂਚ 'ਚ ਪੁਲਸ ਅਤੇ ਡਾਕਟਰਾਂ ਨੇ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਕਰਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਕਈ ਸਾਲਾਂ ਤੋਂ ਡਿਪ੍ਰੈਸ਼ਨ ਤੋਂ ਪੀੜਤ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita