ਮਸ਼ਹੂਰ ਅਦਾਕਾਰਾ ਜਾਹਨਵੀ ਕਪੂਰ ਨੂੰ ਕਰਵਾਇਆ ਗਿਆ ਹਸਪਤਾਲ 'ਚ ਦਾਖ਼ਲ

Thursday, Jul 18, 2024 - 04:43 PM (IST)

ਮਸ਼ਹੂਰ ਅਦਾਕਾਰਾ ਜਾਹਨਵੀ ਕਪੂਰ ਨੂੰ ਕਰਵਾਇਆ ਗਿਆ ਹਸਪਤਾਲ 'ਚ ਦਾਖ਼ਲ

ਮੁੰਬਈ- ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ਹੈ। ਅਦਾਕਾਰਾ ਨੂੰ ਫੂਡ ਪੋਇਜ਼ਨਿੰਗ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਦਾਕਾਰਾ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਸ ਦੀ ਸਿਹਤ ਠੀਕ ਨਹੀਂ ਸੀ। ਉਹ ਬਹੁਤ ਕਮਜ਼ੋਰ ਮਹਿਸੂਸ ਕਰ ਰਹੀ ਸੀ। ਜਿਸ ਤੋਂ ਬਾਅਦ ਅੱਜ (ਵੀਰਵਾਰ) ਉਸ ਦੀ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਹੁਣ ਸਥਿਰ ਹੈ ਅਤੇ ਇਕ-ਦੋ ਦਿਨਾਂ ਵਿਚ ਉਸ ਨੂੰ ਛੁੱਟੀ ਦੇ ਦਿੱਤੀ ਜਾਵੇਗੀ।ਪਰਿਵਾਰਕ ਸੂਤਰ ਨੇ ਦੱਸਿਆ ਕਿ ਫਿਲਹਾਲ ਜਾਹਨਵੀ ਦੀ ਹਾਲਤ ਠੀਕ ਹੈ ਅਤੇ ਸ਼ੁੱਕਰਵਾਰ ਤੱਕ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਰਿਚਾ ਚੱਡਾ- ਅਲੀ ਫਜ਼ਲ ਦੇ ਘਰ ਗੂੰਝੀਆਂ ਕਿਲਕਾਰੀਆਂ, ਧੀ ਨੇ ਲਿਆ ਜਨਮ

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਜਾਹਨਵੀ ਕਪੂਰ ਦੀ ਆਉਣ ਵਾਲੀ ਫ਼ਿਲਮ 'ਉਲਜ' ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ਇਸ ਫ਼ਿਲਮ 'ਚ ਉਹ ਦੇਸ਼ ਦੀ ਸਭ ਤੋਂ ਛੋਟੀ ਉਮਰ ਦੀ ਡਿਪਟੀ ਹਾਈ ਕਮਿਸ਼ਨਰ ਸੁਹਾਨਾ ਭਾਟੀਆ ਦੀ ਭੂਮਿਕਾ 'ਚ ਨਜ਼ਰ ਆਵੇਗੀ। ਇਹ ਫ਼ਿਲਮ 2 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।


author

Priyanka

Content Editor

Related News