ਮਸ਼ਹੂਰ ਅਦਾਕਾਰਾ ਮਿਮੀ ਚੱਕਰਵਰਤੀ ਨੇ ਮਮਤਾ ਨੂੰ ਸੌਂਪਿਆ ਅਸਤੀਫਾ, ਕਿਹਾ- ਸਿਆਸਤ ਮੇਰੇ ਵੱਸ ਦੀ ਗੱਲ ਨਹੀਂ

Friday, Feb 16, 2024 - 11:14 AM (IST)

ਮਸ਼ਹੂਰ ਅਦਾਕਾਰਾ ਮਿਮੀ ਚੱਕਰਵਰਤੀ ਨੇ ਮਮਤਾ ਨੂੰ ਸੌਂਪਿਆ ਅਸਤੀਫਾ, ਕਿਹਾ- ਸਿਆਸਤ ਮੇਰੇ ਵੱਸ ਦੀ ਗੱਲ ਨਹੀਂ

ਕੋਲਕਾਤਾ (ਭਾਸ਼ਾ) - ਮਸ਼ਹੂਰ ਬੰਗਾਲੀ ਅਦਾਕਾਰਾ ਅਤੇ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਿਮੀ ਚੱਕਰਵਰਤੀ ਨੇ ਵੀਰਵਾਰ ਨੂੰ ਪਾਰਟੀ ਪ੍ਰਧਾਨ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਅਤੇ ਸੰਸਦ ਦੀ ਮੈਂਬਰਸ਼ਿਪ ਛੱਡਣ ਦੀ ਇੱਛਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਿਆਸਤ ਮੇਰੇ ਵੱਸ ਦੀ ਗੱਲ ਨਹੀਂ ਹੈ। ਯਾਦਵਪੁਰ ਤੋਂ ਪਹਿਲੀ ਵਾਰ ਸੰਸਦ ਮੈਂਬਰ ਚੁਣੀ ਗਈ ਚੱਕਰਵਰਤੀ ਵੀਰਵਾਰ ਦੁਪਹਿਰ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਰਾਜ ਵਿਧਾਨ ਸਭਾ ਪੁੱਜੀ।

ਇਹ ਖ਼ਬਰ ਵੀ ਪੜ੍ਹੋ : ਬਾਲੀਵੁੱਡ ਦੇ ਗ੍ਰੀਕ ਗੌਡ ਰਿਤਿਕ ਰੋਸ਼ਨ ਨੂੰ ਲੱਗੀ ਸੱਟ, ਤਸਵੀਰਾਂ ਵੇਖ ਫਿਕਰਾਂ 'ਚ ਪਏ ਫੈਨਜ਼

ਉਨ੍ਹਾਂ ਕਿਹਾ ਕਿ ਅੱਜ ਮੈਂ ਪਾਰਟੀ ਸੁਪਰੀਮੋ ਨੂੰ ਮਿਲਿਆ। ਮੈਂ 13 ਫਰਵਰੀ ਨੂੰ ਆਪਣਾ ਅਸਤੀਫਾ ਉਨ੍ਹਾਂ ਨੂੰ ਸੌਂਪ ਦਿੱਤਾ ਸੀ। ਪਿਛਲੇ ਸਾਲਾਂ ਵਿਚ ਮੈਂ ਸਮਝ ਗਿਆ ਹਾਂ ਕਿ ਸਿਆਸਤ ਮੇਰੇ ਵੱਸ ਦੀ ਗੱਲ ਨਹੀਂ ਹੈ। ਇਹ ਪੁੱਛੇ ਜਾਣ ’ਤੇ ਕਿ ਉਨ੍ਹਾਂ ਨੇ ਪ੍ਰੰਪਰਾ ਮੁਤਾਬਕ ਆਪਣਾ ਅਸਤੀਫਾ ਲੋਕ ਸਭਾ ਸਪੀਕਰ ਨੂੰ ਭੇਜਣ ਦੀ ਬਜਾਏ ਮਮਤਾ ਬੈਨਰਜੀ ਨੂੰ ਕਿਉਂ ਸੌਂਪਿਆ, ਤਾਂ ਇਸਦੇ ਜਵਾਬ ਵਿਚ ਚੱਕਰਵਰਤੀ ਨੇ ਕਿਹਾ ਕਿ ਇਕ ਵਾਰ ਮੈਨੂੰ ਤ੍ਰਿਣਮੂਲ ਕਾਂਗਰਸ ਤੋਂ ਇਜਾਜ਼ਤ ਮਿਲ ਜਾਵੇ ਤਾਂ ਇਸਨੂੰ ਲੋਕ ਸਭਾ ਸਪੀਕਰ ਨੂੰ ਭੇਜ ਦੇਵਾਂਗੀ। ਇਹ ਘਟਨਾਚੱਕਰ ਆਮ ਚੋਣਾਂ ਤੋਂ ਕੁਝ ਸਿਰਫ ਕੁਝ ਮਹੀਨੇ ਪਹਿਲਾਂ ਹੀ ਸਾਹਮਣੇ ਆਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News