ਮਨੋਰੰਜਨ ਜਗਤ ''ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਸੁਭਾਸ਼ਿਨੀ ਨੇ ਕੀਤੀ ਖੁਦਕੁਸ਼ੀ
Monday, Apr 06, 2026 - 12:11 PM (IST)
ਚੇਨਈ : ਮਨੋਰੰਜਨ ਜਗਤ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਟੈਲੀਵਿਜ਼ਨ ਅਤੇ ਫ਼ਿਲਮੀ ਅਦਾਕਾਰਾ ਸੁਭਾਸ਼ਿਨੀ ਨੇ ਚੇਨਈ ਦੇ ਪੋਰੂਰ ਇਲਾਕੇ ਦੇ ਇੱਕ ਅਪਾਰਟਮੈਂਟ ਵਿੱਚ ਕਥਿਤ ਤੌਰ 'ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮੂਲ ਰੂਪ ਵਿੱਚ ਸ਼੍ਰੀਲੰਕਾ ਦੀ ਰਹਿਣ ਵਾਲੀ ਸੁਭਾਸ਼ਿਨੀ ਸੁਭਾਸ਼ਿਨੀ ਆਪਣੇ ਪਤੀ ਨਾਲ ਬੈਂਗਲੁਰੂ ਵਿੱਚ ਰਹਿੰਦੀ ਸੀ ਪਰ ਆਪਣੇ ਕੰਮ ਕਾਰਨ ਉਹ ਪੋਰੂਰ ਸਥਿਤ ਇੱਕ ਫਲੈਟ ਵਿੱਚ ਰਹਿ ਰਹੀ ਸੀ।
ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ ਸਾਲ ਤੱਕ...'

ਬੀਤੀ ਰਾਤ ਉਹ ਆਪਣੇ ਕਮਰੇ ਵਿੱਚ ਮ੍ਰਿਤਕ ਪਾਈ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਕਿ ਇਹ ਖ਼ੁਦਕੁਸ਼ੀ ਹੈ ਜਾਂ ਕਤਲ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਅਦਾਕਾਰਾ ਨੇ ਆਪਣੇ ਪਤੀ ਨਾਲ ਵੀਡੀਓ ਕਾਲ 'ਤੇ ਗੱਲ ਕੀਤੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪਰਿਵਾਰਕ ਕਲੇਸ਼ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ।
ਇਹ ਵੀ ਪੜ੍ਹੋ: "2021 ਤੋਂ ਸੁਣ ਰਿਹਾ ਹਾਂ ਸਰਤਾਜ ਦੇ ਗੀਤ": ਸੰਨੀ ਦਿਓਲ ਨੇ ਕੀਤੀ ਪੰਜਾਬੀ ਗਾਇਕ ਨਾਲ ਮੁਲਾਕਾਤ
ਕੌਣ ਸੀ ਸੁਭਾਸ਼ਿਨੀ?
ਸੁਭਾਸ਼ਿਨੀ ਤਾਮਿਲ ਇੰਡਸਟਰੀ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਸੀ। ਉਹ ਖ਼ਾਸ ਕਰਕੇ ਪ੍ਰਸਿੱਧ ਟੀਵੀ ਸੀਰੀਅਲ 'ਕਾਇਲ' ਵਿੱਚ ਆਪਣੀ ਅਦਾਕਾਰੀ ਲਈ ਜਾਣੀ ਜਾਂਦੀ ਸੀ। ਇਸ ਤੋਂ ਇਲਾਵਾ ਉਸਨੇ ਕਈ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
