ਵਿਆਹ ਦੇ ਬੰਧਨ ''ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

Wednesday, Jul 22, 2026 - 01:49 PM (IST)

ਵਿਆਹ ਦੇ ਬੰਧਨ ''ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

ਐਂਟਰਟੇਨਮੈਂਟ ਡੈਸਕ - ਵੈੱਬ ਸੀਰੀਜ਼ 'ਯੇ ਕਾਲੀ ਕਾਲੀ ਆਂਖੇਂ' ਨਾਲ ਮਸ਼ਹੂਰ ਹੋਈ ਅਦਾਕਾਰਾ ਆਂਚਲ ਸਿੰਘ ਨੇ ਆਪਣੀ ਨਿੱਜੀ ਜ਼ਿੰਦਗੀ ਨਾਲ ਜੁੜੀ ਇਕ ਵੱਡੀ ਖੁਸ਼ਖਬਰੀ ਫੈਨਜ਼ ਨਾਲ ਸਾਂਝੀ ਕੀਤੀ ਹੈ। ਦਰਅਸਲ ਅਦਾਕਾਰਾ ਨੇ ਆਪਣੇ ਲੰਬੇ ਸਮੇਂ ਦੇ ਪਾਰਟਨਰ ਮੋਹਿਤ ਚਾਵਲਾ ਨਾਲ ਵਿਆਹ ਕਰਵਾ ਲਿਆ ਹੈ। ਪਿਛਲੇ ਦਿਨੀਂ ਅਦਾਕਾਰਾ ਨੇ ਆਪਣੀ ਮੰਗਣੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

ਇਹ ਵੀ ਪੜ੍ਹੋ: ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

PunjabKesari

ਦੱਸ ਦੇਈਏ ਕਿ ਮੋਹਿਤ ਇਕ ਭਾਰਤੀ ਬਿਜਨੈੱਸਮੈਨ ਹੈ ਅਤੇ ਦੋਵੇਂ ਲੰਬੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਸਨ। ਆਂਚਲ ਨੇ ਆਪਣੇ ਵਿਆਹ ਦੀਆਂ ਕਈ ਖੂਬਸੂਰਤ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕੇ ਆਂਚਲ ਨੇ ਲਾਲ ਰੰਗ ਦਾ ਲਹਿੰਗਾ-ਚੋਲੀ ਪਹਿਨਿਆ ਹੋਇਆ ਹੈ ਅਤੇ ਬਿਲਕੁੱਲ ਸਿੰਪਲ ਮੇਕਅੱਪ ਕੀਤਾ ਹੋਇਆ ਹੈ। ਇਸਦੇ ਬਾਵਜੂਦ ਉਹ ਬਹੁਤ ਖੂਸਸੂਰਤ ਲੱਗ ਰਹੀ ਹੈ। ਉਥੇ ਹੀ ਉਨ੍ਹਾਂ ਦੇ ਪਤੀ ਮੋਹਿਤ ਨੇ ਆਫ ਵ੍ਹਾਈਟ ਰੰਗ ਦੀ ਸ਼ੇਰਵਾਨੀ ਪਹਿਨੀ ਹੋਈ ਹੈ। ਇਸ ਵਿਆਹ ਸਮਾਰੋਹ ਨੂੰ ਕਾਫੀ ਨਿੱਜੀ ਰੱਖਿਆ ਗਿਆ ਸੀ, ਜਿਸ ਵਿਚ ਸਿਰਫ ਪਰਿਵਾਰਕ ਲੋਕ ਹੀ ਸ਼ਾਮਲ ਹੋਏ।

PunjabKesari

ਇਹ ਵੀ ਪੜ੍ਹੋ: ਕਈ ਲੋਕਾਂ ਨੂੰ 'ਕਰੋੜਪਤੀ' ਬਣਾ ਚੁੱਕੇ ਦੁਨੀਆ ਦੇ ਸਭ ਤੋਂ ਵੱਡੇ YouTuber ਨੇ ਕਰਵਾ ਲਿਆ ਵਿਆਹ ! ਦੇਖੋ ਖ਼ੂਬਸੂਰਤ ਤਸਵੀਰਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News