ਬੇਹੱਦ ਖ਼ੂਬਸੂਰਤ ਮਾਡਲ ਨੇ ਮੁਕਾ ਲਈ ਜੀਵਨਲੀਲਾ, ਸਿਰਫ਼ 23 ਸਾਲ ਦੀ ਉਮਰ ''ਚ ਦੁਨੀਆ ਨੂੰ ਕਿਹਾ ਅਲਵਿਦਾ

Monday, Jun 09, 2025 - 03:09 PM (IST)

ਬੇਹੱਦ ਖ਼ੂਬਸੂਰਤ ਮਾਡਲ ਨੇ ਮੁਕਾ ਲਈ ਜੀਵਨਲੀਲਾ, ਸਿਰਫ਼ 23 ਸਾਲ ਦੀ ਉਮਰ ''ਚ ਦੁਨੀਆ ਨੂੰ ਕਿਹਾ ਅਲਵਿਦਾ

ਐਂਟਰਟੇਨਮੈਂਟ ਡੈਸਕ- ਸੂਰਤ ਦੀ ਮਸ਼ਹੂਰ ਮਾਡਲ ਅੰਜਲੀ ਵਰਮੋਰਾ ਬਾਰੇ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਅੰਜਲੀ ਦੀ ਮੌਤ ਸਿਰਫ਼ 23 ਸਾਲ ਦੀ ਉਮਰ ਵਿੱਚ ਹੋਈ ਹੈ। ਉਨ੍ਹਾਂ ਦੀ ਅਚਾਨਕ ਮੌਤ ਨੇ ਉਨ੍ਹਾਂ ਦੇ ਪਰਿਵਾਰ ਨੂੰ ਤੋੜ ਦਿੱਤਾ ਹੈ। ਅੰਜਲੀ ਦੀ ਮੌਤ ਕਿਸੇ ਬਿਮਾਰੀ ਜਾਂ ਹਾਦਸੇ ਕਾਰਨ ਨਹੀਂ ਹੋਈ, ਸਗੋਂ ਉਨ੍ਹਾਂ ਨੇ ਖੁਦ ਹੀ ਫਾਹਾ ਲੈ ਲਿਆ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹਰ ਕੋਈ ਹੈਰਾਨ ਹੈ।
ਜਾਣਕਾਰੀ ਅਨੁਸਾਰ ਅੰਜਲੀ ਵਰਮੋਰਾ ਨੇ ਆਪਣੇ ਘਰ ਵਿੱਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਇਸ ਦੇ ਨਾਲ ਹੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦਰਅਸਲ ਜਦੋਂ ਅੰਜਲੀ ਵਰਮੋਰਾ ਦੀ ਲਾਸ਼ ਉਨ੍ਹਾਂ ਦੇ ਘਰ ਵਿੱਚ ਫਾਹੇ ਨਾਲ ਲਟਕਦੀ ਮਿਲੀ, ਤਾਂ ਪੁਲਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਕਾਰਵਾਈ ਕਰਦੇ ਹੋਏ ਪੁਲਸ ਨੇ ਤੁਰੰਤ ਅੰਜਲੀ ਵਰਮੋਰਾ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ। ਹੁਣ ਪੁਲਸ ਦਾ ਕਹਿਣਾ ਹੈ ਕਿ ਅੰਜਲੀ ਵਰਮੋਰਾ ਲੰਬੇ ਸਮੇਂ ਤੋਂ ਮਾਨਸਿਕ ਤਣਾਅ ਤੋਂ ਪੀੜਤ ਸੀ। ਇਹ ਵੱਖਰੀ ਗੱਲ ਹੈ ਕਿ ਉਨ੍ਹਾਂ ਨੇ ਇਸ ਬਾਰੇ ਕਦੇ ਕਿਸੇ ਨਾਲ ਗੱਲ ਨਹੀਂ ਕੀਤੀ ਅਤੇ ਨਾ ਹੀ ਉਨ੍ਹਾਂ ਨੇ ਫਾਹਾ ਲੈਂਦੇ ਸਮੇਂ ਕੋਈ ਸੁਸਾਈਡ ਨੋਟ ਛੱਡਿਆ। ਹੁਣ ਪੁਲਸ ਅੰਜਲੀ ਦੇ ਪਰਿਵਾਰ ਤੋਂ ਪੁੱਛਗਿੱਛ ਕਰੇਗੀ ਅਤੇ ਮਾਡਲ ਦੇ ਫੋਨ ਦੀ ਵੀ ਭਾਲ ਕਰੇਗੀ।


ਤੁਹਾਨੂੰ ਦੱਸ ਦੇਈਏ ਕਿ ਅੰਜਲੀ ਵਰਮੋਰਾ ਇੰਸਟਾਗ੍ਰਾਮ 'ਤੇ ਬਹੁਤ ਮਸ਼ਹੂਰ ਹੈ। ਉਸ ਦੇ 37.2K ਫਾਲੋਅਰਜ਼ ਸਨ। ਉਨ੍ਹਾਂ ਨੇ ਆਪਣੀ ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣਾ ਆਖਰੀ ਵੀਡੀਓ ਬਲੈਕ ਐਂਡ ਵ੍ਹਾਈਟ ਫਿਲਟਰ ਨਾਲ ਸਾਂਝਾ ਕੀਤਾ ਸੀ।
ਪਿਛਲੇ ਕੁਝ ਦਿਨਾਂ ਤੋਂ ਅੰਜਲੀ ਵਰਮੋਰਾ ਸੋਸ਼ਲ ਮੀਡੀਆ 'ਤੇ ਬਹੁਤ ਭਾਵੁਕ ਪੋਸਟਾਂ ਪਾ ਰਹੀ ਸੀ। ਅਜਿਹਾ ਲੱਗ ਰਿਹਾ ਸੀ ਜਿਵੇਂ ਕਿਸੇ ਨੇ ਉਨ੍ਹਾਂ ਦਾ ਦਿਲ ਤੋੜ ਦਿੱਤਾ ਹੋਵੇ।
ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਰਾਤ ਨੂੰ ਉਨ੍ਹਾਂ ਨੇ ਸਾਰਿਆਂ ਨਾਲ ਰਾਤ ਦਾ ਖਾਣਾ ਖਾਧਾ ਅਤੇ ਪਰਿਵਾਰ ਨਾਲ ਵੀ ਗੱਲ ਕੀਤੀ। ਜਦੋਂ ਉਨ੍ਹਾਂ ਨੂੰ ਬਾਹਰ ਜਾਣ ਲਈ ਕਿਹਾ ਗਿਆ ਤਾਂ ਉਹ ਇਸ ਲਈ ਰਾਜ਼ੀ ਨਹੀਂ ਹੋਈ। ਇਹ ਵੀ ਸਾਹਮਣੇ ਆਇਆ ਹੈ ਕਿ ਅੰਜਲੀ ਵਰਮੋਰਾ ਦੀ ਮੰਗਣੀ ਹੋਈ ਸੀ। ਉਨ੍ਹਾਂ ਦੀ ਮੰਗਣੀ 2 ਸਾਲ ਪਹਿਲਾਂ ਹੋਈ ਸੀ ਅਤੇ ਇਸ ਸਾਲ ਵਿਆਹ ਹੋਣ ਵਾਲਾ ਸੀ।


author

Aarti dhillon

Content Editor

Related News