ਮਸ਼ਹੂਰ ਕੋਰੀਓਗ੍ਰਾਫਰ ਗ੍ਰਿਫਤਾਰ, ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼

Thursday, Sep 19, 2024 - 12:53 PM (IST)

ਮਸ਼ਹੂਰ ਕੋਰੀਓਗ੍ਰਾਫਰ ਗ੍ਰਿਫਤਾਰ, ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼

ਮੁੰਬਈ- ਮਸ਼ਹੂਰ ਡਾਂਸ ਕੋਰੀਓਗ੍ਰਾਫਰ ਸ਼ੇਖ ਜਾਨੀ ਬਾਸ਼ਾ ਉਰਫ ਜਾਨੀ ਮਾਸਟਰ ਨੂੰ ਬੈਂਗਲੁਰੂ ਪੁਲਸ ਨੇ ਯੌਨ ਸ਼ੋਸ਼ਣ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ। ਇਕ 21 ਸਾਲਾ ਔਰਤ ਨੇ ਉਸ 'ਤੇ ਵਾਰ-ਵਾਰ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਹੈ। ਪੀੜਤਾ ਨੇ ਦਾਅਵਾ ਕੀਤਾ ਹੈ ਕਿ ਜਾਨੀ ਮਾਸਟਰ ਨੇ ਮੁੰਬਈ ਦੇ ਇੱਕ ਹੋਟਲ 'ਚ ਉਸ ਨਾਲ ਬਲਾਤਕਾਰ ਕੀਤਾ। ਪੀੜਤਾ ਦੇ ਬਿਆਨ ਅਨੁਸਾਰ, ਦੁਰਵਿਵਹਾਰ 2019 'ਚ ਸ਼ੁਰੂ ਹੋਇਆ, ਜਦੋਂ ਉਹ ਸਹਾਇਕ ਕੋਰੀਓਗ੍ਰਾਫਰ ਵਜੋਂ ਜਾਨੀ ਮਾਸਟਰ ਦੀ ਟੀਮ 'ਚ ਸ਼ਾਮਲ ਹੋਈ। ਕਥਿਤ ਬਲਾਤਕਾਰ ਮੁੰਬਈ ਅਤੇ ਹੋਰ ਸ਼ਹਿਰਾਂ 'ਚ ਫਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ, ਜਿੱਥੇ ਜਾਨੀ ਮਾਸਟਰ ਨੇ ਪੀੜਤਾ ਨੂੰ ਡਰਾਉਣ ਅਤੇ ਜ਼ਬਰਦਸਤੀ ਕਰਨ ਲਈ ਆਪਣੀ ਸਥਿਤੀ ਦੀ ਵਰਤੋਂ ਕੀਤੀ।

ਇਹ ਖ਼ਬਰ ਵੀ ਪੜ੍ਹੋ -ਬੁਰਕਾ ਪਹਿਨੀ ਔਰਤ ਨੇ ਸਲਮਾਨ ਦੇ ਪਿਤਾ ਸਲੀਮ ਖ਼ਾਨ ਨੂੰ ਦਿੱਤੀ ਧਮਕੀ

ਪੀੜਤਾ ਨੇ ਦੱਸਿਆ ਕਿ ਸ਼ੂਟਿੰਗ ਦੌਰਾਨ ਹੋਟਲ ਦੇ ਕਮਰਿਆਂ ਜਾਂ ਵੈਨਿਟੀ ਵੈਨ 'ਚ ਅਕਸਰ ਉਸ ਨਾਲ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਵਾਪਰਦੀਆਂ ਹਨ। ਜਾਨੀ ਮਾਸਟਰ ਨੇ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਦਾ ਕਰੀਅਰ ਬਰਬਾਦ ਕਰਨ ਦੀ ਧਮਕੀ ਵੀ ਦਿੱਤੀ।ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਪੀੜਤਾ ਨੇ ਕਿਹਾ ਕਿ ਉਹ ਇਕੱਲੀ ਨਹੀਂ ਹੈ ਜਿਸ ਨੂੰ ਜਾਨੀ ਮਾਸਟਰ ਵਲੋਂ ਕਥਿਤ ਤੌਰ 'ਤੇ ਦੁਰਵਿਵਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਾਨੀ ਮਾਸਟਰ ਦੇ ਸਹਾਇਕ ਵਜੋਂ ਕੰਮ ਕਰ ਰਹੀਆਂ ਹੋਰ ਔਰਤਾਂ ਵੀ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੀਆਂ ਹਨ। 21 ਸਾਲਾ ਔਰਤ ਦੀ ਇਸ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਜਾਨੀ ਮਾਸਟਰ ਫਰਾਰ ਹੈ ਅਤੇ ਪੁਲਸ ਉਸ ਦੀ ਭਾਲ ਕਰ ਰਹੀ ਹੈ। ਘਟਨਾ ਦੇ ਸਮੇਂ ਪੀੜਤਾ ਦੀ ਉਮਰ 21 ਸਾਲ ਤੋਂ ਘੱਟ ਸੀ, ਇਸ ਲਈ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜੋ ਕਿ ਨਾਬਾਲਗਾਂ ਦੇ ਖਿਲਾਫ ਜਿਨਸੀ ਅਪਰਾਧਾਂ ਦੇ ਦੋਸ਼ੀ ਪਾਏ ਜਾਣ ਵਾਲਿਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News