ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

Friday, Jun 19, 2026 - 11:05 AM (IST)

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

ਮੁੰਬਈ (ਏਜੰਸੀ)- ਆਪਣੀ ਕਾਮੇਡੀ ਨਾਲ ਲੋਕਾਂ ਨੂੰ ਹਸਾਉਣ ਵਾਲੇ ਸੁਨੀਲ ਗਰੋਵਰ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਇੱਕ ਆਮ ਵਿਅਕਤੀ ਵਾਂਗ ਫੁੱਟਪਾਥ 'ਤੇ ਸੁੱਤੇ ਦਿਖਾਈ ਦੇ ਰਹੇ ਹਨ। ਇਹ ਵੀਡੀਓ ਅਦਾਕਾਰ-ਕਾਮੇਡੀਅਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ, ਜਿਸ ਵਿਚ ਉਹ ਨਦੀ ਦੇ ਕੰਢੇ ਇਕ ਫੁੱਟਪਾਥ 'ਤੇ ਸੁੱਤੇ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਕਈ ਹੋਰ ਲੋਕ ਵੀ ਖੁੱਲ੍ਹੇ ਅਸਮਾਨ ਹੇਠ ਸੁੱਤੇ ਦਿਖਾਈ ਦਿੱਤੇ।

ਇਹ ਵੀ ਪੜ੍ਹੋ: NJ: ਘਰ 'ਚ ਭਿਆਨਕ ਅੱਗ ਲੱਗਣ ਕਾਰਨ ਮਸ਼ਹੂਰ ਅਦਾਕਾਰ ਤੇ ਪਤਨੀ ਦੀ ਦਰਦਨਾਕ ਮੌਤ

 
 
 
 
 
 
 
 
 
 
 
 
 
 
 
 

A post shared by Sunil Grover (@whosunilgrover)

ਅਦਾਕਾਰ ਨੇ ਵੀਡੀਓ ਦੀ ਕੈਪਸ਼ਨ ਵਿਚ ਲਿਖਿਆ, "ਤਾਰੇ ਜ਼ਮੀਨ ਪਰ।" ਹਾਲਾਂਕਿ ਅਦਾਕਾਰ ਨੇ ਜਗ੍ਹਾ ਦਾ ਖੁਲਾਸਾ ਨਹੀਂ ਕੀਤਾ ਹੈ। ਸੁਨੀਲ ਦੇ ਪ੍ਰਸ਼ੰਸਕ ਉਨ੍ਹਾਂ ਦੇ ਅੰਦਾਜ਼ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਲੋਕ ਉਨ੍ਹਾਂ ਦੀ ਸਾਦਗੀ ਦੀ ਪ੍ਰਸ਼ੰਸਾ ਕਰ ਰਹੇ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੁਨੀਲ ਆਪਣੀ ਸਾਦਗੀ ਨੂੰ ਲੈ ਕੇ ਚਰਚਾ ਵਿਚ ਆਏ ਹੋਣ। ਇਸ ਤੋਂ ਪਹਿਲਾਂ ਕਾਮੇਡੀਅਨ ਨੂੰ ਸੜਕ ਕਿਨਾਰੇ ਇੱਕ ਹੈਂਡ ਪੰਪ 'ਤੇ ਕੱਪੜੇ ਧੋਂਦੇ , ਜ਼ਮੀਨ 'ਤੇ ਬੈਠ ਕੇ ਰਵਾਇਤੀ 'ਚੁੱਲ੍ਹੇ' 'ਤੇ ਰੋਟੀਆਂ ਬਣਾਉਂਦੇ ਹੋਏ, ਸੜਕ ਕਿਨਾਰੇ ਕੱਪੜੇ ਪ੍ਰੈੱਸ ਕਰਦੇ ਹੋਏ ਅਤੇ ਠੇਲੇ 'ਤੇ ਚਾਹ ਵੇਚਦੇ ਹੋਏ ਨਜ਼ਰ ਆ ਚੁੱਕੇ ਹਨ। ਇਸ ਨਵੀਂ ਵੀਡੀਓ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਇੰਨੇ ਵੱਡੇ ਅਹੁਦੇ 'ਤੇ ਪਹੁੰਚਣ ਤੋਂ ਬਾਅਦ ਵੀ, ਸੁਨੀਲ ਅਜੇ ਵੀ ਜ਼ਮੀਨ ਨਾਲ ਜੁੜੇ ਹੋਏ ਹਨ। 

ਇਹ ਵੀ ਪੜ੍ਹੋ: ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ ਇੰਡਸਟਰੀ 'ਚ ਛਾਇਆ ਮਾਤਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News