ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ
Friday, Jul 10, 2026 - 04:19 PM (IST)
ਨਵੀਂ ਦਿੱਲੀ (ਏਜੰਸੀ)- ਦਿੱਲੀ ਹਾਈ ਕੋਰਟ ਨੇ ਅਦਾਕਾਰ ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਦੇ ਫੈਸਲੇ ਨੂੰ ਸ਼ੁੱਕਰਵਾਰ ਨੂੰ ਬਰਕਰਾਰ ਰੱਖਦੇ ਹੋਏ ਉਨ੍ਹਾਂ ਨੂੰ 3 ਮਹੀਨੇ ਦੀ ਜੇਲ੍ਹ ਦੀ ਸਜ਼ਾ ਸੁਣਾਈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਯਾਦਵ ਨੂੰ 7 ਸ਼ਿਕਾਇਤਾਂ ਵਿੱਚ ਹਰੇਕ ਸ਼ਿਕਾਇਤਕਰਤਾ ਨੂੰ ₹1 ਕਰੋੜ ਤੋਂ ਵੱਧ ਦੀ ਰਕਮ ਦਾ ਭੁਗਤਾਨ ਕਰਨ ਦਾ ਵੀ ਨਿਰਦੇਸ਼ ਦਿੱਤਾ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਕੀਤਾ ਕਿ ਅਦਾਕਾਰ ਦੁਆਰਾ ਪਹਿਲਾਂ ਹੀ ਅਦਾ ਕੀਤੇ ਗਏ ਲਗਭਗ ₹2 ਕਰੋੜ ਨੂੰ ਐਡਜਸਟ ਕੀਤਾ ਜਾਵੇਗਾ। ਅਦਾਲਤ ਨੇ ਯਾਦਵ ਨੂੰ ਇਸ ਫੈਸਲੇ ਖਿਲਾਫ ਅਪੀਲੀ ਅਦਾਲਤ ਦਾ ਰੁਖ ਕਰਨ ਲਈ ਦੋ ਮਹੀਨੇ ਦਾ ਸਮਾਂ ਵੀ ਦਿੱਤਾ ਹੈ।
ਇਹ ਵੀ ਪੜ੍ਹੋ: ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

ਅਦਾਲਤ ਨੇ ਇਹ ਫੈਸਲਾ ਰਾਜਪਾਲ ਯਾਦਵ ਅਤੇ ਉਨ੍ਹਾਂ ਦੀ ਪਤਨੀ ਦੁਆਰਾ ਦਾਇਰ ਸੋਧ ਪਟੀਸ਼ਨਾਂ 'ਤੇ ਸੁਣਾਇਆ, ਜਿਸ ਵਿੱਚ ਸੈਸ਼ਨ ਅਦਾਲਤ ਦੁਆਰਾ ਸੁਣਾਏ ਗਏ 2019 ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਸੈਸ਼ਨ ਕੋਰਟ ਨੇ ਅਪ੍ਰੈਲ 2018 ਵਿੱਚ ਮੈਜਿਸਟ੍ਰੇਟ ਅਦਾਲਤ ਦੁਆਰਾ ਸੁਣਾਈ ਗਈ ਸਜ਼ਾ ਨੂੰ ਬਰਕਰਾਰ ਰੱਖਿਆ ਸੀ, ਜਿਸ ਵਿੱਚ ਅਦਾਕਾਰ ਨੂੰ 6 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਮਿਲੀ ਸੀ।
ਇਹ ਵੀ ਪੜ੍ਹੋ: '10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ ਹੈਰਾਨ ਕਰਨ ਵਾਲਾ ਬਿਆਨ
ਜੂਨ 2024 ਵਿੱਚ ਹਾਈ ਕੋਰਟ ਨੇ ਇਸ ਸ਼ਰਤ 'ਤੇ ਉਨ੍ਹਾਂ ਦੀ ਸਜ਼ਾ 'ਤੇ ਅਸਥਾਈ ਰੋਕ ਲਗਾ ਦਿੱਤੀ ਸੀ ਕਿ ਉਹ ਦੂਜੀ ਧਿਰ ਨਾਲ ਦੋਸਤਾਨਾ ਸਮਝੌਤੇ ਦੀ ਸੰਭਾਵਨਾ ਦੀ ਪੜਚੋਲ ਕਰਨ ਲਈ "ਇਮਾਨਦਾਰ ਅਤੇ ਸੱਚੇ ਯਤਨ" ਕਰਨਗੇ। ਉਸ ਸਮੇਂ, ਯਾਦਵ ਦੇ ਵਕੀਲ ਨੇ ਦਲੀਲ ਦਿੱਤੀ ਸੀ ਇਹ ਮਾਮਲਾ ਫਿਲਮ ਨਿਰਮਾਣ ਲਈ ਲਏ ਗਏ ਕਰਜ਼ੇ ਨਾਲ ਜੁੜਿਆ ਸੀ। ਫਿਲਮ ਦੇ ਬਾਕਸ ਆਫਿਸ 'ਤੇ ਅਸਫਲ ਹੋਣ ਕਾਰਨ ਯਾਦਵ ਨੂੰ ਭਾਰੀ ਵਿੱਤੀ ਨੁਕਸਾਨ ਹੋਇਆ, ਜਿਸ ਕਾਰਨ ਉਹ ਰਾਸ਼ੀ ਵਾਪਸ ਨਹੀਂ ਕਰ ਸਕੇ।
ਇਹ ਵੀ ਪੜ੍ਹੋ: ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ ਖੁਲਾਸਾ
ਅਦਾਲਤ ਨੇ ਨੋਟ ਕੀਤਾ ਕਿ ਯਾਦਵ ਨੇ ਰਾਸ਼ੀ ਵਾਪਸ ਕਰਨ ਦੇ ਸਬੰਧ ਵਿੱਚ ਕੀਤੇ ਗਏ ਵਾਰ-ਵਾਰ ਵਾਅਦਿਆਂ ਦੀ ਉਲੰਘਣਾ ਕੀਤੀ ਸੀ। ਇਸ ਤੋਂ ਪਹਿਲਾਂ ਫਰਵਰੀ ਵਿੱਚ, ਅਦਾਲਤ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਵੀ ਦਿੱਤਾ ਸੀ, ਪਰ ਬਾਅਦ ਵਿੱਚ ਸ਼ਿਕਾਇਤਕਰਤਾ ਦੇ ਖਾਤੇ ਵਿੱਚ 1.5 ਕਰੋੜ ਰੁਪਏ ਜਮ੍ਹਾਂ ਕਰਵਾਉਣ ਤੋਂ ਬਾਅਦ ਉਨ੍ਹਾਂ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਗਈ ਸੀ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।
ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ ਵੀ ਆ ਚੁੱਕੈ ਨਜ਼ਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
