ਮਸ਼ਹੂਰ ਫ਼ਿਲਮ ਡਾਇਰੈਕਟਰ ਸੁੱਖ ਸੰਘੇੜਾ ਨੇ ਮਾਂ ਦੇ ਨਾਲ ਸਾਂਝੀ ਕੀਤੀ ਤਸਵੀਰ

Tuesday, Oct 08, 2024 - 09:32 AM (IST)

ਮਸ਼ਹੂਰ ਫ਼ਿਲਮ ਡਾਇਰੈਕਟਰ ਸੁੱਖ ਸੰਘੇੜਾ ਨੇ ਮਾਂ ਦੇ ਨਾਲ ਸਾਂਝੀ ਕੀਤੀ ਤਸਵੀਰ

ਜਲੰਧਰ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਡਾਇਰੈਕਟਰ ਸੁੱਖ ਸੰਘੇੜਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗੋਰਿਆਂ ਨਾਲ ਲੱਗਦੀ ਜ਼ਮੀਨ ਜੱਟ ਦੀ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ਦਾ ਟ੍ਰੇਲਰ ਵੀ ਬੀਤੇ ਦਿਨ ਰਿਲੀਜ਼ ਹੋਇਆ ਹੈ। ਇਹ ਫ਼ਿਲਮ 18 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਟੀਮ ਦੀ ਸਟਾਰ ਕਾਸਟ ਫ਼ਿਲਮ ਨੂੰ ਲੈ ਕੇ ਪੱਬਾਂ ਭਾਰ ਹੈ। ਸੁੱਖ ਸੰਘੇੜਾ ਵੀ ਇਸ ਫ਼ਿਲਮ ਦੇ ਵੀਡੀਓਜ਼ ਅਤੇ ਤਸਵੀਰਾਂ ਸੈੱਟ ਤੋਂ ਲਗਾਤਾਰ ਸਾਂਝੀਆਂ ਕਰ ਰਹੇ ਹਨ ।ਇਸ ਤੋਂ ਇਲਾਵਾ ਉਹ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਵੀ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਆਪਣੀ ਮਾਂ ਦੇ ਨਾਲ ਦਿਖਾਈ ਦੇ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਮਾਂ ਜਮਾ ਮੈਂ ਤੇਰੇ ਵਰਗਾ ਹਾਂ’।

 

 
 
 
 
 
 
 
 
 
 
 
 
 
 
 
 

A post shared by Sukh Sanghera (@sukhsanghera)

ਇਸ ਤਸਵੀਰ ‘ਤੇ ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਵੀ ਪ੍ਰਤੀਕਰਮ ਦੇ ਰਹੇ ਹਨ । ਸੁੱਖ ਸੰਘੇੜਾ ਇਸ ਤੋਂ ਪਹਿਲਾਂ ਵੀ ਕਈ ਫ਼ਿਲਮਾਂ ਡਾਇਰੈਕਟ ਕਰ ਚੁੱਕੇ ਹਨ ।ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

Priyanka

Content Editor

Related News