ਮਸ਼ਹੂਰ ਲੋਕ ਗਾਇਕਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
Saturday, Oct 26, 2024 - 12:06 PM (IST)
ਮੁੰਬਈ- ਸੰਗੀਤ ਜਗਤ ਤੋਂ ਪ੍ਰਸ਼ੰਸਕਾਂ ਨੂੰ ਪਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਦਰਅਸਲ, ਪਦਮ ਭੂਸ਼ਣ ਨਾਲ ਸਨਮਾਨਿਤ ਲੋਕ ਗਾਇਕਾ ਸ਼ਾਰਦਾ ਸਿਨਹਾ ਦੀ ਤਬੀਅਤ ਅਚਾਨਕ ਵਿਗੜ ਗਈ, ਉਨ੍ਹਾਂ ਨੂੰ ਦਿੱਲੀ ਏਮਜ਼ ਦੇ ਐਮਰਜੈਂਸੀ ਵਾਰਡ ਵਿੱਚ ਭਰਤੀ ਕਰਵਾਇਆ ਗਿਆ ਹੈ। ਉਹ ਇੱਕ ਹਫ਼ਤੇ ਤੋਂ ਦਿੱਲੀ ਏਮਜ਼ ਵਿੱਚ ਦਾਖ਼ਲ ਹਨ। ਪਿਛਲੇ ਇੱਕ ਹਫ਼ਤੇ ਤੋਂ ਉਨ੍ਹਾਂ ਨੂੰ ਖਾਣ-ਪੀਣ ਵਿੱਚ ਕਾਫੀ ਦਿੱਕਤਾਂ ਆ ਰਹੀਆਂ ਸਨ।
ਇਹ ਖ਼ਬਰ ਵੀ ਪੜ੍ਹੋ -ਮਸ਼ਹੂਰ ਨਿਰਮਾਤਾ ਨੇ 58 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ
ਜਾਣਕਾਰੀ ਲਈ ਦੱਸ ਦੇਈਏ ਕਿ ਅੱਜ ਸਵੇਰੇ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ। ਹਾਲ ਹੀ 'ਚ ਉਨ੍ਹਾਂ ਦੇ ਪਤੀ ਦੀ ਬ੍ਰੇਨ ਹੈਮਰੇਜ ਨਾਲ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਹ ਕਾਫੀ ਚਿੰਤਤ ਸੀ। ਉਨ੍ਹਾਂ ਦੀ ਸਿਹਤ ਬਾਰੇ ਅਜੇ ਤੱਕ ਕੋਈ ਹੈਲਥ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ ਹੈ। ਏਮਜ਼ ਦੇ ਡਾਕਟਰਾਂ ਦੀ ਟੀਮ ਉਸ ਦੇ ਇਲਾਜ ਵਿੱਚ ਲੱਗੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ