ਮਸ਼ਹੂਰ ਕਸ਼ਮੀਰ ਸਿੰਘ ਸੰਘਾ ਭਾਊ ਦੇ ਪੁੱਤ ਦਾ ਦਿਹਾਂਤ, ਦਿਲਜੀਤ ਤੇ ਬਾਵਾ ਸਣੇ ਕਈ ਕਲਾਕਾਰਾਂ ਨਾਲ ਆ ਚੁੱਕੇ ਨੇ ਨਜ਼ਰ

06/19/2024 12:56:52 PM

ਜਲੰਧਰ (ਬਿਊਰੋ) - ਅਕਾਲੀ ਦਲ ਪਾਰਟੀ ਦੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਕਰੀਬੀ ਕਸ਼ਮੀਰ ਸਿੰਘ ਸੰਘਾ ਭਾਊ ਦੇ ਘਰ ਮਾਤਮ ਛਾਇਆ ਹੋਇਆ ਹੈ। ਦਰਅਸਲ, ਕਸ਼ਮੀਰ ਸਿੰਘ ਸੰਘਾ ਦੇ ਪੁੱਤ ਦਾ ਹੋਇਆ ਦਿਹਾਂਤ ਹੋ ਗਿਆ ਹੈ। ਹਾਲ ਹੀ 'ਚ ਕਸ਼ਮੀਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਪੁੱਤ ਦੀ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਵਿਰਲਾਪ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਪਤੀ-ਪਤਨੀ ਪੁੱਤ ਨੂੰ ਵੇਖ ਕੇ ਭੁੱਬਾਂ ਮਾਰ ਕੇ ਰੋਂਦੇ ਨਜ਼ਰ ਆ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਸਿੰਘ ਸੰਘਾ ਭਾਊ ਦਾ ਪੁੱਤ ਲੰਮੇ ਸਮੇਂ ਤੋਂ ਬੀਮਾਰ ਚੱਲ ਰਿਹਾ ਸੀ। ਕਸ਼ਮੀਰ ਸਿੰਘ ਸੰਘਾ ਭਾਊ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਪੰਜਾਬੀ ਸੰਗੀਤ ਜਗਤ ਤੇ ਫ਼ਿਲਮ ਇੰਡਸਟਰੀ ਦੇ ਅਦਾਕਾਰ ਰਣਜੀਤ ਬਾਵਾ ਤੇ ਦਿਲਜੀਤ ਦੋਸਾਂਝ ਸਣੇ ਕਈ ਕਲਾਕਾਰਾਂ ਨਾਲ ਨਜ਼ਰ ਆ ਚੁੱਕੇ ਹਨ। ਉਨ੍ਹਾਂ ਦੇ ਕਾਮੇਡੀਅਨ ਅੰਦਾਜ਼ ਨੂੰ ਲੋਕਾਂ ਵੱਲੋਂ ਬਹੁਤ ਪਸੰਦ ਕੀਤਾ ਜਾਂਦਾ ਹੈ। ਇਹ ਖ਼ਬਰ ਸੁਣਨ ਤੋਂ ਬਾਅਦ ਲੋਕ ਕਸ਼ਮੀਰ ਸਿੰਘ ਸੰਘਾ ਭਾਊ ਨਾਲ ਦੁੱਖ ਜ਼ਾਹਰ ਕਰ ਰਹੇ ਹਨ।

 


sunita

Content Editor

Related News