ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਦੀ ਪਤਨੀ ਦਾ ਹੋਇਆ ਦਿਹਾਂਤ

Saturday, Oct 05, 2024 - 04:43 PM (IST)

ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਦੀ ਪਤਨੀ ਦਾ ਹੋਇਆ ਦਿਹਾਂਤ

ਜਲੰਧਰ- ਰੰਗਮੰਚ ਦੇ ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਦੀ ਪਤਨੀ ਕੈਲਾਸ਼ ਕੌਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਦਾਕਾਰ ਮਲਕੀਤ ਰੌਣੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ‘ਪੰਜਾਬ ਦੇ ਮਹਾਨ ਇਨਕਲਾਬੀ ਰੰਗ ਮੰਚ ਨਾਟਕਕਾਰ ਗੁਰਸ਼ਰਨ ਸਿੰਘ ਭਾਅ ਜੀ ਦੇ ਜੀਵਨ ਸਾਥਣ ਕੈਲਾਸ਼ ਕੌਰ ਆਪਣਾ ਮਾਣਮੱਤਾ ਜੀਵਨ ਪੰਧ ਨਿਮੇੜ ਗਏ ਹਨ।

 

ਸਲਾਮ ਐ ਇਸ ਮਹਾਨ ਸਤਿਕਾਰਯੋਗ ਜੋੜੀ ਨੂੰ ਜੋ ਲੋਕ ਪੱਖੀ ਰੰਗ ਮੰਚ ਦੀਆ ਨਵੀਆਂ ਪਿਰਤਾਂ ਪਾ ਗਏ ਹਨ’। ਮਲਕੀਤ ਰੌਣੀ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਅਦਾਕਾਰਾ ਰੁਪਿੰਦਰ ਰੂਪੀ ਨੇ ਵੀ ਕੁਮੈਂਟ ਕੀਤਾ ਹੈ ਅਤੇ ਲਿਖਿਆ ‘ਵਾਹਿਗੁਰੂ ਜੀ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ’।ਦੱਸ ਦਈਏ ਕਿ ਨਾਟਕਕਾਰ ਗੁਰਸ਼ਰਨ ਸਿੰਘ ਭਾਈ ਮੰਨਾ ਸਿੰਘ ਦੇ ਨਾਂਅ ਦੇ ਨਾਲ ਵੀ ਮਸ਼ਹੂਰ ਸਨ ਅਤੇ ਸਭ ਉਨ੍ਹਾਂ ਨੂੰ ਭਾਈ ਸਾਹਿਬ ਕਹਿ ਕੇ ਬੁਲਾਉਂਦੇ ਸਨ । ਉਨ੍ਹਾਂ ਦਾ ਦਿਹਾਂਤ ਕੁਝ ਸਾਲ ਪਹਿਲਾਂ ਹੋਇਆ ਸੀ। ਉਹ ਜਨਵਾਦੀ ਰੰਗਮੰਚ ਦੇ ਪਿਤਾਮਾ ਸਨ । 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News