ਦੂਜੀ ਵਾਰ ਮਾਂ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ, ਪੁੱਤ ਨੂੰ ਦਿੱਤਾ ਜਨਮ
Saturday, Jan 10, 2026 - 04:34 PM (IST)
ਐਂਟਰਟੇਨਮੈਂਟ ਡੈਸਕ- ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਪ੍ਰਸ਼ੰਸਕਾਂ ਲਈ ਇੱਕ ਬਹੁਤ ਹੀ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰਾ ਦੂਜੀ ਵਾਰ ਮਾਂ ਬਣ ਗਈ ਹੈ ਅਤੇ ਉਨ੍ਹਾਂ ਨੇ ਇੱਕ ਪਿਆਰੇ ਜਿਹੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਖੁਸ਼ਖਬਰੀ ਤੋਂ ਬਾਅਦ ਅਦਾਕਾਰਾ ਦੇ ਘਰ ਅਤੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ।
ਸੋਸ਼ਲ ਮੀਡੀਆ 'ਤੇ ਸਾਂਝੇ ਕੀਤੇ ਦਿਲ ਦੇ ਜਜ਼ਬਾਤ
ਦ੍ਰਿਸ਼ਟੀ ਗਰੇਵਾਲ ਨੇ ਇਸ ਖੁਸ਼ੀ ਦੀ ਜਾਣਕਾਰੀ ਖੁਦ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਅਤੇ ਭਾਵੁਕ ਪੋਸਟ ਸਾਂਝੀ ਕਰਕੇ ਦਿੱਤੀ ਹੈ। ਅਦਾਕਾਰਾ ਨੇ ਆਪਣੀ ਪੋਸਟ ਵਿੱਚ ਲਿਖਿਆ, "ਬਹੁਤ ਸਾਰੀ ਖੁਸ਼ੀ ਅਤੇ ਬੇਅੰਤ ਸ਼ੁਕਰਗੁਜ਼ਾਰੀ ਨਾਲ, ਸਾਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਸਾਨੂੰ ਬੇਟੇ ਦੀ ਦਾਤ ਬਖਸ਼ੀ ਗਈ ਹੈ"। ਉਨ੍ਹਾਂ ਨੇ ਪ੍ਰਮਾਤਮਾ ਦਾ ਧੰਨਵਾਦ ਕਰਦਿਆਂ ਲਿਖਿਆ ਕਿ 'ਬਾਬਾ ਜੀ' ਦੀਆਂ ਅਸੀਸਾਂ ਸਦਕਾ ਉਨ੍ਹਾਂ ਦਾ ਪਰਿਵਾਰ ਹੁਣ ਸੰਪੂਰਨ ਹੋ ਗਿਆ ਹੈ।

ਮਨਹੀਰ ਬਣੀ ‘ਵੱਡੀ ਭੈਣ’
ਅਦਾਕਾਰਾ ਨੇ ਦੱਸਿਆ ਕਿ ਉਨ੍ਹਾਂ ਦੀ ਛੋਟੀ ਬੇਟੀ ਮਨਹੀਰ ਹੁਣ ਇੱਕ ਮਾਣ ਵਾਲੀ ਵੱਡੀ ਭੈਣ ਬਣ ਗਈ ਹੈ। ਦ੍ਰਿਸ਼ਟੀ ਵੱਲੋਂ ਵੀਡੀਓ ਸਾਂਝੀ ਕੀਤੇ ਜਾਣ ਤੋਂ ਤੁਰੰਤ ਬਾਅਦ ਹੀ ਸੋਸ਼ਲ ਮੀਡੀਆ 'ਤੇ ਵਧਾਈਆਂ ਦਾ ਹੜ੍ਹ ਆ ਗਿਆ। ਪ੍ਰਸ਼ੰਸਕਾਂ ਦੇ ਨਾਲ-ਨਾਲ ਪਾਲੀਵੁੱਡ ਦੇ ਕਈ ਨਾਮੀ ਸਿਤਾਰਿਆਂ ਨੇ ਵੀ ਜੋੜੇ ਨੂੰ ਨਵੇਂ ਮਹਿਮਾਨ ਦੇ ਆਉਣ 'ਤੇ ਮੁਬਾਰਕਬਾਦ ਦਿੱਤੀ ਹੈ।

ਵਰਕ ਫਰੰਟ ਅਤੇ ਨਿੱਜੀ ਜ਼ਿੰਦਗੀ
ਦ੍ਰਿਸ਼ਟੀ ਗਰੇਵਾਲ ਪਾਲੀਵੁੱਡ ਦੀ ਇੱਕ ਸਥਾਪਿਤ ਅਦਾਕਾਰਾ ਹੈ, ਜਿਨ੍ਹਾਂ ਨੇ ਕਈ ਫਿਲਮਾਂ ਅਤੇ ਵੈੱਬ ਸੀਰੀਜ਼ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੇ ਪਤੀ ਵੀ ਇੱਕ ਬਿਹਤਰੀਨ ਅਦਾਕਾਰ ਹਨ ਅਤੇ ਦੋਵੇਂ ਹੀ ਸੋਸ਼ਲ ਮੀਡੀਆ 'ਤੇ ਕਾਫ਼ੀ ਸ
