ਮਸ਼ਹੂਰ Punjabi Singer ਨੂੰ ਡੂੰਘਾ ਸਦਮਾ! ਪਿਤਾ ਦਾ ਦੇਹਾਂਤ
Friday, Aug 15, 2025 - 12:24 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਇੰਡਸਟਰੀ ਤੋਂ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬੇਹੱਦ ਘੱਟ ਸਮੇਂ 'ਚ ਬੁਲੰਦੀਆਂ ਨੂੰ ਛੂਹਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਗੁਰ ਸਿੱਧੂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ।
ਇਸ ਗੱਲ ਦੀ ਜਾਣਕਾਰੀ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਪੰਜਾਬੀ ਲੋਕ ਗਾਇਕ ਗੁਰ ਸਿੱਧੂ ਦੇ ਪਿਤਾ ਅਤੇ ਮੇਰੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਸਰਪੰਚ ਸਰਦਾਰ ਸੁਖਬੀਰ ਸਿੰਘ ਸਿੱਧੂ ਦਿਲ ਦਾ ਦੌਰ ਪੈਣ ਕਾਰਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ। ਵਾਹਿਗੁਰੂ ਜੀ ਸਰਦਾਰ ਸੁਖਬੀਰ ਸਿੰਘ ਸਿੱਧੂ ਜੀ ਦੀ ਆਤਮਾ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।