ਪ੍ਰਸਿੱਧ ਪੰਜਾਬੀ ਗਾਇਕ ਦੇ ਘਰ ਛਾਇਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

Friday, Jul 05, 2024 - 09:58 AM (IST)

ਪ੍ਰਸਿੱਧ ਪੰਜਾਬੀ ਗਾਇਕ ਦੇ ਘਰ ਛਾਇਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

ਜਲੰਧਰ (ਬਿਊਰੋ) - ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਕਿਸੇ ਸਮੇਂ ਸ਼ਾਗਿਰਦ ਰਹੇ ਅਤੇ ਗਾਇਕ ਦਰਸ਼ਨ ਲੱਖੇਵਾਲ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਇਸ ਦੀਆਂ ਕੁਝ ਤਸਵੀਰਾਂ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਬੀਤੇ ਕੁਝ ਸਮੇਂ ਪਹਿਲਾਂ ਦਰਸ਼ਨ ਲੱਖੇਵਾਲ ਦੀ ਮਾਂ ਦਾ ਵੀ ਦਿਹਾਂਤ ਹੋ ਗਿਆ ਸੀ ਅਤੇ ਹੁਣ ਪਿਤਾ ਦੇ ਦਿਹਾਂਤ ਤੋਂ ਬਾਅਦ ਗਾਇਕ ਪੂਰੀ ਤਰ੍ਹਾਂ ਟੁੱਟ ਚੁੱਕਿਆ ਹੈ। ਉਹ ਆਪਣੇ ਮਾਪਿਆਂ ਨੂੰ ਯਾਦ ਕਰਕੇ ਭਾਵੁਕ ਹੋ ਗਿਆ। ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਨੇ ਆਪਣੇ ਪਿਤਾ ਜੀ ਦੇ ਨਾਲ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਹੱਥ ‘ਚ ਮਾਂ ਦੀ ਤਸਵੀਰ ਫੜ੍ਹੀ ਹੋਈ ਹੈ ਅਤੇ ਪਿਤਾ ਜੀ ਬੈੱਡ ‘ਤੇ ਬੈਠੇ ਹੋਏ ਹਨ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ 'ਮਿਸ ਯੂ ਮੰਮੀ ਡੈਡੀ।' ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਕੁਮੈਂਟਸ ਦਿੱਤੇ ਜਾ ਰਹੇ ਹਨ। 

ਦੱਸ ਦਈਏ ਕਿ ਗਾਇਕੀ ਦੇ ਖੇਤਰ ‘ਚ ਆਉਣ ਲਈ ਦਰਸ਼ਨ ਲੱਖੇਵਾਲ ਦੀ ਮਦਦ ਬੱਬੂ ਮਾਨ ਨੇ ਕੀਤੀ ਸੀ। ਇਸ ਤੋਂ ਬਾਅਦ ਦਰਸ਼ਨ ਲੱਖੇਵਾਲ ਨੇ ਕਈ ਗੀਤ ਰਿਲੀਜ਼ ਕੀਤੇ ਸਨ। ਦਰਸ਼ਨ ਲੱਖੇਵਾਲ ਵੀ ਬੱਬੂ ਮਾਨ ਦੇ ਇਸ ਅਹਿਸਾਨ ਨੂੰ ਮੰਨਦੇ ਹਨ ਅਤੇ ਉਨ੍ਹਾਂ ਦਾ ਸ਼ੁਕਰੀਆ ਅਦਾ ਆਪਣੇ ਹੀ ਅੰਦਾਜ਼ 'ਚ ਕਰਦੇ ਰਹਿੰਦੇ ਹਨ। 

ਦਰਸ਼ਨ ਲੱਖੇਵਾਲ ਗਰੀਬ ਪਰਿਵਾਰ ਦੇ ਨਾਲ ਸਬੰਧ ਰੱਖਦਾ ਹੈ ਅਤੇ ਅਕਸਰ ਬੱਬੂ ਮਾਨ ਦੇ ਨਾਲ ਨਜ਼ਰ ਆਉਂਦਾ ਸੀ ਪਰ ਕੁਝ ਸਾਲ ਪਹਿਲਾਂ ਸਿੱਧੂ ਮੂਸੇਵਾਲਾ ਦੇ ਨਾਲ ਦਰਸ਼ਨ ਲੱਖੇਵਾਲ ਦੀ ਤਸਵੀਰ ਵਾਇਰਲ ਹੋਈ ਸੀ। ਇਸ ਤੋਂ ਬਾਅਦ ਬੱਬੂ ਮਾਨ ਦੇ ਫੈਨਸ ਦੇ ਵਿਰੋਧ ਦਾ ਸਾਹਮਣਾ ਦਰਸ਼ਨ ਲੱਖੇਵਾਲ ਨੂੰ ਕਰਨਾ ਪਿਆ ਸੀ। ਮਾਨ ਦੇ ਕੁਝ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਉਹ ਦਰਸ਼ਨ ਲੱਖੇਵਾਲ ਦਾ ਬਾਈਕਾਟ ਕਰਨਗੇ। ਇਸ ਵਿਵਾਦ ਨੂੰ ਵੱਧਦਾ ਦੇਖ ਦਰਸ਼ਨ ਲੱਖੇਵਾਲ ਨੇ ਆਪਣੀ ਸਫਾਈ ਪੇਸ਼ ਕੀਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News