ਮਸ਼ਹੂਰ ਪੰਜਾਬੀ ਗਾਇਕਾ ਮਿਸ ਪੂਜਾ ਨੇ ਲਗਵਾਇਆ ਕੋਰੋਨਾ ਟੀਕਾ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

Thursday, Apr 08, 2021 - 10:39 AM (IST)

ਮਸ਼ਹੂਰ ਪੰਜਾਬੀ ਗਾਇਕਾ ਮਿਸ ਪੂਜਾ ਨੇ ਲਗਵਾਇਆ ਕੋਰੋਨਾ ਟੀਕਾ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

ਜਲੰਧਰ—ਕੋਰੋਨਾ ਦਾ ਕਹਿਰ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ। ਇਸ ਬੀਮਾਰੀ ਦੀ ਲਪੇਟ 'ਚ ਆਮ ਲੋਕਾਂ ਦੇ ਨਾਲ-ਨਾਲ ਬਾਲੀਵੁੱਡ ਅਤੇ ਪਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਵੀ ਆ ਰਹੀਆਂ ਹਨ। ਜਿਸ ਨੂੰ ਦੇਖਦੇ ਹੋਏ ਹਰ ਕੋਈ ਸਾਵਧਾਨੀ ਵਰਤ ਰਿਹਾ ਹੈ। ਇਸ ਬੀਮਾਰੀ ਤੋਂ ਬਚਣ ਲਈ ਹਾਲ ਹੀ ਵਿਚ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਨੇ ਆਪਣੇ ਸੋਸ਼ਲ ਮੀਡੀਆ ਤੇ ਇਕ ਤਸਵੀਰ ਸਾਂਝੀ ਕੀਤੀ ਹੈ ਜਿਸ 'ਚ ਉਹ ਕੋਰੋਨਾ ਦਾ ਟੀਕਾ ਲਗਵਾਉਂਦੀ ਹੋਈ ਨਜ਼ਰ ਆ ਰਹੀ ਹੈ। ਉਸ ਨੇ ਤਸਵੀਰ ਸਾਂਝੀ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਕਿ– ਆਪਾ ਤਾਂ ਲਗਵਾ ਲਿਆ ਕੋਰੋਨਾ ਦਾ ਟੀਕਾ ਤੁਸੀ ਵੀ ਲਗਵਾਓ ਤੇ ਆਪਣਾ ਧਿਆਨ ਰੱਖੋ। ....Be Safe

PunjabKesari

ਮਿਸ ਪੂਜਾ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗਾਣੇ ਦੇ ਕੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। 

PunjabKesari

ਇਥੇ ਦੱਸਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਵੀ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਵਲੋਂ ਕਾਫ਼ੀ ਸੁਪੋਰਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕਾ ਮਿਸ ਪੂਜਾ ਨੇ ਵੀ ਕਿਸਾਨੀ ਅੰਦੋਲਨ 'ਚ ਵਧ ਚਡ਼੍ਹ ਕੇ ਹਿੱਸਾ ਲਿਆ ਸੀ। 

PunjabKesariਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਨੇ ਵੀ ਕੋਰੋਨਾ ਦਾ ਟੀਕਾ ਲਗਵਾਇਆ ਸੀ ਤੇ ਪੋਸਟ ਸਾਂਝੀ ਕਰਕੇ ਉਨ੍ਹਾਂ ਨੇ ਬਾਕੀਆਂ ਨੂੰ ਵੀ ਆਪਣਾ ਧਿਆਨ ਰੱਖਣ ਦੀ ਸਲਾਹ ਦਿੱਤੀ ਸੀ ।


author

Aarti dhillon

Content Editor

Related News