ਮਸ਼ਹੂਰ ਪੰਜਾਬੀ ਗਾਇਕਾ ਮਿਸ ਪੂਜਾ ਨੇ ਲਗਵਾਇਆ ਕੋਰੋਨਾ ਟੀਕਾ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

04/08/2021 10:39:59 AM

ਜਲੰਧਰ—ਕੋਰੋਨਾ ਦਾ ਕਹਿਰ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ। ਇਸ ਬੀਮਾਰੀ ਦੀ ਲਪੇਟ 'ਚ ਆਮ ਲੋਕਾਂ ਦੇ ਨਾਲ-ਨਾਲ ਬਾਲੀਵੁੱਡ ਅਤੇ ਪਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਵੀ ਆ ਰਹੀਆਂ ਹਨ। ਜਿਸ ਨੂੰ ਦੇਖਦੇ ਹੋਏ ਹਰ ਕੋਈ ਸਾਵਧਾਨੀ ਵਰਤ ਰਿਹਾ ਹੈ। ਇਸ ਬੀਮਾਰੀ ਤੋਂ ਬਚਣ ਲਈ ਹਾਲ ਹੀ ਵਿਚ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਨੇ ਆਪਣੇ ਸੋਸ਼ਲ ਮੀਡੀਆ ਤੇ ਇਕ ਤਸਵੀਰ ਸਾਂਝੀ ਕੀਤੀ ਹੈ ਜਿਸ 'ਚ ਉਹ ਕੋਰੋਨਾ ਦਾ ਟੀਕਾ ਲਗਵਾਉਂਦੀ ਹੋਈ ਨਜ਼ਰ ਆ ਰਹੀ ਹੈ। ਉਸ ਨੇ ਤਸਵੀਰ ਸਾਂਝੀ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਕਿ– ਆਪਾ ਤਾਂ ਲਗਵਾ ਲਿਆ ਕੋਰੋਨਾ ਦਾ ਟੀਕਾ ਤੁਸੀ ਵੀ ਲਗਵਾਓ ਤੇ ਆਪਣਾ ਧਿਆਨ ਰੱਖੋ। ....Be Safe

ਮਿਸ ਪੂਜਾ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗਾਣੇ ਦੇ ਕੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। 

ਇਥੇ ਦੱਸਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਵੀ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਵਲੋਂ ਕਾਫ਼ੀ ਸੁਪੋਰਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕਾ ਮਿਸ ਪੂਜਾ ਨੇ ਵੀ ਕਿਸਾਨੀ ਅੰਦੋਲਨ 'ਚ ਵਧ ਚਡ਼੍ਹ ਕੇ ਹਿੱਸਾ ਲਿਆ ਸੀ। 

ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਨੇ ਵੀ ਕੋਰੋਨਾ ਦਾ ਟੀਕਾ ਲਗਵਾਇਆ ਸੀ ਤੇ ਪੋਸਟ ਸਾਂਝੀ ਕਰਕੇ ਉਨ੍ਹਾਂ ਨੇ ਬਾਕੀਆਂ ਨੂੰ ਵੀ ਆਪਣਾ ਧਿਆਨ ਰੱਖਣ ਦੀ ਸਲਾਹ ਦਿੱਤੀ ਸੀ ।

Aarti dhillon

This news is Content Editor Aarti dhillon