ਪੰਜਾਬੀ ਸੰਗੀਤ ਜਗਤ ''ਚ ਛਾਇਆ ਮਾਤਮ, ਪੰਜਾਬੀ ਗਾਇਕ ਦੀ ਹੋਈ ਮੌਤ

Monday, Nov 04, 2024 - 11:26 AM (IST)

ਪੰਜਾਬੀ ਸੰਗੀਤ ਜਗਤ ''ਚ ਛਾਇਆ ਮਾਤਮ, ਪੰਜਾਬੀ ਗਾਇਕ ਦੀ ਹੋਈ ਮੌਤ

ਐਂਟਰਟੇਨਮੈਂਟ ਡੈਸਕ : ਚੜ੍ਹਦੀ ਸਵੇਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅੱਜ ਪੰਜਾਬੀ ਗਾਇਕ ਤੇ ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ ਦਾ ਦਿਹਾਂਤ ਹੋ ਗਿਆ ਹੈ। ਕੁਝ ਅਖ਼ਬਾਰਾਂ ਲਈ ਉਨ੍ਹਾਂ ਨੇ ਲੁਧਿਆਣਾ ਤੋਂ ਸਾਹਿਤਕ ਰੀਪੋਰਟਿੰਗ ਵੀ ਕੀਤੀ। ਕਈ ਨਾਮੀ ਕੰਪਨੀਆਂ 'ਚ ਉਨ੍ਹਾਂ ਦੀ ਆਵਾਜ਼ 'ਚ ਸੋਲੋ ਅਤੇ ਡਿਊਟ ਗੀਤ ਰਿਕਾਰਡ ਵੀ ਹੋਏ, ਜੋ ਬਹੁਤ ਮਕਬੂਲ ਹੋਏ ਸਨ।

ਇਹ ਖ਼ਬਰ ਵੀ ਪੜ੍ਹੋ - ਏਪੀ ਢਿੱਲੋਂ ਦੇ ਘਰ ਫਾਈਰਿੰਗ ਮਾਮਲੇ 'ਤੇ ਕੈਨੇਡਾ ਪੁਲਸ ਦਾ ਵੱਡਾ ਬਿਆਨ, ਜਾਰੀ ਕੀਤੀ ਇਹ ਅਪਡੇਟ

ਪੰਜਾਬ ਦੇ ਚੋਟੀ ਦੇ ਗਾਇਕਾਂ 'ਚ ਉਨ੍ਹਾਂ ਦਾ ਨਾਂ ਸ਼ਾਮਲ ਸੀ। ਪਰਿਵਾਰਕ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਖੇ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News