ਪ੍ਰਸਿੱਧ ਗਾਇਕ ਗ੍ਰਿਫ਼ਤਾਰ, ਔਰਤ ਨਾਲ ਸਰੀਰਕ ਸਬੰਧ ਬਣਾਉਣ ਮਗਰੋਂ ਕਰਵਾਇਆ ਗਰਭਪਾਤ

Saturday, Nov 04, 2023 - 11:32 AM (IST)

ਪ੍ਰਸਿੱਧ ਗਾਇਕ ਗ੍ਰਿਫ਼ਤਾਰ, ਔਰਤ ਨਾਲ ਸਰੀਰਕ ਸਬੰਧ ਬਣਾਉਣ ਮਗਰੋਂ ਕਰਵਾਇਆ ਗਰਭਪਾਤ

ਭੁਵਨੇਸ਼ਵਰ (ਬਿਊਰੋ) - ਮਸ਼ਹੂਰ ਉੜੀਆ ਗਾਇਕ ਦੇਬੇਸ਼ ਨੂੰ ਵਿਆਹ ਦੇ ਬਹਾਨੇ ਇਕ ਔਰਤ ਨਾਲ ਜਬਰ-ਜ਼ਨਾਹ ਕਰਨ ਅਤੇ ਬਾਅਦ 'ਚ ਉਸ ਨੂੰ ਛੱਡ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਇਹ ਜਾਣਕਾਰੀ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਪਾਰਟੀ 'ਚ ਜ਼ਹਿਰ ਤੇ ਕੁੜੀਆਂ ਦੀ ਸਪਲਾਈ ਦੇ ਦੋਸ਼ਾਂ 'ਤੇ ਐਲਵਿਸ਼ ਯਾਦਵ ਦਾ ਬਿਆਨ ਆਇਆ ਸਾਹਮਣੇ

ਨਯਾਪੱਲੀ ਥਾਣੇ ਦੇ ਇੰਚਾਰਜ ਇੰਸਪੈਕਟਰ ਨੇ ਦੱਸਿਆ ਕਿ ਔਰਤ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਦੇਬੇਸ਼ ਨੇ ਵਿਆਹ ਦੇ ਬਹਾਨੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ, ਜਿਸ ਕਾਰਨ ਉਹ ਗਰਭਵਤੀ ਹੋ ਗਈ।

ਇਹ ਖ਼ਬਰ ਵੀ ਪੜ੍ਹੋ : 6000 ਕਰੋੜ ਦੀ ਜਾਇਦਾਦ ਤੇ 200 ਕਰੋੜ ਦਾ ਘਰ, ਸ਼ਾਹਰੁਖ ਖ਼ਾਨ ਨੂੰ ਇੰਝ ਹੀ ਨਹੀਂ ਕਹਿੰਦੇ ਕਿੰਗ ਖ਼ਾਨ

ਔਰਤ ਦਾ ਦੋਸ਼ ਹੈ ਕਿ ਗਾਇਕ ਨੇ ਉਸ ਨੂੰ ਗਰਭਪਾਤ ਕਰਵਾਉਣ ਲਈ ਮਜ਼ਬੂਰ ਕੀਤਾ। ਜਦੋਂ ਉਸ ਨੇ ਉਸ ਨਾਲ ਵਿਆਹ ਕਰਨ ਲਈ ਦਬਾਅ ਪਾਇਆ ਤਾਂ ਉਸ ਨੇ ਸਰੀਰਕ ਸਬੰਧਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਦੀ ਧਮਕੀ ਦਿੱਤੀ। ਔਰਤ ਨੇ ਦੋਸ਼ ਲਾਇਆ ਕਿ ਦੇਬੇਸ਼ ਨੇ ਉਸ ਕੋਲੋਂ 5 ਲੱਖ ਰੁਪਏ ਤੋਂ ਵੱਧ ਦੀ ਰਕਮ ਵੀ ਲੈ ਲਈ ਸੀ। ਉਸ ਦੇ ਕਿਸੇ ਹੋਰ ਔਰਤ ਨਾਲ ਵੀ ਸਬੰਧ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

sunita

Content Editor

Related News