ਮਸ਼ਹੂਰ ਗਾਇਕ ਦਾ ਹੋਇਆ ਭਿਆਨਕ ਐਕਸੀਡੈਂਟ, ਸ਼ੋਅ ਕੀਤਾ ਰੱਦ

Friday, Feb 14, 2025 - 12:11 PM (IST)

ਮਸ਼ਹੂਰ ਗਾਇਕ ਦਾ ਹੋਇਆ ਭਿਆਨਕ ਐਕਸੀਡੈਂਟ, ਸ਼ੋਅ ਕੀਤਾ ਰੱਦ

ਐਂਟਰਟੇਨਮੈਂਟ ਡੈਸਕ - ਪ੍ਰਸਿੱਧ ਗਾਇਕ ਅਤੇ ਸੰਗੀਤਕਾਰ ਵਿਸ਼ਾਲ ਦਦਲਾਨੀ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਸੰਗੀਤ ਸਮਾਰੋਹ ਵੀ ਰੱਦ ਕਰਨਾ ਪਿਆ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਦਰਅਸਲ, ਵਿਸ਼ਾਲ ਦਦਲਾਨੀ ਦਾ ਐਕਸੀਡੈਂਟ ਹੋ ਗਿਆ ਹੈ। ਹਾਲਾਂਕਿ ਇਹ ਹਾਦਸਾ ਕਿਵੇਂ ਅਤੇ ਕਦੋਂ ਹੋਇਆ, ਇਸ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ ਪਰ ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦੱਸਿਆ ਹੈ ਕਿ ਮੇਰਾ ਇਸ ਸਮੇਂ ਇਲਾਜ ਚੱਲ ਰਿਹਾ ਹੈ ਅਤੇ ਮੇਰੀ ਹਾਲਤ 'ਚ ਹੋਲੀ-ਹੋਲੀ ਸੁਧਾਰ ਹੋ ਰਿਹਾ ਹੈ। ਇਹ ਖ਼ਬਰ ਜਾਣਨ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸਾਂ ਕਰ ਰਹੇ ਹਨ।

ਇਹ ਵੀ ਪੜ੍ਹੋ- ਨਾਮੀ ਪੰਜਾਬੀ ਗਾਇਕ ਦੀ ਸਟੇਜ ਕੋਲ ਬੰਦੂਕ ਲੈ ਪੁੱਜਿਆ ਅਣਜਾਣ ਸ਼ਖਸ, ਮਚੀ ਤਰਥੱਲੀ

PunjabKesari

ਵਿਸ਼ਾਲ ਦਦਲਾਨੀ ਨੇ ਆਪਣੀ ਇੰਸਟਾ ਸਟੋਰੀ 'ਚ ਲਿਖਿਆ ਹੈ- 'ਮੇਰੀ ਬਦਕਿਸਮਤੀ, ਮੇਰਾ ਇੱਕ ਛੋਟਾ ਜਿਹਾ ਐਕਸੀਡੈਂਟ ਹੋ ਗਿਆ ਹੈ। ਮੈਂ ਜਲਦੀ ਹੀ ਨੱਚਦਾ ਹੋਇਆ ਵਾਪਸ ਆਵਾਂਗਾ। ਮੈਂ ਤੁਹਾਨੂੰ ਜਾਣਕਾਰੀ ਦਿੰਦਾ ਰਹਾਂਗਾ। ਮੈਂ ਤੁਹਾਨੂੰ ਜਲਦੀ ਹੀ ਪੁਣੇ 'ਚ ਮਿਲਾਂਗਾ।' ਨਾਲ ਹੀ ਪੋਸਟ 'ਚ ਲਿਖਿਆ ਗਿਆ, ''ਜ਼ਰੂਰੀ ਐਨਾਊਸਮੈਂਟ : ਵਿਸ਼ਾਲ ਅਤੇ ਸ਼ੇਖਰ ਦਾ ਸੰਗੀਤ ਸਮਾਰੋਹ ਰੱਦ ਕਰ ਦਿੱਤਾ ਗਿਆ ਹੈ। ਤੁਹਾਨੂੰ ਇਹ ਦੱਸਦੇ ਹੋਏ ਸਾਨੂੰ ਦੁੱਖ ਹੋ ਰਿਹਾ ਹੈ ਕਿ ਪ੍ਰਸਿੱਧ ਜੋੜੀ ਵਿਸ਼ਾਲ ਅਤੇ ਸ਼ੇਖਰ ਦਾ ਬਹੁ-ਉਡੀਕਿਆ ਅਰਬਨ ਸ਼ੋਅਜ਼ ਸੰਗੀਤ ਪ੍ਰੋਗਰਾਮ, ਜੋ ਕਿ 2 ਮਾਰਚ 2025 ਨੂੰ ਹੋਣ ਵਾਲਾ ਸੀ, ਵਿਸ਼ਾਲ ਦਦਲਾਨੀ ਨਾਲ ਹੋਏ ਇੱਕ ਮੰਦਭਾਗੇ ਹਾਦਸੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ।''

ਇਹ ਵੀ ਪੜ੍ਹੋ- ਰਣਵੀਰ ਦੀ ਵੱਢ ਲੈ ਆਓ ਜੀਭ ਤੇ ਲੈ ਜਾਓ 5 ਲੱਖ ਨਕਦ ਇਨਾਮ! ਅੰਸਾਰੀ ਨੇ ਦਿੱਤੀ ਧਮਕੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

sunita

Content Editor

Related News