ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਗਾਇਕ ਦਾ ਹੋਇਆ ਦਿਹਾਂਤ
Friday, Aug 02, 2024 - 02:11 PM (IST)
ਐਂਟਰਟੇਨਮੈਂਟ ਡੈਸਕ - ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਸੰਗੀਤ ਨਿਰਦੇਸ਼ਕ ਅਤੇ ਗਾਇਕ ਮੋਹਿੰਦਰਜੀਤ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਕੋਕਿਲਾਬੇਨ ਧੀਰੂਬਾਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਕਈ ਦਿਨਾਂ ਤੋਂ ਇਲਾਜ ਚੱਲ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਲਈ ਮੰਤਰੀ ਹਰਜੀਤ ਸਿੰਘ ਸੱਜਣ ਦੀ ਇਹ ਅਪੀਲ ਕੈਨੇਡੀਅਨ ਫ਼ੌਜ ਨੇ ਕਰ 'ਤੀ ਸੀ ਰੱਦ
ਖ਼ਬਰਾਂ ਮੁਤਾਬਕ, ਮੋਹਿੰਦਰਜੀਤ ਸਿੰਘ ਨੇ ਬੀਤੀ 26 ਜੁਲਾਈ ਨੂੰ ਅੰਤਿਮ ਸਾਹ ਲਏ। ਉਨ੍ਹਾਂ ਨੇ ਕਈ ਫ਼ਿਲਮਾਂ ਅਤੇ ਟੀਵੀ ਸੀਰੀਅਲਸ ਨੂੰ ਸੰਗੀਤ ਦਿੱਤਾ ਸੀ। ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ 'ਚ ਸੰਗੀਤ ਦੇਣ ਲਈ ਵੀ ਉਹ ਜਾਣੇ ਜਾਂਦੇ ਹਨ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਕੰਗਨਾ ਰਣੌਤ ਨੇ ਛੇੜਿਆ ਨਵਾਂ ਮੁੱਦਾ, ਜਿਸ ਨੇ ਹਰ ਪਾਸੇ ਮਚਾਈ ਤੜਥੱਲੀ
ਮੋਹਿੰਦਰਜੀਤ ਸਿੰਘ ਦੇ ਦਿਹਾਂਤ ਮਗਰੋਂ ਸੰਗੀਤ ਜਗਤ 'ਚ ਸੋਗ ਦੀ ਲਹਿਰ ਹੈ ਅਤੇ ਹਰ ਕੋਈ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਪਿਛਲੇ 6 ਮਹੀਨਿਆਂ ਤੋਂ ਉਹ ਬੀਮਾਰੀ ਦਾ ਸਾਹਮਣਾ ਕਰ ਰਹੇ ਸਨ ਤੇ ਇਲਾਜ ਕਰਵਾ ਰਹੇ ਸਨ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਨੇ ਰਫੀ, ਆਸ਼ਾ ਭੌਂਸਲੇ, ਮੰਨਾ ਡੇ, ਸੁਮਨ ਕਲਿਆਣਪੁਰ, ਮਹਿੰਦਰ ਕਪੂਰ, ਜਗਜੀਤ ਸਿੰਘ ਵਰਗੇ ਪ੍ਰਸਿੱਧ ਸੰਗੀਤਕਾਰਾਂ ਅਤੇ ਪਲੇਬੈਕ ਕਲਾਕਾਰਾਂ ਲਈ ਸੰਗੀਤ ਤਿਆਰ ਕੀਤਾ। ਫ਼ਿਲਮ 'ਮੜੀ ਦਾ ਦੀਵਾ' ‘ਚ ਵੀ ਉਨ੍ਹਾਂ ਨੇ ਸੰਗੀਤ ਦਿੱਤਾ ਸੀ। ਉਨ੍ਹਾਂ ਨੇ ਜਗਜੀਤ ਸਿੰਘ ਅਤੇ ਅਨੂਪ ਜਲੋਟਾ ਦੇ ਕਰੀਅਰ ‘ਚ ਅੱਗੇ ਵੱਧਣ ‘ਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਪੰਡਤ ਹੁਸਨ ਲਾਲ, ਭਗਤ ਰਾਮ ਅਤੇ ਪੰਡਤ ਵਿਨੈ ਚੰਦਰ ਦੀ ਅਗਵਾਈ ‘ਚ ਸੰਗੀਤ ਦੀਆਂ ਬਾਰੀਕੀਆਂ ਸਿੱਖੀਆਂ ਸਨ ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।