ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

Friday, May 01, 2026 - 01:43 PM (IST)

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

ਐਂਟਰਟੇਨਮੈਂਟ ਡੈਸਕ : ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਆਪਣੀ ਸੁਰੀਲੀ ਆਵਾਜ਼ ਨਾਲ ਸਰੋਤਿਆਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਮਸ਼ਹੂਰ ਗਾਇਕਾ ਮੁਮਤਾਜ ਗਿੱਲ ਦਾ ਦਿਹਾਂਤ ਹੋ ਗਿਆ ਹੈ। ਮੁਮਤਾਜ ਗਿੱਲ ਦੇ ਦੇਹਾਂਤ ਦੀ ਪੁਸ਼ਟੀ ਜਾਣੇ-ਪਛਾਣੇ ਗਾਇਕ ਅਤੇ ਗੀਤਕਾਰ ਹੈਰੀ ਹਰਮਨ ਨੇ ਕੀਤੀ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪੂਰੇ ਸੰਗੀਤ ਜਗਤ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ: ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

PunjabKesari

ਦੱਸ ਦੇਈਏ ਕਿ ਅਜੇ 2 ਦਿਨ ਪਹਿਲਾਂ ਹੀ ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਪਾਲੀ ਦੇਤਵਾਲੀਆ ਦੇ ਪੁੱਤਰ ਮਨਜੋਤ ਸਿੰਘ (35) ਦਾ ਹਾਰਟ ਅਟੈਕ ਨਾਲ ਦਿਹਾਂਤ ਹੋਇਆ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਿਹਾ ਸੀ। ਅਜੇ ਪ੍ਰਸ਼ੰਸਕ ਮਨਜੋਤ ਸਿੰਘ ਦੇ ਇਸ ਦੁਨੀਆ ਤੋਂ ਜਾਣ ਦੇ ਦੁੱਖ ਤੋਂ ਉਭਰ ਰਹੇ ਸਨ ਕਿ ਹੁਣ ਇਸ ਖਬਰ ਨੇ ਇਕ ਵਾਰ ਫਿਰ ਪ੍ਰਸ਼ੰਸ਼ਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ।

PunjabKesari

ਇਹ ਵੀ ਪੜ੍ਹੋ: "ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ ਮਾਲਿਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News