ਪ੍ਰਸਿੱਧ ਗਾਇਕ ਸ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Friday, Jan 27, 2023 - 03:44 PM (IST)

ਪ੍ਰਸਿੱਧ ਗਾਇਕ ਸ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ) - ਪ੍ਰਸਿੱਧ ਗਾਇਕ ਸ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਪਣੇ ਸਾਥੀਆਂ ਨਾਲ ਨਤਮਸਤਕ ਹੋਏ ਹਨ। ਇਸ ਦੌਰਾਨ ਸ਼ਾਨ ਨੇ ਇਲਾਹੀ ਬਾਣੀ ਅਤੇ ਕੀਰਤਨ ਦਾ ਆਨੰਦ ਮਾਣਿਆ।

PunjabKesari

ਇਹ ਦੱਸਿਆ ਜਾ ਰਿਹਾ ਹੈ ਕਿ ਸ਼ਾਨ ਨੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਵੀ ਵੀਡੀਓ ਕਾਲ ਕਰਕੇ ਗੁਰੂ ਘਰ ਦੇ ਦਰਸ਼ਨ ਕਰਵਾਏ।  

PunjabKesari

ਦੱਸ ਦਈਏ ਕਿ ਇਸ ਦੌਰਾਨ ਸ਼ਾਨ ਨੇ ਆਪਣੇ ਪ੍ਰਸ਼ੰਸਕਾਂ ਨਾਲ ਬਿਨਾਂ ਕਿਸੇ ਰੋਕ ਟੋਕ ਤੋਂ ਖੁੱਲ੍ਹੇ ਦਿਲ ਨਾਲ ਸੈਲਫੀਆਂ ਤੇ ਤਸਵੀਰਾਂ ਖਿਚਵਾਈਆਂ।

PunjabKesari

ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਇਥੇ ਵੱਡੇ ਦਿਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਗੁਰੂ ਘਰ ਦੇ ਦਰਸ਼ਨ ਹੋਏ ਹਨ।

PunjabKesari

ਉਹ ਆਪਣੇ ਆਪ ਨੂੰ ਬਹੁਤ ਹੀ ਭਾਗਾਂ ਵਾਲਾ ਸਮਝਦੇ ਹਨ।

PunjabKesari

PunjabKesari

PunjabKesari


author

sunita

Content Editor

Related News