''ਦੋ ਦਿਨਾਂ ''ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ'' ! ਮਸ਼ਹੂਰ YouTuber ਨੂੰ ਮਿਲੀ ਧਮਕੀ
Sunday, May 10, 2026 - 03:24 PM (IST)
ਐਂਟਰਟੇਨਮੈਂਟ ਡੈਸਕ - 'ਬਿੱਗ ਬੌਸ OTT' ਜੇਤੂ ਅਤੇ ਮਸ਼ਹੂਰ ਯੂਟਿਊਬਰ ਐਲਵਿਸ਼ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਐਲਵਿਸ਼ ਨੂੰ ਕਥਿਤ ਤੌਰ 'ਤੇ ਲਾਰੈਂਸ ਗੈਂਗ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਐਲਵਿਸ਼ ਅਤੇ ਉਸ ਦੇ ਪਿਤਾ ਨੂੰ ਵਟਸਐਪ ਰਾਹੀਂ ਧਮਕੀ ਭਰਿਆ ਮੈਸੇਜ ਭੇਜਿਆ ਗਿਆ ਹੈ, ਜਿਸ ਵਿੱਚ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ।

ਧਮਕੀ ਦੇਣ ਵਾਲੇ ਵਿਅਕਤੀ ਨੇ ਖੁਦ ਨੂੰ ਲਾਰੈਂਸ ਗੈਂਗ ਦਾ ਕਰੀਬੀ ਦੱਸਿਆ ਹੈ। ਮੈਸੇਜ ਵਿੱਚ ਸਾਫ਼ ਲਿਖਿਆ ਗਿਆ ਹੈ ਕਿ ਜੇਕਰ ਦੋ ਦਿਨਾਂ ਦੇ ਅੰਦਰ ਪੈਸੇ ਨਾ ਦਿੱਤੇ ਗਏ ਤਾਂ ਐਲਵਿਸ਼ ਨੂੰ ਗੋਲੀ ਮਾਰ ਦਿੱਤੀ ਜਾਵੇਗੀ। ਐਲਵਿਸ਼ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 5 ਮਈ ਨੂੰ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ ਸੀ, ਜੋ ਉਹ ਚੁੱਕ ਨਹੀਂ ਸਕਿਆ। ਇਸ ਤੋਂ ਤੁਰੰਤ ਬਾਅਦ ਉਸ ਨੂੰ ਇਹ ਧਮਕੀ ਭਰਿਆ ਮੈਸੇਜ ਪ੍ਰਾਪਤ ਹੋਇਆ।
ਇਸ ਘਟਨਾ ਤੋਂ ਬਾਅਦ ਐਲਵਿਸ਼ ਯਾਦਵ ਨੇ ਗੁਰੂਗ੍ਰਾਮ ਦੇ ਸੈਕਟਰ-56 ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਸਬੰਧਤ ਧਾਰਾਵਾਂ ਤਹਿਤ FIR ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐਲਵਿਸ਼ ਦੇ ਗੁਰੂਗ੍ਰਾਮ ਸਥਿਤ ਘਰ 'ਤੇ ਗੋਲੀਬਾਰੀ ਹੋ ਚੁੱਕੀ ਹੈ, ਜਿਸ ਦਾ ਸ਼ੱਕ ਵੀ ਇਸੇ ਗੈਂਗ 'ਤੇ ਜਤਾਇਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
