ਸਭ ਤੋਂ ਮਸ਼ਹੂਰ Youtuber ਨੂੰ ਮਿਲੀ ਧਮਕੀ, ਮਾਮਲਾ ਦਰਜ

Monday, Nov 18, 2024 - 04:51 PM (IST)

ਹਲਦਵਾਨੀ- ਉੱਤਰਾਖੰਡ ਦੇ ਹਲਦਵਾਨੀ ਦੇ ਰਹਿਣ ਵਾਲੇ ਮਸ਼ਹੂਰ ਯੂਟਿਊਬਰ ਸੌਰਭ ਜੋਸ਼ੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਮ ਤੋਂ ਧਮਕੀ ਮਿਲੀ ਹੈ। ਸੌਰਭ ਜੋਸ਼ੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਧਮਕੀ ਭਰਿਆ ਪੱਤਰ ਭੇਜਿਆ ਗਿਆ ਹੈ। ਜਿਸ ਵਿੱਚ ਲਿਖਿਆ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਨੂੰ 2 ਕਰੋੜ ਰੁਪਏ ਦਿਓ ਨਹੀਂ ਤਾਂ ਉਹ ਤੁਹਾਡੇ ਪਰਿਵਾਰ ਨੂੰ ਮਾਰ ਦੇਣਗੇ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪੰਜ ਦਿਨਾਂ 'ਚ ਜਬਰੀ ਵਸੂਲੀ ਦੀ ਰਕਮ ਅਦਾ ਕਰਵਾਈ ਜਾਵੇ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸ਼ੋਅ ਦੌਰਾਨ ਬੋਲੇ ਦਿਲਜੀਤ ਦੋਸਾਂਝ, ਗੁਜਰਾਤ ਵਾਂਗੂ ਅੰਮ੍ਰਿਤਸਰ ਸਾਹਿਬ ਨੂੰ ਵੀ DRy City ਐਲਾਨਿਆ ਜਾਵੇ

ਲਾਰੈਂਸ ਬਿਸ਼ਨੋਈ ਗੈਂਗ ਨੇ ਉੱਤਰਾਖੰਡ ਦੇ ਹਲਦਵਾਨੀ ਦੇ ਰਹਿਣ ਵਾਲੇ ਯੂਟਿਊਬਰ ਸੌਰਭ ਜੋਸ਼ੀ ਨੂੰ ਪੱਤਰ ਭੇਜ ਕੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਪੰਜ ਦਿਨਾਂ ਦੇ ਅੰਦਰ ਪੈਸੇ ਨਾ ਦੇਣ ‘ਤੇ ਪਰਿਵਾਰਕ ਮੈਂਬਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਫਿਲਹਾਲ ਥਾਣਾ ਕੋਤਵਾਲੀ ਦੀ ਪੁਲਸ ਨੇ ਪੂਰੇ ਮਾਮਲੇ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਯੂਟਿਊਬਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਮਿਲਣ ਤੋਂ ਬਾਅਦ ਹਲਦਵਾਨੀ ਪੁਲਸ ਹਰਕਤ 'ਚ ਆ ਗਈ ਹੈ। ਪੁਲਸ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।ਐੱਸਪੀ ਸਿਟੀ ਪ੍ਰਕਾਸ਼ ਚੰਦਰ ਨੇ ਦੱਸਿਆ ਕਿ ਯੂਟਿਊਬਰ ਸੌਰਭ ਜੋਸ਼ੀ ਵਾਸੀ ਓਲੀਵੀਆ ਰਾਮਪੁਰ ਰੋਡ, ਹਲਦਵਾਨੀ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ। ਜੇਕਰ 2 ਕਰੋੜ ਰੁਪਏ ਦੀ ਰਕਮ ਅਦਾ ਨਾ ਕੀਤੀ ਗਈ ਤਾਂ ਪਰਿਵਾਰ ਨੂੰ ਮਾਰ ਦੇਣਗੇ। ਸੌਰਭ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਕਿਹਾ ਹੈ ਕਿ ਉਹ ਬਹੁਤ ਡਰਿਆ ਹੋਇਆ ਹੈ।

ਇਹ ਵੀ ਪੜ੍ਹੋ- ਮਿਥੁਨ ਚੱਕਰਵਰਤੀ ਨੂੰ ਮੁੜ ਮਿਲੀ ਧਮਕੀ, ਬੋਲੇ- ਮੁਆਫੀ ਮੰਗੋ ਨਹੀਂ ਤਾਂ...

ਪੁਲਸ ਨੇ ਸੌਰਭ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ ਗੈਂਗ ਨੇ ਸੌਰਭ ਜੋਸ਼ੀ ਨੂੰ ਇੰਸਟਾਗ੍ਰਾਮ ‘ਤੇ ਧਮਕੀ ਵੀ ਦਿੱਤੀ ਹੈ। ਫਿਲਹਾਲ ਪੁਲਸ ਸੀਸੀਟੀਵੀ ਕੈਮਰਿਆਂ ਅਤੇ ਨਿਗਰਾਨੀ ਦੇ ਆਧਾਰ ‘ਤੇ ਪੂਰੇ ਮਾਮਲੇ ਦੀ ਜਾਂਚ ‘ਚ ਜੁਟੀ ਹੈ।ਪੱਤਰ ਵਿੱਚ ਲਿਖਿਆ ਹੈ ਕਿ ਅਸੀਂ ਪੰਜ ਦਿਨਾਂ ਤੱਕ ਤੁਹਾਡੇ ਜਵਾਬ ਦੀ ਉਡੀਕ ਕਰਾਂਗੇ। ਜੇਕਰ ਤੁਸੀਂ ਕੋਈ ਜਵਾਬ ਨਹੀਂ ਦਿੰਦੇ ਜਾਂ ਪੁਲਿਸ ਨੂੰ ਸ਼ਿਕਾਇਤ ਕਰਨ ਦੀ ਕੋਸ਼ਿਸ਼ ਕਰਦੇ ਹੋ ਜਾਂ ਇਸ ਮਾਮਲੇ ਨੂੰ ਆਪਣੇ ਪਰਿਵਾਰ ਤੋਂ ਇਲਾਵਾ ਕਿਸੇ ਹੋਰ ਨਾਲ ਸਾਂਝਾ ਕਰਦੇ ਹੋ, ਤਾਂ ਤੁਹਾਡੇ ਪਰਿਵਾਰ ਵਿੱਚੋਂ ਇੱਕ ਮੈਂਬਰ ਖਤਮ ਹੋ ਜਾਵੇਗਾ। ਅਸੀਂ ਤੁਹਾਡੇ ਜਵਾਬ ਦੀ ਉਡੀਕ ਕਰਾਂਗੇ ਅਤੇ ਪ੍ਰਾਰਥਨਾ ਕਰਾਂਗੇ ਕਿ ਤੁਸੀਂ ਸਹੀ ਫੈਸਲਾ ਲਓ ਕਿਉਂਕਿ ਇੱਕ ਗਲਤ ਕਦਮ ਵੀ ਤੁਹਾਡੇ ਪਰਿਵਾਰ ਦੀ ਜਾਨ ਲੈ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Priyanka

Content Editor

Related News