ਅਮਿਤਾਭ ਬੱਚਨ ਦੇ 'ਐਤਵਾਰ ਦਰਸ਼ਨ' ਦੌਰਾਨ ਪ੍ਰਸ਼ੰਸਕ ਹੋਇਆ ਬੇਹੋਸ਼, 'ਜਲਸਾ' ਦੇ ਬਾਹਰ ਮਚੀ ਹਫੜਾ-ਦਫੜੀ
Monday, May 25, 2026 - 10:22 AM (IST)
ਮੁੰਬਈ : ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੇ ਮੁੰਬਈ ਸਥਿਤ ਨਿਵਾਸ 'ਜਲਸਾ' ਦੇ ਬਾਹਰ ਐਤਵਾਰ 24 ਮਈ ਨੂੰ ਇੱਕ ਦੁਖਦਾਈ ਘਟਨਾ ਵਾਪਰੀ। ਦਰਅਸਲ ਆਪਣੇ ਪਸੰਦੀਦਾ ਸਿਤਾਰੇ ਦੀ ਇੱਕ ਝਲਕ ਪਾਉਣ ਲਈ ਘੰਟਿਆਂਬੱਧੀ ਉਡੀਕ ਕਰ ਰਿਹਾ ਇੱਕ ਪ੍ਰਸ਼ੰਸਕ ਭਿਆਨਕ ਗਰਮੀ ਕਾਰਨ ਬੇਹੋਸ਼ ਹੋ ਕੇ ਡਿੱਗ ਪਿਆ, ਜਿਸ ਕਾਰਨ ਉੱਥੇ ਹਫੜਾ-ਦਫੜੀ ਵਾਲੀ ਸਥਿਤੀ ਬਣ ਗਈ।
ਇਹ ਵੀ ਪੜ੍ਹੋ: 'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ ਧਰਮ ਦੀ ਝਲਕ
ਦੱਸਿਆ ਜਾ ਰਿਹਾ ਹੈ ਕਿ ਸੈਂਕੜੇ ਪ੍ਰਸ਼ੰਸਕਾਂ ਦੀ ਭੀੜ ਵਿੱਚ ਸ਼ਾਮਲ ਇਹ ਵਿਅਕਤੀ ਕਈ ਘੰਟਿਆਂ ਤੋਂ ਤੇਜ਼ ਗਰਮੀ ਵਿੱਚ ਖੜ੍ਹਾ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਹੋਰ ਪ੍ਰਸ਼ੰਸਕ ਉਸ ਵਿਅਕਤੀ ਨੂੰ ਹੋਸ਼ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ: ਅਮਿਤਾਭ ਬੱਚਨ ਬਿਲਕੁਲ ਤੰਦਰੁਸਤ ! ਐਤਵਾਰ ਨੂੰ 'ਜਲਸਾ' ਦੇ ਬਾਹਰ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ
ਦਿਲਚਸਪ ਗੱਲ ਇਹ ਹੈ ਕਿ ਇਸ ਘਟਨਾ ਤੋਂ ਕੁਝ ਦਿਨ ਪਹਿਲਾਂ ਹੀ ਅਮਿਤਾਭ ਬੱਚਨ ਨੇ ਆਪਣੀ ਸੁਰੱਖਿਆ ਟੀਮ ਨੂੰ ਪ੍ਰਸ਼ੰਸਕਾਂ ਨਾਲ ਨਿਮਰਤਾ ਅਤੇ ਸਤਿਕਾਰ ਨਾਲ ਪੇਸ਼ ਆਉਣ ਦੀਆਂ ਵਿਸ਼ੇਸ਼ ਹਦਾਇਤਾਂ ਦਿੱਤੀਆਂ ਸਨ। ਉਨ੍ਹਾਂ ਕਿਹਾ ਸੀ ਕਿ ਇੰਨੀ ਗਰਮੀ ਵਿੱਚ ਘੰਟਿਆਂਬੱਧੀ ਉਡੀਕ ਕਰਨਾ ਕੋਈ ਛੋਟੀ ਗੱਲ ਨਹੀਂ ਹੈ।
ਦੱਸ ਦੇਈਏ ਕਿ ਅਮਿਤਾਭ ਬੱਚਨ ਪਿਛਲੇ ਕਈ ਸਾਲਾਂ ਤੋਂ ਹਰ ਐਤਵਾਰ ਆਪਣੇ ਘਰ ਦੇ ਬਾਹਰ ਆ ਕੇ ਪ੍ਰਸ਼ੰਸਕਾਂ ਦਾ ਅਭਿਵਾਦਨ ਕਰਦੇ ਹਨ ਅਤੇ ਅਕਸਰ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਨਿੱਜੀ ਬਲੌਗ 'ਤੇ ਸਾਂਝੀਆਂ ਕਰਦੇ ਹਨ।
ਇਹ ਵੀ ਪੜ੍ਹੋ: RBI ਨੇ ਖਰੀਦਿਆ 180 ਕਿਲੋ ਸੋਨਾ; ਵਿਦੇਸ਼ੀ ਮੁਦਰਾ ਭੰਡਾਰ 'ਚ ਹੋਇਆ ਵੱਡਾ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
