Karan Aujla ਦੇ ਲਾਈਵ ਸ਼ੋਅ ਦੌਰਾਨ ਆਪਸ 'ਚ ਭਿੜੇ ਫੈਨਜ਼, ਵੀਡੀਓ ਵਾਇਰਲ

Friday, Sep 20, 2024 - 11:47 AM (IST)

Karan Aujla ਦੇ ਲਾਈਵ ਸ਼ੋਅ ਦੌਰਾਨ ਆਪਸ 'ਚ ਭਿੜੇ ਫੈਨਜ਼, ਵੀਡੀਓ ਵਾਇਰਲ

ਜਲੰਧਰ (ਬਿਊਰੋ)- ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨੂੰ ਅਕਸਰ ਹੀ ਉਨ੍ਹਾਂ ਦੇ ਗੀਤਾਂ ਲਈ ਜਾਣਿਆ ਜਾਂਦਾ ਹੈ।ਪੰਜਾਬੀ ਗਾਇਕ ਕਰਨ ਔਜਲਾ ਆਪਣੀ ਗਾਇਕੀ ਅਤੇ ਲਿਖਤ ਨਾਲ ਦੁਨੀਆ ਭਰ ਵਿੱਚ ਖੂਬ ਨਾਂ ਕਮਾ ਰਹੇ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਸਿਰਫ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਦਿਲ ਵੀ ਜਿੱਤਿਆ ਹੈ। ਇਸੀ ਵਿਚਾਲੇ ਉਨ੍ਹਾਂ ਨੇ ਕੈਨੇਡਾ ‘ਚ ਇਕ ਵਾਰ ਫਿਰ ਪੰਜਾਬੀਆਂ ਦਾ ਨਾਂ ਚਮਕਾਇਆ ਹੈ। ਇਨ੍ਹੀ ਦਿਨੀ ਕਲਾਕਾਰ ਆਪਣੇ ਲਾਈਵ ਕੰਸਰਟ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਗਾਇਕ ਦਾ ਇੱਕ ਹੋਰ ਵੀਡਿਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ।ਦਰਅਸਲ ਇੱਕ ਵਾਰ ਫਿਰ ਗਾਇਕ ਦੇ ਸ਼ੋਅ ਵਿੱਚ ਕੁਝ ਅਜਿਹਾ ਹੋਇਆ ਕਿ ਕਲਾਕਾਰ ਨੂੰ ਗਾਉਣਾ ਛੱਡ ਵਿੱਚ ਬੋਲਣਾ ਪਿਆ। 

ਇਹ ਖ਼ਬਰ ਵੀ ਪੜ੍ਹੋ -ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਮੰਗੀ ਮੁਆਫ਼ੀ, ਹੋਏ ਭਾਵੁਕ

ਦੱਸ ਦੇਈਏ ਕਿ ਸ਼ੋਅ ਦੌਰਾਨ ਕੁਝ ਪ੍ਰਸ਼ੰਸਕ ਆਪਸ ਵਿੱਚ ਭਿੜ ਗਏ।ਇਸ ਤੋਂ ਪਹਿਲਾਂ ਕਰਨ ਦਾ ਸ਼ੋਅ ਲੰਡਨ 'ਚ ਸੀ, ਜਿੱਥੇ ਲਾਈਵ ਸ਼ੋਅ ਕਰ ਰਹੇ ਸਨ। ਇਸ ਦੌਰਾਨ ਉੱਥੇ ਮੌਜੂਦ ਇਕ ਪ੍ਰਸ਼ੰਸਕ ਨੇ ਉਨ੍ਹਾਂ 'ਤੇ ਬੂਟ ਸੁੱਟ ਦਿੱਤਾ। ਬੂਟ ਸਿੱਧਾ ਗਾਇਕ ਦੇ ਚਿਹਰੇ 'ਤੇ ਲੱਗਾ, ਇਸੇ ਦੌਰਾਨ ਗੁੱਸੇ ਨਾਲ ਲਾਲ ਹੋਏ ਗਾਇਕ ਨੇ ਸ਼ੋਅ ਅੱਧ ਵਿਚਾਲੇ ਹੀ ਬੰਦ ਕਰ ਦਿੱਤਾ ਅਤੇ ਬੂਟ ਸੁੱਟਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਂ ਇੰਨਾ ਮਾੜਾ ਨਹੀਂ ਗਾ ਰਿਹਾ ਕਿ ਤੁਸੀਂ ਮੇਰੇ 'ਤੇ ਬੂਟ ਸੁੱਟ ਕੇ ਮੈਨੂੰ ਮਾਰੋ। ਉਨ੍ਹਾਂ ਦੇ ਲਾਈਵ ਕੰਸਰਟ ਦੀ ਵੀਡਿਓ ਵਾਈਰਲ ਹੁੰਦੀ ਰਹਿੰਦੀ ਹੈ।

ਇਹ ਖ਼ਬਰ ਵੀ ਪੜ੍ਹੋ -ਰਾਜਕੁਮਾਰ ਰਾਓ ਨੇ 'ਤੁਮ ਜੋ ਮਿਲੇ ਹੋ' ਗੀਤ ਨੂੰ ਕੀਤਾ ਲਾਂਚ

ਦੱਸ ਦਈਏ ਕਿ ਕਰਨ ਔਜਲਾ ਇੱਕ ਚੰਗੇ ਗਾਇਕ ਹੋਣ ਦੇ ਨਾਲ-ਨਾਲ ਚੰਗੇ ਸਟੇਜ਼ ਪਰਫਾਰਮ ਵੀ ਹਨ। ਕਰਨ ਔਜਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ 'ਚੁੰਨੀ', 'ਐਡਮਾਈਰ ਯੂ', 'ਬਚਕੇ ਬਚਕੇ', 'ਔਨ ਟੌਪ', '52 ਬਾਰ' ਸਣੇ ਕਈ ਸੁਪਰਹਿੱਟ ਗੀਤ ਦਿੱਤੇ ਹਨ। ਪਾਲੀਵੁੱਡ ਤੋਂ ਬਾਅਦ ਗਾਇਕ ਕਰਨ ਔਜਲਾ ਨੇ ਹਾਲ ਹੀ 'ਚ ਵਿੱਕੀ ਕੌਸ਼ਲ ਦੀ ਫ਼ਿਲਮ 'BAD NEWZ' ਰਾਹੀਂ ਬਾਲੀਵੁੱਡ 'ਚ ਡੈਬਿਊ ਕੀਤਾ ਹੈ। ਇਸ ਫ਼ਿਲਮ 'ਚ ਗਾਇਕ ਕਰਨ ਔਜਲਾ ਵੱਲੋਂ ਗਾਇਆ ਗਿਆ ਗੀਤ 'ਤੌਬਾ-ਤੌਬਾ' ਵੀ ਕਾਫੀ ਹਿੱਟ ਰਿਹਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News