ਅਦਾਕਾਰ ਫਰਹਾਨ ਅਖ਼ਤਰ ਨੇ ਮੰਗੀ ਲੋਕਾਂ ਮੁਆਫ਼ੀ, ਜਾਣੋ ਕੀ ਹੈ ਪੂਰਾ ਮਾਮਲਾ

Tuesday, Feb 28, 2023 - 03:21 PM (IST)

ਅਦਾਕਾਰ ਫਰਹਾਨ ਅਖ਼ਤਰ ਨੇ ਮੰਗੀ ਲੋਕਾਂ ਮੁਆਫ਼ੀ, ਜਾਣੋ ਕੀ ਹੈ ਪੂਰਾ ਮਾਮਲਾ

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਫਰਹਾਨ ਅਖ਼ਤਰ ਨੇ ਕੁਝ ਘੰਟੇ ਪਹਿਲਾ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਨੂੰ ਪੜ੍ਹ ਕੇ ਅਦਾਕਾਰ ਦੇ ਪ੍ਰਸ਼ੰਸਕ ਕੁਝ ਨਾਖੁਸ਼ ਨਜ਼ਰ ਆ ਰਹੇ ਹਨ। ਦਰਅਸਲ, ਫਰਹਾਨ ਅਖ਼ਤਰ ਨੇ ਆਪਣਾ ਆਸਟ੍ਰੇਲੀਆ ਦੌਰਾ ਰੱਦ ਕਰ ਦਿੱਤਾ ਹੈ। ਇਸ ਲਈ ਉਨ੍ਹਾਂ ਨੇ ਪ੍ਰਸ਼ੰਸਕਾਂ ਤੋਂ ਮੁਆਫੀ ਵੀ ਮੰਗੀ ਹੈ।

ਦੱਸ ਦਈਏ ਕਿ ਇਨ੍ਹੀਂ ਦਿਨੀਂ ਫਰਹਾਨ ਅਖ਼ਤਰ ਆਸਟ੍ਰੇਲੀਆ ਦੌਰੇ 'ਤੇ ਜਾ ਰਹੇ ਸਨ ਪਰ ਕਿਸੇ ਕਾਰਨ ਉਨ੍ਹਾਂ ਨੂੰ ਆਪਣਾ ਦੌਰਾ ਰੱਦ ਕਰਨਾ ਪਿਆ। ਇਸ ਲਈ ਉਨ੍ਹਾਂ ਨੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ 'ਚ ਲਿਖਿਆ ਹੈ, 'ਆਸਟ੍ਰੇਲੀਆ 'ਚ ਮੇਰੇ ਪ੍ਰਸ਼ੰਸਕਾਂ ਲਈ ਅਣਕਿਆਸੇ ਹਾਲਾਤਾਂ ਕਾਰਨ ਸਾਡੇ ਬੈਂਡ ਫਰਹਾਨ ਲਾਈਵ ਨੂੰ ਆਪਣਾ ਆਸਟਰੇਲੀਆ ਦੌਰਾ ਰੱਦ ਕਰਨਾ ਪਿਆ ਹੈ। ਅਸੀਂ ਇਸ ਆਉਣ ਵਾਲੇ ਹਫ਼ਤੇ ਸਿਡਨੀ ਅਤੇ ਮੈਲਬੋਰਨ ਦੀ ਯਾਤਰਾ ਨਹੀਂ ਕਰ ਸਕਾਂਗੇ। ਮੇਰੇ 'ਤੇ ਭਰੋਸਾ ਕਰੋ, ਜਦੋਂ ਮੈਂ ਕਹਿੰਦਾ ਹਾਂ ਕਿ ਅਸੀਂ ਤੁਹਾਡੀ ਨਿਰਾਸ਼ਾ ਨੂੰ ਸਾਂਝਾ ਕਰਦੇ ਹਾਂ। ਹਾਲਾਂਕਿ, ਮੈਂ ਆਉਣ ਵਾਲੇ ਸਮੇਂ 'ਚ ਤੁਹਾਡੇ ਸੁੰਦਰ ਦੇਸ਼ 'ਚ ਤੁਹਾਡੇ ਲਈ ਪ੍ਰਦਰਸ਼ਨ ਕਰਨ ਦੀ ਉਮੀਦ ਕਰਦਾ ਹਾਂ।''

PunjabKesari

ਵਰਕ ਫਰੰਟ ਦੀ ਗੱਲ ਕਰੀਏ ਤਾਂ ਫਰਹਾਨ ਅਖ਼ਤਰ ਕਾਫ਼ੀ ਸਮੇਂ ਤੋਂ ਆਪਣੀ ਆਉਣ ਵਾਲੀ ਫ਼ਿਲਮ 'ਜੀ ਲੇ ਜ਼ਾਰਾ' ਨੂੰ ਲੈ ਕੇ ਚਰਚਾ 'ਚ ਹਨ। ਉਨ੍ਹਾਂ ਦੀ ਫ਼ਿਲਮ 'ਚ ਪ੍ਰਿਯੰਕਾ ਚੋਪੜਾ, ਆਲੀਆ ਭੱਟ ਅਤੇ ਕੈਟਰੀਨਾ ਕੈਫ ਨਜ਼ਰ ਆਉਣਗੀਆਂ। ਇਸ ਤੋਂ ਇਲਾਵਾ ਉਹ ਫ਼ਿਲਮ 'ਖੋ ਗਏ ਹਮ ਕਹਾਂ' 'ਤੇ ਵੀ ਕੰਮ ਕਰ ਰਹੀ ਹੈ। ਇਸ ਫ਼ਿਲਮ 'ਚ ਅਨੰਨਿਆ ਪਾਂਡੇ, ਸਿਧਾਂਤ ਚਤੁਰਵੇਦੀ ਅਤੇ ਆਦਰਸ਼ ਗੌਰਵ ਨਜ਼ਰ ਆਉਣਗੇ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News