ਕਿਸਾਨਾਂ ਦੇ ਹੱਕ ''ਚ ਹਰਫ ਚੀਮਾ ਤੇ ਕੰਵਰ ਗਰੇਵਾਲ ਨੇ ਲਿਆ ਅਹਿਮ ਫ਼ੈਸਲਾ, ਵੀਡੀਓ ਸਾਂਝੀ ਕਰਕੇ ਕੀਤੀ ਖ਼ਾਸ ਅਪੀਲ

Wednesday, Sep 08, 2021 - 05:51 PM (IST)

ਕਿਸਾਨਾਂ ਦੇ ਹੱਕ ''ਚ ਹਰਫ ਚੀਮਾ ਤੇ ਕੰਵਰ ਗਰੇਵਾਲ ਨੇ ਲਿਆ ਅਹਿਮ ਫ਼ੈਸਲਾ, ਵੀਡੀਓ ਸਾਂਝੀ ਕਰਕੇ ਕੀਤੀ ਖ਼ਾਸ ਅਪੀਲ

ਚੰਡੀਗੜ੍ਹ (ਬਿਊਰੋ) - ਕਿਸਾਨਾਂ ਦਾ ਅੰਦੋਲਨ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੜੇ ਹੋਏ ਹਨ ਅਤੇ ਦਿੱਲੀ ਦੀਆਂ ਸਰਹੱਦਾਂ 'ਤੇ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਇਸ ਪਾਸੇ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ। ਉਥੇ ਹੀ ਪੰਜਾਬੀ ਗਾਇਕ ਹਰਫ ਚੀਮਾ ਅਤੇ ਕੰਵਰ ਗਰੇਵਾਲ ਕਿਸਾਨ ਅੰਦੋਲਨ ਨਾਲ ਪਹਿਲੇ ਦਿਨ ਤੋਂ ਜੁੜੇ ਹੋਏ ਹਨ।

 
 
 
 
 
 
 
 
 
 
 
 
 
 
 
 

A post shared by Harf Cheema (ਹਰਫ) (@harfcheema)

ਹੁਣ ਗਾਇਕ ਹਰਫ ਚੀਮਾ ਆਪਣੇ ਜੱਦੀ ਪਿੰਡ ਚੀਮਾਂ ਮੰਡੀ 'ਚ ਪਹੁੰਚ ਰਹੇ ਹਨ। ਜਿੱਥੇ ਹਰਫ ਚੀਮਾ ਵੀ ਕੰਵਰ ਗਰੇਵਾਲ ਇਕੱਠੇ ਪਹੁੰਚਣਗੇ। ਹਰਫ ਚੀਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹਾਲ ਹੀ 'ਚ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਲੋਕਾਂ ਨੂੰ ਖ਼ਾਸ ਅਪੀਲ ਕੀਤੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਹਰਫ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੱਲ੍ਹ ਯਾਨੀ 9 ਸਤੰਬਰ ਨੂੰ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ 'ਚ ਕੰਵਰ ਗਰੇਵਾਲ ਵੀ ਪਹੁੰਚਣਗੇ।

PunjabKesari

ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਇਹ ਕਬੱਡੀ ਟੂਰਨਾਮੈਂਟ ਕਿਸਾਨਾਂ ਨੂੰ ਸਮਰਪਿਤ ਕੀਤਾ ਜਾਵੇਗਾ। ਹਰਫ ਚੀਮਾ ਅਤੇ ਕੰਵਰ ਗਰੇਵਾਲ ਨੇ ਇਸ ਟੂਰਨਾਮੈਂਟ 'ਚ ਵੱਡੀ ਗਿਣਤੀ 'ਚ ਲੋਕਾਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ ਹੈ। ਇਸ ਟੂਰਨਾਮੈਂਟ 'ਚ ਇਹ ਦੋਵੇਂ ਸਿਤਾਰੇ ਆਪਣੀ ਪਰਫਾਰਮੈਂਸ ਨਾਲ ਸਮਾਂ ਬੰਨ੍ਹਣਗੇ।

ਨੋਟ - ਹਰਫ ਚੀਮਾ ਤੇ ਕੰਵਰ ਗਰੇਵਾਲ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਪ੍ਰਤੀਕਿਰਿਆ, ਕੁਮੈਂਟ ਬਾਕਸ 'ਚ ਕੁਮੈਂਟ ਕਰਕੇ ਜ਼ਰੂਰ ਦੱਸੋ। 


author

sunita

Content Editor

Related News