ਦਿੱਲੀ ਕਿਸਾਨੀ ਮੋਰਚੇ ''ਚ ਪਹੁੰਚ ਗਾਇਕ ਗੁਰਨਾਮ ਭੁੱਲਰ ਨੇ ਸੇਵਾ ''ਚ ਵੰਡਾਇਆ ਹੱਥ

Saturday, Dec 12, 2020 - 02:46 PM (IST)

ਦਿੱਲੀ ਕਿਸਾਨੀ ਮੋਰਚੇ ''ਚ ਪਹੁੰਚ ਗਾਇਕ ਗੁਰਨਾਮ ਭੁੱਲਰ ਨੇ ਸੇਵਾ ''ਚ ਵੰਡਾਇਆ ਹੱਥ

ਜਲੰਧਰ (ਬਿਊਰੋ) : ਖ਼ੇਤੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਸਰਹੱਦ 'ਤੇ ਕਿਸਾਨ ਅੰਦੋਲਨ ਦਾ ਰੁਝਾਨ ਹੁਣ ਖੱਬੇ ਪਾਸੇ ਝੁਕਣਾ ਸ਼ੁਰੂ ਹੋ ਗਿਆ ਹੈ। ਕਿਸਾਨ ਮਾਰੂ ਖ਼ੇਤੀ ਬਿੱਲਾਂ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ 2 ਹਫ਼ਤਿਆਂ ਤੋਂ ਜ਼ਿਆਦਾ ਦਿਨ ਹੋ ਚੁੱਕੇ ਹਨ। ਕਿਸਾਨਾਂ ਦੇ ਮੋਰਚੇ ਨੂੰ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਸਿਤਾਰੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਪੰਜਾਬੀ ਕਲਾਕਾਰ ਵੀ ਇਸ ਮੋਰਚੇ 'ਚ ਆਪਣੀ ਹਾਜ਼ਰੀ ਲਗਵਾ ਰਹੇ ਹਨ। ਪੰਜਾਬੀ ਗਾਇਕ ਗੁਰਨਾਮ ਭੁੱਲਰ ਵੀ ਦਿੱਲੀ ਦੇ ਕੁੰਡਲੀ ਬਾਰਡਰ 'ਤੇ ਲੱਗੇ ਕਿਸਾਨੀ ਮੋਰਚੇ 'ਤੇ ਪਹੁੰਚ ਗਏ ਨੇ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ- #kisanmazdoorekta ਜ਼ਿੰਦਾਬਾਦ, ਲੰਗਰ ਸੇਵਾ #delhi kundli border।'ਤਸਵੀਰ 'ਚ ਉਹ ਲੋਕਾਂ ਨਾਲ ਮਿਲ ਕੇ ਲੰਗਰ ਲਈ ਰੋਟੀਆਂ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਕ ਹੋਰ ਤਸਵੀਰ ਗੁਰਨਾਮ ਭੁੱਲਰ ਨੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਕਿਸਾਨਾਂ ਨੂੰ ਵਿਦੇਸ਼ ਤੋਂ ਪੰਜਾਬੀਆਂ ਵੀਰ-ਭੈਣਾਂ ਅਤੇ ਕਲਾਕਾਰਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ।

PunjabKesari

ਰੇਸ਼ਮ ਸਿੰਘ ਅਨਮੋਲ ਵੀ ਧਰਨੇ 'ਚ ਕਰ ਰਹੇ ਨੇ ਸੇਵਾ
ਗਾਇਕ ਰੇਸ਼ਮ ਸਿੰਘ ਅਨਮੋਲ ਵੀ ਧਰਨੇ 'ਚ ਪਹੁੰਚੇ ਨੇ ਅਤੇ ਲੰਗਰ ਤੇ ਭਾਂਡਿਆਂ ਦੀ ਸੇਵਾ ਦੇ ਨਾਲ-ਨਾਲ ਕਈ ਹੋਰ ਸੇਵਾਵਾਂ ਵੀ ਨਿਭਾ ਰਹੇ ਹਨ। ਰੇਸ਼ਮ ਸਿੰਘ ਅਨਮੋਲ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਸਨ, ਜਿਨ੍ਹਾਂ 'ਚ ਉਹ ਕਿਸਾਨਾਂ ਲਈ ਲੰਗਰ, ਭਾਂਡਿਆਂ ਦੀ ਸੇਵਾ ਤੇ ਝਾੜੂ ਲਾਉਂਦੇ ਹੋਏ ਨਜ਼ਰ ਆ ਰਹੇ ਸਨ। ਕੁਝ ਵੀਡੀਓਜ਼ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਸਨ। ਇਨ੍ਹਾਂ ਵੀਡੀਓਜ਼ 'ਚ ਤੁਸੀਂ ਵੇਖ ਸਕਦੇ ਹੋ ਕਿ ਰੇਸ਼ਮ ਸਿੰਘ ਅਨਮੋਲ ਬੜੀ ਹੀ ਤਨਦੇਹੀ ਨਾਲ ਭਾਂਡੇ ਮਾਂਜਣ, ਝਾੜੂ ਅਤੇ ਲੰਗਰ ਬਣਾਉਣ ਦੀ ਸੇਵਾ ਨਿਭਾ ਰਹੇ ਨੇ।
ਦੱਸ ਦਈਏ ਕਿ ਕਲਾਕਾਰ ਕਿਸਾਨੀ ਅੰਦੋਲਨ 'ਚ ਕੰਮ ਕਰ ਰਹੇ ਹਨ ਤੇ ਨਾਲ ਹੀ ਸੋਸ਼ਲ ਮੀਡੀਆ 'ਤੇ ਵੀ ਉਹ ਕਿਸਾਨਾਂ ਦੇ ਹੱਕਾਂ ਲਈ ਬੋਲਦੇ ਹੋਏ ਨਜ਼ਰ ਆ ਰਹੇ ਹਨ। ਰੇਸ਼ਮ ਸਿੰਘ ਅਨਮੋਲ ਵੀ ਕਿਸਾਨ ਅੰਦੋਲਨ ਪੂਰੇ ਜਜ਼ਬੇ ਨਾਲ ਜੁੜੇ ਹੋਏ ਹਨ। ਉਹ ਰੋਟੀ ਬਨਾਉਣ, ਸਬਜ਼ੀ ਕੱਟਣ ਤੋਂ ਲੈ ਕੇ ਭਾਂਡੇ ਮਾਂਜਦੇ ਹੋਏ ਨਜ਼ਰ ਆਏ। ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦੇ ਹੋਏ ਨਜ਼ਰ ਆਏ ਕਿਉਂਕਿ ਉਹ ਖ਼ੁਦ ਵੀ ਇਕ ਕਿਸਾਨ ਹੈ। ਰੇਸ਼ਮ ਸਿੰਘ ਅਨਮੋਲ ਦੇ ਗੀਤਾਂ 'ਚ ਵੀ ਕਿਸਾਨੀ ਝਲਕਦੀ ਹੈ।

PunjabKesari

ਰੁਪਿੰਦਰ ਹਾਂਡਾ ਲਗਾਤਾਰ ਕਰ ਰਹੀ ਹੈ ਕਿਸਾਨਾਂ ਦਾ ਸਮਰਥਨ 
ਦੱਸ ਦਈਏ ਕਿ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ। ਗਾਇਕਾ ਬਾਰਡਰ 'ਤੇ ਬੈਠੇ ਕਿਸਾਨਾਂ ਲਈ ਲੰਗਰ ਤੇ ਪਕੌੜੇ ਬਣਾਉਂਦੀ ਨਜ਼ਰ ਆਈ ਸੀ। ਇਸ ਦੀਆਂ ਕੁਝ ਵੀਡੀਓਜ਼ ਰੁਪਿੰਦਰ ਹਾਂਡਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਸਨ। ਰੁਪਿੰਦਰ ਹਾਂਡਾ ਟਿਕਰੀ ਬਾਰਡਰ 'ਤੇ ਕਿਸਾਨਾਂ ਨਾਲ ਅੰਦੋਲਨ 'ਚ ਹਿੱਸਾ ਲੈ ਰਹੀ ਹੈ। ਰੁਪਿੰਦਰ ਹਾਂਡਾ ਵਲੋਂ ਸਾਂਝੀਆਂ ਕੀਤੀਆਂ ਵੀਡੀਓਜ਼ 'ਚ ਵੇਖਿਆ ਜਾ ਸਕਦਾ ਹੈ ਕਿ ਉਹ ਕਿਵੇਂ ਦੂਜੇ ਲੋਕਾਂ ਨਾਲ ਮਿਲ ਕੇ ਲੰਗਰ ਬਣਾਉਣ 'ਚ ਹੱਥ ਵਟਾ ਰਹੀ ਹੈ। ਕਦੇ ਪਕੌੜੇ ਬਣਾ ਰਹੀ ਹੈ ਤੇ ਨਾਲ ਫੁਲਕੇ ਤਿਆਰ ਕਰ ਰਹੀ ਹੈ। ਰੁਪਿੰਦਰ ਹਾਂਡਾ ਦੇ ਇਸ ਜ਼ਜਬੇ ਨੂੰ ਵੇਖ ਕੇ ਹਰ ਕੋਈ ਉਨ੍ਹਾਂ ਦੀ ਤਾਰੀਫ਼ ਕਰ ਰਿਹਾ ਹੈ। ਰੁਪਿੰਦਰ ਹਾਂਡਾ ਨੇ ਇਨ੍ਹਾਂ ਸਾਰੀਆਂ ਵੀਡੀਓਜ਼ ਨੂੰ ਸਾਂਝੀਆਂ ਕਰਦਿਆਂ ਕੈਪਸ਼ਨ 'ਚ ਲਿਖਿਆ 'ਟਿਕਰੀ ਬਾਰਡਰ 'ਤੇ ਅੱਜ ਵੀ ਲੰਗਰ ਸੇਵਾ ਲਾ ਰਹੇ ਨੇ। ਵਾਹਿਗੁਰੂ ਭਲਾ ਕਰੇ।'

PunjabKesari

ਦਿੱਲੀ ਪਹੁੰਚ ਕੌਰ ਬੀ ਤੇ ਮਿਸ ਪੂਜਾ ਨੇ ਵੰਡਾਇਆ ਸੇਵਾ 'ਚ ਹੱਥ 
ਪੰਜਾਬ ਦੀ ਪ੍ਰਸਿੱਧ ਗਾਇਕਾ ਕੌਰ ਬੀ ਦਿੱਲੀ ਪਹੁੰਚੀ ਅਤੇ ਉਥੇ ਉਹ ਕਿਸਾਨ ਭਰਾਵਾਂ ਦੀ ਸੇਵਾ ਕਰਦੀ ਵੀ ਨਜ਼ਰ ਆਈ। ਬੀਤੇ ਦਿਨ ਕੌਰ ਬੀ ਨੇ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ 'ਚ ਉਹ ਬਿਨਾਂ ਕਿਸੇ ਭੇਦ-ਭਾਵ ਦੇ ਸੇਵਾ ਕਰਦੀ ਨਜ਼ਰ ਆਈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਕੌਰ ਬੀ ਨੇ ਕੈਪਸ਼ਨ 'ਚ ਲਿਖਿਆ ਸੀ, 'ਵਾਹਿਗੁਰੂ ਜੀ ਸਭ 'ਤੇ ਮਿਹਰ ਕਰੀਓ।' ਦੱਸ ਇਸ ਦੌਰਾਨ ਮਿਸ ਪੂਜਾ, ਗੁਰਲੇਜ ਅਖ਼ਤਰ ਵੀ ਮੌਜੂਦ ਸਨ। ਉਨ੍ਹਾਂ ਨੇ ਵੀ ਕਿਸਾਨਾ ਦੀ ਸੇਵਾ ਲਈ ਹੱਥ ਵੰਡਾਇਆ ਸੀ।

PunjabKesari


author

sunita

Content Editor

Related News